ਮਾਨਸਾ ਦੇ ਨਵ-ਨਿਯੁਕਤ ਡੀ.ਸੀ ਦਾ ਚੇਅਰਮੈਨ ਮੋਫਰ ਅਤੇ ਹੋਰਨਾਂ ਵਲੋਂ ਸਨਮਾਨਿਤ

06/24/2020 4:10:28 PM

ਮਾਨਸਾ (ਮਿੱਤਲ) - ਪੰਜਾਬ ਸਰਕਾਰ ਵੱਲੋਂ ਮਾਨਸਾ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਮਹਿੰਦਰਪਾਲ ਗੁਪਤਾ ਮਾਨਸਾ ਵਿਖੇ ਤਾਇਨਾਤ ਕਰਨ ’ਤੇ ਅੱਜ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਨੇ ਵਿਸ਼ੇਸ਼ ਤੌਰ ’ਤੇ ਡੀ.ਸੀ ਦੇ ਦਫਤਰ ਜਾ ਕੇ ਉਨ੍ਹਾਂ ਨੂੰ ਬੁੱਕਾ ਦੇ ਕੇ ਸਨਮਾਨਿਤ ਕੀਤਾ। ਇਸੇ ਦੌਰਾਨ ਉਨ੍ਹਾਂ ਨਾਲ ਜਿਲ੍ਹਾ ਯੋਜਨਾ ਕਮੇਟੀ ਮਾਨਸਾ ਦੇ ਚੇਅਰਮੈਨ ਸ਼੍ਰੀ ਪ੍ਰੇਮ ਮਿੱਤਲ ਵੀ ਮੌਜੂਦ ਸਨ। ਇਸ ਮੌਕੇ ਸ: ਮੋਫਰ ਨੇ ਕਿਹਾ ਕਿ ਉਨ੍ਹਾਂ ਨੂੰ ਡੀ.ਸੀ ਮਾਨਸਾ ਤੋਂ ਜ਼ਿਲ੍ਹੇ ਦੇ ਵਿਕਾਸ ਲਈ ਢੇਰ ਸਾਰੀਆਂ ਉਮੀਦਾਂ ਹਨ, ਜਿਨ੍ਹਾਂ ਪ੍ਰਤੀ ਨਵ-ਨਿਯੁਕਤ ਡਿਪਟੀ ਕਮਿਸ਼ਨਰ ਮਹਿੰਦਰਪਾਲ ਗੁਪਤਾ ਨੇ ਵਿਸ਼ਵਾਸ਼ ਦਿਵਾਇਆ ਕਿ ਉਹ ਮਾਨਸਾ ਦੇ ਵਿਕਾਸ ਅਤੇ ਤਰੱਕੀ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕੰਮ ਕਰਨ ਵਿੱਚ ਕੋਈ ਕਸਰ ਨਹੀਂ ਛੱਡਣਗੇ।

ਗਲਵਾਨ ਘਾਟੀ ਦੇ ਯੋਧੇ : ‘ਮਰਣੁ ਮੁਣਸਾ ਸੂਰਿਆ ਹਕੁ ਹੈ ਜੋ ਹੋਇ ਮਰਨਿ ਪਰਵਾਣੋ’

ਜ਼ਿਲ੍ਹਾ ਯੋਜਨਾ ਕਮੇਟੀ ਮਾਨਸਾ ਦੇ ਚੇਅਰਮੈਨ ਸ੍ਰੀ ਪ੍ਰੇਮ ਮਿੱਤਲ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਪ੍ਰਸ਼ਾਸ਼ਨਿਕ ਨਿਯੁਕਤੀਆਂ ਵਿੱਚ ਹਰ ਵਰਗ ਨੂੰ ਨੁਮਾਇੰਦਗੀ ਦਿੱਤੀ ਹੈ ਅਤੇ ਉਨ੍ਹਾਂ ਨੇ ਮਾਨਸਾ ਦੇ ਡਿਪਟੀ ਕਮਿਸ਼ਨਰ ਮਹਿੰਦਰਪਾਲ ਗੁਪਤਾ ਦੀ ਇਸ ਨਿਯੁਕਤੀ ’ਤੇ ਖੁਸ਼ੀ ਪ੍ਰਗਟ ਕੀਤੀ ਹੈ। ਇਸ ਮੌਕੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਛਿੰਦਰਪਾਲ ਸਿੰਘ ਚਕੇਰੀਆਂ, ਗੁਰਪਿਆਰ ਸਿੰਘ ਜੋੜਾ, ਅਰਸ਼ਇੰਦਰ ਸਿੰਘ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

ਕਾਲੇ ਹੋਏ ਭਾਂਡਿਆਂ ਨੂੰ ਮੁੜ ਤੋਂ ਚਮਕਾਉਣ ਲਈ ਵਰਤੋ ਇਹ ਨੁਸਖ਼ੇ, ਹੋਣਗੇ ਲਾਹੇਵੰਦ ਸਿੱਧ


rajwinder kaur

Content Editor

Related News