ਪੁੱਤਰ ਦਾ ਕਤਲ ਕਰਨ ਦੇ ਦੋਸ਼ ''ਚ ਪਿਤਾ ਨੂੰ ਉਮਰ ਕੈਦ ਦੀ ਸਜ਼ਾ

01/03/2020 12:46:24 PM

ਮਾਨਸਾ (ਮਿੱਤਲ) : ਸਥਾਨਕ ਮਾਣਯੋਗ ਅਦਾਲਤ ਨੇ ਪੁੱਤਰ ਦਾ ਕਤਲ ਕਰਨ ਦੇ ਦੋਸ਼ 'ਚ ਪਿਤਾ ਨੂੰ ਉਮਰ ਕੈਦ ਦੀ ਸਜ਼ਾ ਦਾ ਫ਼ੈਸਲਾ ਸੁਣਾਇਆ ਹੈ।

ਜਾਣਕਾਰੀ ਅਨੁਸਾਰ 5 ਅਕਤੂਬਰ 2014 ਨੂੰ ਪਿੰਡ ਗੁਰਨੇ ਕਲਾਂ ਵਾਸੀ ਗੁਰਚਰਨ ਸਿੰਘ ਨੇ ਆਪਣੇ ਪੁੱਤਰ ਬਿੱਟੂ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਸਬੰਧੀ ਮ੍ਰਿਤਕ ਬਿੱਟੂ ਸਿੰਘ ਦੀ ਭੈਣ ਦੇ ਬਿਆਨਾਂ 'ਤੇ ਥਾਣਾ ਸਦਰ ਬੁਢਲਾਡਾ ਦੀ ਪੁਲਸ ਨੇ ਉਸ ਦੇ ਪਿਤਾ ਗੁਰਚਰਨ ਸਿੰਘ ਦੇ ਵਿਰੁੱਧ ਧਾਰਾ 302 ਅਤੇ ਆਰਮਜ਼ ਐਕਟ ਦੇ ਤਹਿਤ ਮਾਮਲਾ ਦਰਜ ਕਰ ਕੇ ਸੁਣਵਾਈ ਦੇ ਲਈ ਮਾਣਯੋਗ ਅਦਾਲਤ 'ਚ ਪੇਸ਼ ਕੀਤਾ। ਇਸ ਕੇਸ ਦੀ ਸੁਣਵਾਈ ਕਰਦਿਆਂ ਮਾਣਯੋਗ ਐਡੀਸ਼ਨਲ ਸ਼ੈਸ਼ਨ ਜੱਜ ਮਾਨਸਾ ਰਾਜੀਵ ਕੇ. ਬੇਰੀ ਦੀ ਅਦਾਲਤ ਵੱਲੋਂ ਉਕਤ ਗੁਰਚਰਨ ਸਿੰਘ ਨੂੰ ਬਿੱਟੂ ਸਿੰਘ ਦਾ ਕਾਤਲ ਮੰਨਦੇ ਹੋਏ ਉਸ ਨੂੰ ਉਮਰ ਕੈਦ ਦੀ ਸਜ਼ਾ ਅਤੇ 10 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦਾ ਹੁਕਮ ਸੁਣਾਇਆ ਹੈ।


cherry

Content Editor

Related News