ਮਾਨਸਾ ਜ਼ਿਲ੍ਹੇ ''ਚ 30 ਹੋਰ ਨਵੇਂ ਕੋਰੋਨਾ ਪਾਜ਼ੇਟਿਵ ਮਾਮਲੇ ਆਏ ਸਾਹਮਣੇ

08/29/2020 10:58:26 PM

ਮਾਨਸਾ,(ਜੱਸਲ)- ਪੰਜਾਬ ’ਚ ਦਿਨੋਂ ਦਿਨ ਵਧ ਰਹੇ ਕੋਰੋਨਾ ਦੇ ਪ੍ਰਭਾਵ ਨੂੰ ਦੇਖਦਿਆਂ ਜਿੱਥੇ ਪੰਜਾਬ ਸਰਕਾਰ ਨੇ ਸਖ਼ਤ ਕਦਮ ਪੁੱਟਦਿਆਂ ਵੀਕੈਂਡ ਲਾਕਡਾਊਨ ਅਤੇ ਰਾਤ ਸਮੇਂ ਕਰਫਿਊ ਲਾਇਆ ਹੋਇਆ ਹੈ, ਉਥੇ ਹੀ ਮਾਨਸਾ ਜ਼ਿਲੇ ’ਚ ਕੋਰੋਨਾ ਨਾਲ ਹੁਣ ਤੱਕ 12 ਵਿਅਕਤੀਆਂ ਦੀ ਮੌਤ ਹੋ ਜਾਣ ਨਾਲ ਲੋਕਾਂ ਦੇ ਮਨਾਂ ’ਚ ਕਾਫੀ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਸਿਵਲ ਸਰਜਨ ਡਾ. ਲਾਲ ਚੰਦ ਠੁਕਰਾਲ ਤੇ ਕੋਰੋਨਾ ਸੈਂਪਲਿੰਗ ਦੇ ਜ਼ਿਲਾ ਇੰਚਾਰਜ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਅੱਜ ਮਾਨਸਾ ਜ਼ਿਲੇ ’ਚ 30 ਮਰੀਜ਼ ਕੋਰੋਨਾ ਪਾਜ਼ੇਟਿਵ ਪਾਏ ਜਾਣ ’ਤੇ ਉਨ੍ਹਾਂ ਨੂੰ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲੇ ’ਚ ਕਰੀਬ 24496 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ। ਜਿਨ੍ਹਾਂ ’ਚ 544 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਅਤੇ ਇਨ੍ਹਾਂ ’ਚ 301 ਮਰੀਜ਼ ਠੀਕ ਹੋਣ ’ਤੇ ਛੁੱਟੀ ਦੇ ਦਿੱਤੀ ਗਈ ਹੈ ਤੇ 12 ਮਰੀਜ਼ਾਂ ਦੀ ਮੌਤ ਹੋਣ ਉਪਰੰਤ ਹੁਣ ਕੁੱਲ 231 ਕੋਰੋਨਾ ਪਾਜ਼ੇਟਿਵ ਮਰੀਜ਼ ਜ਼ੇਰੇ ਇਲਾਜ ਹਨ। ਉਨ੍ਹਾਂ ਦੱਸਿਆ ਕਿ ਹੈਲਥ ਬਲਾਕ ਮਾਨਸਾ ’ਚ ਅੱਜ ਤੱਕ ਕੁੱਲ 184 ਮਰੀਜ਼ ਕੋਰੋਨਾ ਪਾਜ਼ੇਟਿਵ ਹਨ। ਜਦਕਿ ਬਲਾਕ ਬੁਢਲਾਡਾ ’ਚ 185, ਖਿਆਲਾ ਕਲਾਂ ’ਚ 96, ਸਰਦੂਲਗੜ੍ਹ ’ਚ 79 ਕੇਸ ਕੋਰੋਨਾ ਪਾਜ਼ੇਟਿਵ ਹਨ। ਉਨ੍ਹਾਂ ਦੱਸਿਆ ਕਿ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ ’ਚ ਆਉਣ ਵਾਲੇ ਲੋਕਾਂ ਦੀ ਲਗਾਤਾਰ ਸੈਂਪਲਿੰਗ ਕੀਤੀ ਜਾ ਰਹੀ ਹੈ।


Bharat Thapa

Content Editor

Related News