ਕ੍ਰਿਸ਼ਨਾ ਕਾਲਜ ਰੱਲੀ ਵਿਖੇ ਲਗਾਇਆ ਗਿਆ ''ਨਸ਼ਿਆਂ ਵਿਰੋਧੀ ਜਾਗਰੂਕਤਾ'' ਸੈਮੀਨਾਰ

09/27/2019 5:31:04 PM

ਮਾਨਸਾ (ਮਨਜੀਤ) : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ ਹੇਠ ਪੰਜਾਬ ਪੁਲਸ, ਮਾਨਸਾ ਵਲੋਂ ਸ਼ੁਰੂ ਕੀਤੀ 'ਨਸ਼ਿਆਂ ਵਿਰੋਧੀ ਜਾਗਰੂਕਤਾ' ਮੁਹਿੰਮ ਤਹਿਤ ਕ੍ਰਿਸ਼ਨਾ ਕਾਲਜ ਰੱਲੀ ਵਿਖੇ ਐਨ. ਐੱਸ. ਐੱਸ ਵਿਭਾਗ ਅਤੇ ਰੈੱਡ ਰਿਬਨ ਕਲੱਬ ਵਲੋਂ 'ਨਸ਼ਿਆਂ ਵਿਰੋਧੀ ਜਾਗਰੂਕਤਾ' ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਆਪਣੇ ਵਿਚਾਰ ਪੇਸ਼ ਕੀਤੇ। ਸੈਮੀਨਾਰ ਵਿਚ ਮੁਖ ਬੁਲਾਰੇ ਦੇ ਤੌਰ 'ਤੇ ਇੰਸਪੈਕਟਰ ਜਸਵਿੰਦਰ ਕੌਰ ਏ. ਐੱਸ. ਆਈ. ਬਲਵੰਤ ਸਿੰਘ, ਏ. ਐੱਸ. ਆਈ. ਗੁਰਮੀਤ ਸਿੰਘ ਅਤੇ ਪੁਲਸ ਸੁਵਿਧਾ ਕੇਂਦਰ(ਸਦਰ) ਬੁਢਲਾਡਾ ਦੀ ਟੀਮ ਉਚੇਰੇ ਤੌਰ 'ਤੇ ਹਾਜ਼ਰ ਹੋਈ।

ਇਸ ਮੌਕੇ ਬੋਲਦੇ ਹੋਏ ਏ. ਐੱਸ. ਆਈ. ਗੁਰਮੀਤ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਅਤੇ ਇਸ ਦੀ ਰੋਕਥਾਮ ਲਈ ਵੀ ਜਾਗਰੂਕ ਕੀਤਾ। ਏ. ਐੱਸ. ਆਈ. ਬਲਵੰਤ ਸਿੰਘ ਨੇ ਆਪਣੇ ਪ੍ਰਭਾਵਸ਼ਾਲੀ ਭਾਸ਼ਣ ਵਿਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਕਾਰਨ, ਪ੍ਰਭਾਵ ਅਤੇ ਸਿੱਟਿਆਂ ਸੰਬੰਧੀ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਪ੍ਰਭਾਵ ਤੋਂ ਬਚਣ ਲਈ ਮੁਹਿੰਮ ਵਿਚ ਸਕਾਰਾਤਮਕ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਇੰਸਪੈਕਟਰ ਜਸਵਿੰਦਰ ਕੌਰ ਨੇ ਦੱਸਿਆ ਕਿ ਨਸ਼ੇ ਪੰਜਾਬ ਦੀ ਜਵਾਨੀ ਨੂੰ ਤਬਾਹ ਕਰ ਰਹੇ ਹਨ। ਇਸ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ ਹੇਠ ਪੰਜਾਬ ਪੁਲਸ ਮਾਨਸਾ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦਾ ਵਿਦਿਆਰਥੀਆਂ ਨੂੰ ਹਿੱਸਾ ਬਣਨਾ ਚਾਹੀਦਾ ਹੈ। ਪ੍ਰੋਗਰਾਮ ਦੇ ਅੰਤ ਵਿਚ ਇੰਸਪੈਕਟਰ ਜਸਵਿੰਦਰ ਕੌਰ ਵਲੋਂ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਾਰੀ ਜਿੰਦਗੀ ਨਸ਼ਾ ਨਾ ਕਰਨ ਦੀ ਸੰਹੁ ਚੁਕਾਈ ਗਈ। ਕਾਲਜ ਮਨੇਜਮੈਂਟ ਵਲੋਂ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਸਨਮਾਨ ਚਿੰਨ ਭੇਟ ਕੀਤੇ।


cherry

Content Editor

Related News