ਕਰਜ਼ੇ ਨੇ ਲਈ ਇਕ ਹੋਰ ਕਿਸਾਨ ਦੀ ਜਾਨ

Wednesday, Oct 30, 2019 - 04:15 PM (IST)

ਕਰਜ਼ੇ ਨੇ ਲਈ ਇਕ ਹੋਰ ਕਿਸਾਨ ਦੀ ਜਾਨ

ਮਾਨਸਾ (ਜੱਸਲ) : ਜ਼ਿਲਾ ਮਾਨਸਾ ਦੇ ਪਿੰਡ ਰੱਲਾ ਦੇ ਇਕ ਕਿਸਾਨ ਵੱਲੋਂ ਕਰਜ਼ੇ ਤੋਂ ਦੁੱਖੀ ਹੋ ਕੇ ਖੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਜਮਹੂਰੀ ਕਿਸਾਨ ਸਭਾ ਦੇ ਆਗੂ ਅਤੇ ਸਰਪੰਚ ਇਕਬਾਲ ਸਿੰਘ ਫਫੜੇ ਨੇ ਦੱਸਿਆ ਕਿ ਕਿਸਾਨ ਕਰਮ ਸਿੰਘ ਵਾਸੀ ਪਿੰਡ ਰੱਲਾ ਦੇ ਸਿਰ ਕਰੀਬ 6 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਦੇ ਚੱਲਦਿਆਂ ਉਸ ਨੇ ਅੱਜ ਖੁਦਕੁਸ਼ੀ ਕਰ ਲਈ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਕਿਸਾਨ ਦੇ ਸਿਰ ਚੜ੍ਹਿਆ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।


author

cherry

Content Editor

Related News