ਪਾਣੀ ਵਾਲੀ ਟੈਂਕੀ ਦੀ ਹਾਲਤ ਹੋਈ ਖਸਤਾ, ਲੋਕਾਂ ਨੂੰ ਸਤਾ ਰਿਹੈ ਡਰ

07/05/2019 4:44:21 PM

ਮਾਨਸਾ (ਅਮਰਜੀਤ ਚਾਹਲ) : ਮਾਨਸਾ ਜ਼ਿਲੇ ਦੇ ਪਿੰਡ ਨੰਗਲ ਵਿਚ ਬਣੇ ਵਾਟਰ ਵਰਕਸ ਸਰਕਾਰ ਦੀ ਬੇਰੁਖੀ ਕਾਰਨ ਅੱਜ ਪਿੰਡ ਵਾਸੀਆਂ ਲਈ ਪੀਣ ਵਾਲਾ ਪਾਣੀ ਦੇਣ ਦੀ ਬਜਾਏ ਪਰੇਸ਼ਾਨੀ ਦਾ ਸਬੱਬ ਬਣੇ ਹੋਏ ਹਨ। ਲੋਕਾਂ ਦਾ ਕਹਿਣਾ ਹੈ ਕਿ ਵਾਟਰ ਵਰਕਸ ਦਾ ਨਿਰਮਾਣ ਅੱਜ ਤੋਂ 40 ਸਾਲ ਪਹਿਲਾਂ ਹੋਇਆ ਸੀ ਅਤੇ ਟੈਂਕੀ ਦੀ ਹਾਲਤ ਇੰਨੀ ਖਸਤਾ ਹੋ ਚੁੱਕੀ ਹੈ ਕਿ ਇਹ ਕਦੇ ਵੀ ਡਿੱਗ ਸਕਦੀ ਹੈ, ਜਿਸ ਨਾਲ ਵੱਡਾ ਹਾਦਸਾ ਵਾਪਰ ਸਕਦਾ ਹੈ।

ਇਸ ਤੋਂ ਇਲਾਵਾ ਪਾਣੀ ਸਟੋਰ ਕਰਨ ਵਾਲੇ ਟੈਂਕ ਵੀ ਖਰਾਬ ਹੋ ਚੁੱਕੇ ਹਨ। ਹੁਣ ਲੋਕ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਹਨ। ਲੋਕਾਂ ਦੀ ਪੰਜਾਬ ਸਰਕਾਰ ਤੋਂ ਮੰਗ ਹੈ ਕਿ ਸਰਕਾਰ ਇਸ ਵਾਟਰ ਵਰਕਸ ਲਈ ਗ੍ਰਾਂਟ ਜਾਰੀ ਕਰਕੇ ਇਸ ਦੀ ਮੁਰੰਮਤ ਕਰਵਾਏ, ਕਿਉਂਕਿ ਉਨ੍ਹਾਂ ਨੂੰ ਹਮੇਸ਼ਾ ਡਰ ਲੱਗਾ ਰਹਿੰਦਾ ਹੈ ਕਿ ਕਿਤੇ ਇਹ ਟੈਂਕੀ ਢਹਿ-ਢੇਰੀ ਨਾ ਹੋ ਜਾਵੇ। ਲੋਕਾਂ ਨੇ ਕਿਹਾ ਕਿ ਉਨ੍ਹਾਂ ਨੇ ਪੈਸੇ ਇਕੱਠੇ ਕਰਕੇ ਪਾਣੀ ਦੀ ਮੋਟਰ ਲਗਵਾਈ ਸੀ, ਜਿਸ ਤੋਂ ਕੁੱਝ ਸਮੇਂ ਲਈ ਪੀਣ ਵਾਲਾ ਪਾਣੀ ਮੁਹੱਈਆ ਹੁੰਦਾ ਰਿਹਾ ਪਰ ਹੁਣ ਪਾਣੀ ਨਾ ਆਉਣ ਕਾਰਨ ਉਨ੍ਹਾਂ ਨੂੰ ਦੂਰੋਂ ਪਾਣੀ ਲੈਣ ਜਾਣਾ ਪੈਂਦਾ ਹੈ। ਲੋਕਾਂ ਨੇ ਸਰਕਾਰ ਤੋਂ ਜਲਦ ਤੋਂ ਜਲਦ ਇਸ ਵਾਟਰ ਵਰਕਸ ਦੀ ਮੁਰੰਮਤ ਕਰਾਉਣ ਦੀ ਮੰਗ ਕੀਤੀ ਹੈ।

cherry

This news is Content Editor cherry