ਫਰੀਡਮ ਫਾਈਟਰਜ਼ ਉਤਰਾਧਿਕਾਰੀ ਸੰਸਥਾ ਨੇ ਮੰਗਾਂ ਨੂੰ ਲੈ ਕੇ DC ਦਫਤਰ ਮੁਹਰੇ ਲਾਇਆ ਧਰਨਾ

01/31/2020 5:30:06 PM

ਮਾਨਸਾ (ਮਿੱਤਲ,ਅਮਰਜੀਤ) : ਫਰੀਡਮ ਫਾਈਟਰਜ਼ ਉਤਰਾਧਿਕਾਰੀ ਸੰਸਥਾ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਡੀ.ਸੀ ਦਫ਼ਤਰ ਬਾਹਰ ਧਰਨਾ ਦਿੱਤਾ ਗਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਗਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਅਤੇ ਉਨ੍ਹਾਂ ਨੂੰ ਬਣਦਾ ਸਨਮਾਨ ਨਾ ਮਿਲਿਆ ਤਾਂ ਉਹ ਸੰਘਰਸ਼ ਦੀ ਰੂਪ ਰੇਖਾ ਉਲੀਕਣ ਲਈ ਮਜਬੂਰ ਹੋਣਗੇ।

ਇਸ ਮੌਕੇ ਸੰਬੋਧਨ ਕਰਦਿਆਂ ਸੂਬਾਈ ਪ੍ਰਧਾਨ ਹਰਿੰਦਰਪਾਲ ਸਿੰਘ ਖਾਲਸਾ, ਜਨਰਲ ਸਕੱਤਰ ਮੇਜਰ ਸਿੰਘ, ਖਜਾਨਚੀ ਭਰਪੂਰ ਸਿੰਘ ਆਦਿ ਨੇ ਕਿਹਾ ਕਿ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਉਹ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਗਣਤੰਤਰ ਦਿਵਸ ਅਤੇ ਆਜ਼ਾਦੀ ਦਿਹਾੜੇ 'ਤੇ ਉਨ੍ਹਾਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ਜਾਵੇ, ਆਜ਼ਾਦੀ ਘੁਲਾਟੀਆਂ ਦੀ ਯਾਦ ਵਿਚ ਯਾਦਗਾਰ ਹਾਲ ਬਣਾਇਆ ਜਾਵੇ, ਵੱਖ-ਵੱਖ ਦਫਤਰਾਂ ਵਿਚ ਫਰੀਡਮ ਫਾਈਟਰ ਪਰਿਵਾਰਾਂ ਦੇ ਕੰਮ ਪਹਿਲ ਦੇ ਅਧਾਰ 'ਤੇ ਕੀਤੇ ਜਾਣ, ਉਨ੍ਹਾਂ ਦੇ ਪਰਿਵਾਰਾਂ ਦੇ ਸਰਟੀਫਿਕੇਟ/ਪਛਾਣ ਪੱਤਰਾਂ ਦੀਆਂ ਤਰੁੱਟੀਆਂ ਦੂਰ ਕੀਤੀਆਂ ਜਾਣ, ਜ਼ਿਲਾ ਅਤੇ ਤਹਿਸੀਲ ਪੱਧਰ 'ਤੇ ਸਲਾਹਕਾਰ ਕਮੇਟੀਆਂ ਵਿਚ ਉਨ੍ਹਾਂ ਨੂੰ ਨੁਮਾਇੰਦਗੀ ਦਿੱਤੀ ਜਾਵੇ ਅਤੇ ਪੰਜਾਬ ਸਰਕਾਰ ਨੂੰ ਉਨ੍ਹਾਂ ਦੇ ਪਰਿਵਾਰਾਂ ਦੀ ਪੂਰੀ ਲਿਸਟ ਭੇਜੀ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਨ ਵਲੋਂ 3 ਫਰਵਰੀ ਦੀ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਤੈਅ ਕਰਵਾਈ ਗਈ ਹੈ ਤਾਂ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾ ਸਕੇ। ਇਸ ਮੌਕੇ ਜਸਵੰਤ ਸਿੰਘ, ਨਿਰਭੈ ਸਿੰਘ, ਮਲਕੀਤ ਸਿੰਘ, ਚਮਕੌਰ ਸਿੰਘ, ਸਿਆਸਤ ਸਿੰਘ, ਦਲਜੀਤ ਸਿੰਘ ਆਦਿ ਵੱਡੀ ਗਿਣਤੀ ਵਿਚ ਆਗੂਆਂ ਨੇ ਸੰਬੋਧਨ ਕੀਤਾ।


cherry

Content Editor

Related News