ਮਾਨਸਾ ਦੇ ਨਵ-ਨਿਯੁਕਤ ਡੀ.ਸੀ. ਦੇ ਪਹੁੰਚਣ ਤੇ ਚੇਅਰਮੈਨ ਮਿੱਤਲ ਨੇ ਕੀਤਾ ਭਰਵਾਂ ਸਵਾਗਤ

06/17/2020 5:37:00 PM

ਮਾਨਸਾ (ਮਿੱਤਲ): ਮਾਨਸਾ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਮਹਿੰਦਰਪਾਲ ਗੁਪਤਾ ਆਈ.ਏ.ਐੱਸ ਨੂੰ ਅਹੁਦਾ ਸੰਭਾਲਣ ਤੋਂ ਪਹਿਲਾਂ ਜੀ ਆਇਆਂ ਕਹਿੰਦੇ ਹੋਏ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਨੇ ਫੁੱਲਾਂ ਦਾ ਗੁਲਦਸਤਾ ਭੇਂਟ ਕੀਤਾ। ਇਸ ਤੋਂ ਪਹਿਲਾਂ ਐੱਸ.ਪੀ. ਕੁਲਦੀਪ ਸਿੰਘ ਸੋਹੀ ਦੀ ਅਗਵਾਈ 'ਚ ਪੁਲਸ ਦੀ ਟੁਕੜੀ ਵਲੋਂ ਡੀ.ਸੀ. ਨੂੰ ਸਲਾਮੀ ਦਿੱਤੀ ਗਈ। ਚੇਅਰਮੈਨ ਪ੍ਰੇਮ ਮਿੱਤਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਡਿਪਟੀ ਕਮਿਸ਼ਨਰ ਦੀ ਕੀਤੀ ਗਈ ਨਵ-ਨਿਯੁਕਤੀ ਤੋਂ ਲੋਕਾਂ ਨੂੰ ਪ੍ਰਸ਼ਾਸ਼ਨ ਤੋਂ ਵੱਡੀ ਆਸ ਹੈ ਕਿ ਮਾਨਸਾ ਦੀ ਤਰੱਕੀ ਲਈ ਕੰਮ ਕਰਨਗੇ। ਇਸ ਕੁਰਸੀ ਤੇ ਬਿਰਾਜਮਾਨ ਹੁੰਦਿਆਂ ਹੀ ਮਾਨਸਾ ਜ਼ਿਲ੍ਹੇ ਦੇ ਵਿਕਾਸ ਅਤੇ ਲੋਕਾਂ ਦੇ ਦੁੱਖ-ਤਕਲੀਫਾਂ ਨੂੰ ਸੁਣ ਕੇ ਹੱਲ ਕਰਨਗੇ। ਇਸ ਮੌਕੇ ਮਹਿੰਦਰਪਾਲ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਮਾਨਸਾ ਜਿਲ੍ਹੇ ਦੀ ਜਿੰਮੇਵਾਰੀ ਸੋਂਪੀ ਗਈ ਹੈ। ਉਹ ਜਿਲ੍ਹੇ ਦੀ ਤਰੱਕੀ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕੰਮ ਕਰਕੇ ਖੁਸ਼ੀ ਮਹਿਸੂਸ ਕਰਨਗੇ। ਇਸ ਮੌਕੇ ਅਗਰਵਾਲ ਸਭਾ ਪੰਜਾਬ ਦੇ ਮੀਤ ਪ੍ਰਧਾਨ ਅਸ਼ੋਕ ਗਰਗ, ਅਗਰਵਾਲ ਸਭਾ ਜਿਲ੍ਹਾ ਮਾਨਸਾ ਦੇ ਪ੍ਰਧਾਨ ਪ੍ਰਸ਼ੋਤਮ ਬਾਂਸਲ, ਪਵਨ ਕੋਟਲੀ, ਜਗਤ ਰਾਮ ਤੋਂ ਇਲਾਵਾ ਮਾਨਸਾ ਜਿਲ੍ਹੇ ਦੇ ਵੱਖ-ਵੱਖ ਪ੍ਰਸ਼ਾਸ਼ਨਿਕ ਅਧਿਕਾਰੀ ਮੌਜੂਦ ਸਨ।

Shyna

This news is Content Editor Shyna