ਨਸ਼ੇ ਵਾਲੇ ਪਦਾਰਥਾਂ ਦੀ ਸਮੱਗਲਿੰਗ ਦੇ ਦੋਸ਼ ''ਚ 2 ਵਿਅਕਤੀਆਂ ਨੂੰ 10- 10 ਸਾਲ ਦੀ ਕੈਦ

02/17/2020 2:17:58 PM

ਮਾਨਸਾ (ਜੱਸਲ) : ਸਥਾਨਕ ਮਾਣਯੋਗ ਇਕ ਅਦਾਲਤ ਵੱਲੋਂ 2 ਵਿਅਕਤੀਆਂ ਨੂੰ ਨਸ਼ੇ ਵਾਲੇ ਪਦਾਰਥਾਂ ਦੀ ਸਮੱਗਲਿੰਗ ਦੇ ਦੋਸ਼ 'ਚ ਸਜ਼ਾ ਅਤੇ ਜੁਰਮਾਨਾ ਅਦਾ ਕਰਨ ਦਾ ਹੁਕਮ ਸੁਣਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਥਾਣਾ ਸਿਟੀ–1 ਮਾਨਸਾ ਦੀ ਪੁਲਸ ਨੇ 9 ਮਾਰਚ 2018 ਨੂੰ ਵਰਿੰਦਰ ਕੁਮਾਰ ਅਤੇ ਨਰੇਸ਼ ਕੁਮਾਰ ਵਾਸੀ ਮਾਨਸਾ ਨੂੰ 17 ਸ਼ੀਸ਼ੀਆਂ ਵਨਰੈਕਸ ਅਤੇ 170 ਗੋਲੀਆਂ ਕੈਰੀਸੋਮਾ ਸਣੇ ਕਾਬੂ ਕਰ ਕੇ ਉਨ੍ਹਾਂ ਖਿਲਾਫ਼ ਮਾਮਲਾ ਨੰਬਰ 19 ਦਰਜ ਕਰਨ ਉਪਰੰਤ ਸੁਣਵਾਈ ਲਈ ਅਦਾਲਤ 'ਚ ਪੇਸ਼ ਕੀਤਾ, ਜਿੱਥੇ ਇਸ ਕੇਸ ਦੀ ਸੁਣਵਾਈ ਕਰਦਿਆਂ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਮਾਨਸਾ ਦਿਨੇਸ਼ ਕੁਮਾਰ ਦੀ ਅਦਾਲਤ ਵੱਲੋਂ ਉਕਤ ਵਿਅਕਤੀਆਂ ਨੂੰ ਨਸ਼ੇ ਵਾਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਦਾ ਦੋਸ਼ੀ ਕਰਾਰ ਦਿੰਦਿਆਂ, ਉਨ੍ਹਾਂ ਨੂੰ 10-10 ਸਾਲ ਦੀ ਕੈਦ ਅਤੇ 1–1 ਲੱਖ ਰੁਪਏ ਜੁਰਮਾਨਾ ਅਦਾ ਕਰਨ ਦਾ ਹੁਕਮ ਸੁਣਾਇਆ ਗਿਆ ਹੈ। ਜੁਰਮਾਨਾ ਅਦਾ ਨਾ ਕਰਨ ਦੀ ਹਾਲਤ 'ਚ ਦੋਸ਼ੀਆਂ ਨੂੰ 1-1 ਸਾਲ ਦੀ ਸਜ਼ਾ ਹੋਰ ਕੱਟਣੀ ਹੋਵੇਗੀ।


cherry

Content Editor

Related News