ਬੀਬਾ ਬਾਦਲ ਨੇ ਕਾਂਗਰਸੀ ਕੌਂਸਲਰ ਨੂੰ ਅਕਾਲੀ ਦਲ ''ਚ ਕੀਤਾ ਸ਼ਾਮਲ

04/24/2019 4:55:17 PM

ਮਾਨਸਾ (ਸੰਦੀਪ ਮਿੱਤਲ) : ਕੌਂਸਲਰ ਸੌਰਵ ਜਿੰਦਲ ਆਪਣੇ ਸਾਥੀਆਂ ਅਤੇ ਪਰਿਵਾਰ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਬੱਬੀ ਦਾਨੇਵਾਲੀਆ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਸ ਮੌਕੇ ਅਕਾਲੀ-ਭਾਜਪਾ ਗਠਜੋੜ ਦੀ ਸਾਂਝੀ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਸੌਰਵ ਜਿੰਦਲ ਨੂੰ ਸਿਰੋਪਾ ਦੇ ਕੇ ਪਾਰਟੀ ਵਿਚ ਸ਼ਾਮਲ ਕਰਦਿਆਂ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਨੂੰ ਜਥੇਬੰਦੀ ਵੱਲੋਂ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਜ਼ਿਲਾ ਮਾਨਸਾ ਦੇ ਪ੍ਰਧਾਨ ਪ੍ਰੇਮ ਕੁਮਾਰ ਅਰੋੜਾ, ਵਪਾਰ ਮੰਡਲ ਦੇ ਪ੍ਰਧਾਨ ਮੁਨੀਸ਼ ਕੁਮਾਰ ਬੱਬੀ, ਰਾਜਿੰਦਰ ਕੁਮਾਰ ਦੀਪਾ ਸੁਨਾਮ ਤੋਂ ਇਲਾਵਾ ਹੋਰ ਵੀ ਆਗੂ ਮੌਜੂਦ ਸਨ।


cherry

Content Editor

Related News