ਮਾਨਸਾ ’ਚ ਕੋਰੋਨਾ ਦਾ ਕਹਿਰ ਜਾਰੀ, 9 ਮਰੀਜ਼ ਆਏ ਕੋਰੋਨਾ ਪਾਜ਼ੇਟਿਵ

03/06/2021 1:00:58 PM

ਮਾਨਸਾ (ਮਨਜੀਤ ਕੌਰ): ਪੰਜਾਬ ਅੰਦਰ ਕੋਰੋਨਾ ਮਹਾਮਾਰੀ ਦੇ ਮਰੀਜ਼ ਮਿਲਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਪੂਰੀ ਤਰ੍ਹਾਂ ਚੌਕਸ ਹੈ। ਹਰ ਰੋਜ਼ ਨਵੇਂ ਮਰੀਜ਼ ਸਾਹਮਣੇ ਆਉਣ ’ਤੇ ਲੋਕਾਂ ਦੇ ਮਨ ’ਚ ਕਾਫੀ ਡਰ ਪੈਦਾ ਹੋ ਰਿਹਾ ਹੈ। ਜਿਸ ਤਹਿਤ ਮਾਨਸਾ ’ਚ ਕਾਫ਼ੀ ਸਮੇਂ ਬਾਅਦ ਇਕੱਠੇ 9 ਮਰੀਜ਼ ਕੋਰੋਨਾ ਪਾਜ਼ੇਟਿਵ ਪਾਏ ਜਾਣ ਨਾਲ ਲੋਕਾਂ ’ਚ ਸਹਿਮ ਹੈ। ਕੋਰੋਨਾ ਸੈਂਪਲਿੰਗ ਟੀਮ ਦੇ ਜ਼ਿਲ੍ਹਾ ਇੰਚਾਰਜ ਡਾ. ਰਣਜੀਤ ਰਾਏ ਨੇ ਦੱਸਿਆ ਕਿ ਅੱਜ ਮਾਨਸਾ ਜ਼ਿਲ੍ਹੇ ’ਚ 9 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦੋਂ ਕਿ 2 ਮਰੀਜ਼ ਠੀਕ ਹੋ ਕੇ ਘਰ ਚਲੇ ਗਏ।

ਇਹ ਵੀ ਪੜ੍ਹੋ ਤਿੰਨ ਸਾਲ ਬਾਅਦ ਮਨੀਲਾ ਤੋਂ ਪਰਤੇ ਮਾਪਿਆਂ ਦੇ ਇਕਲੌਤੇ ਪੁੱਤ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਸਿਹਤ ਵਿਭਾਗ ਵਲੋਂ ਰੋਜ਼ਾਨਾ ਕੀਤੀ ਜਾਂਦੀ ਸੈਂਪਲਿੰਗ ਤਹਿਤ ਅੱਜ 578 ਮਰੀਜ਼ਾਂ ਦੇ ਸੈਂਪਲ ਲਏ ਗਏ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੋਰੋਨਾ ਪਾਜ਼ੇਟਿਵ ਪਾਏ ਗਏ 2518 ਜਣਿਆਂ ’ਚੋਂ 2441 ਨਾਗਰਿਕ ਤੰਦਰੁਸਤ ਹੋ ਕੇ ਘਰ ਜਾ ਚੁੱਕੇ ਹਨ। ਜਦੋਂ ਕਿ ਹੁਣ ਤੱਕ ਕੋਰੋਨਾ ਕਾਰਨ ਮਾਨਸਾ ਜ਼ਿਲ੍ਹੇ ’ਚ 55 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਜ਼ਿਲ੍ਹਾ ਪੁਲਸ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਮਹਾਮਾਰੀ ਤੋਂ ਸਿਹਤ ਸੁਰੱਖਿਆ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ।

ਇਹ ਵੀ ਪੜ੍ਹੋ ਖੇਤੀ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ, ਪਿੰਡ ਸਿਰਸੜੀ ਦੇ ਨਾਇਬ ਸਿੰਘ ਦੀ ਹੋਈ ਮੌਤ

ਉਨ੍ਹਾਂ ਲੋਕਾਂ ਨੂੰ ਅਪੀਲ ਕਿਹਾ ਕਿ ਹਾਲੇ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਮੁਕੰਮਲ ਤੌਰ ’ਤੇ ਖ਼ਤਮ ਨਹੀਂ ਹੋਇਆ ਹੈ ਇਸ ਲਈ ਸਾਵਧਾਨੀਆਂ ਦੀ ਪਾਲਣਾ ਕੀਤਾ ਜਾਣਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਸ਼ਹਿਰੀ ਤੇ ਦਿਹਾਤੀ ਖੇਤਰਾਂ ’ਚ ਟੈਸਟਿੰਗ ਦੀ ਸਮਰੱਥਾ ਵਧਾਉਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਮੇਂ-ਸਮੇਂ ’ਤੇ ਕੈਂਪ ਲਗਾਉਣ ਅਤੇ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਵੀ ਦਿਸ਼ਾ-ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ ਜਗਜੀਤ ਡੱਲੇਵਾਲ ਦਾ ਵੱਡਾ ਬਿਆਨ, ਕਿਹਾ-ਲੱਖਾ ਸਿਧਾਣਾ ਸਾਡਾ ਬੱਚਾ ਪਰ ਦੀਪ ਸਿੱਧੂ ਸੰਘਰਸ਼ ਦਾ ਹਿੱਸਾ ਨਹੀਂ


Shyna

Content Editor

Related News