ਮਾਨਸਾ: ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ

Wednesday, Oct 24, 2018 - 02:34 PM (IST)

ਮਾਨਸਾ: ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ

ਮਾਨਸਾ(ਅਮਰਜੀਤ)— ਪੰਜਾਬ ਸਰਕਾਰ ਲਗਾਤਾਰ ਦਾਅਵੇ ਕਰਦੀ ਆ ਰਹੀ ਹੈ ਕਿ ਉਨ੍ਹਾਂ ਨੇ ਕਿਸਾਨਾਂ ਦਾ ਕਰਜ਼ਾ ਮੁਆਫ ਕਰ ਦਿੱਤਾ ਹੈ ਪਰ ਹਕੀਕਤ ਇਹ ਇਕ ਕਿਸਾਨ ਲਗਾਤਾਰ ਮੌਤ ਨੂੰ ਗਲੇ ਲਗਾ ਰਹੇ ਹਨ। ਤਾਜ਼ਾ ਮਾਮਲਾ ਮਾਨਸਾ ਦੇ ਪਿੰਡ ਮੂਸਾ ਦਾ ਹੈ, ਜਿੱਥੋਂ ਦੇ 27 ਸਾਲਾ ਕਿਸਾਨ ਕੁਲਬੀਰ ਸਿੰਘ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਕੋਲ ਸਿਰਫ 3 ਏਕੜ ਜ਼ਮੀਨ ਹੈ ਅਤੇ ਉਸ ਉਪਰ 8 ਲੱਖ ਰੁਪਏ ਦਾ ਕਰਜ਼ਾ ਹੈ ਜੋ ਬੈਂਕ ਅਤੇ ਆੜ੍ਹਤੀਆਂ ਤੋਂ ਲਿਆ ਗਿਆ ਸੀ। ਕਰਜ਼ੇ ਕਾਰਨ ਉਹ ਅਕਸਰ ਪਰੇਸ਼ਾਨ ਰਹਿੰਦਾ ਸੀ ਅਤੇ ਦੇਰ ਰਾਤ ਉਸ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੁਲਬੀਰ ਇਕ ਮਿਹਨਤੀ ਕਿਸਾਨ ਸੀ ਪਰ ਫਸਲ ਘੱਟ ਹੋਣ ਕਾਰਨ ਅਤੇ ਕਰਜ਼ਾ ਵਧਣ ਕਾਰਨ ਉਹ ਅਕਸਰ ਪਰੇਸ਼ਾਨ ਰਹਿੰਦਾ ਸੀ। ਇਸ ਪਰੇਸ਼ਾਨੀ ਕਾਰਨ ਉਸ ਨੇ ਖੁਦਕੁਸ਼ੀ ਵਰਗਾ ਕਦਮ ਚੁੱਕਿਆ ਹੈ। ਦੂਜੇ ਪਾਸੇ ਕਿਸਾਨ ਯੂਨੀਅਨ ਦੇ ਨੇਤਾਵਾਂ ਨੇ ਪੰਜਾਬ ਸਰਕਾਰ 'ਤੇ ਦੋਸ਼ ਲਗਾਇਆ ਕਿ ਜਦੋਂ ਤੋਂ ਕੈਪਟਨ ਸਰਕਾਰ ਸੱਤਾ ਵਿਚ ਆਈ ਹੈ, ਉਦੋਂ ਖੁਦਕੁਸ਼ੀਆਂ ਦਾ ਦੌਰ ਲਗਾਤਾਰ ਵਧਦਾ ਜਾ ਰਿਹਾ ਹੈ, ਕਿਉਂਕਿ ਸਰਕਾਰ ਨੇ ਕਰਜ਼ਾ ਮੁਆਫੀ ਦਾ ਵਾਅਦਾ ਕੀਤਾ ਸੀ ਪਰ ਅਜੇ ਤੱਕ ਉਹ ਪੂਰਾ ਨਾ ਹੋਣ ਕਾਰਨ ਕਿਸਾਨ ਆਪਣਾ ਕਰਜ਼ਾ ਨਹੀਂ ਚੁਕਾ ਸਕੇ। ਉਨ੍ਹਾਂ ਨੇ ਪੀੜਤ ਪਰਿਵਾਰ ਦਾ ਕਰਜ਼ਾ ਮੁਆਫ ਕਰਨ ਅਤੇ ਉਨ੍ਹਾਂ ਦੀ ਆਰਥਿਕ ਮਦਦ ਕਰਨ ਦੀ ਗੁਹਾਰ ਲਗਾਈ ਹੈ। ਜਾਂਚ ਅਧਿਕਾਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 174 ਦੀ ਕਾਰਵਾਈ ਕੀਤੀ ਹੈ।


Related News