ਮਾਨਸਾ ਜ਼ਿਲ੍ਹੇ ’ਚ 32 ਹੋਰ ਕੋਰੋਨਾ ਪਾਜ਼ੇਟਿਵ ਮਾਮਲੇ ਆਏ ਸਾਹਮਣੇ

Monday, Nov 30, 2020 - 02:20 AM (IST)

ਮਾਨਸਾ ਜ਼ਿਲ੍ਹੇ ’ਚ 32 ਹੋਰ ਕੋਰੋਨਾ ਪਾਜ਼ੇਟਿਵ ਮਾਮਲੇ ਆਏ ਸਾਹਮਣੇ

ਮਾਨਸਾ, (ਸੰਦੀਪ ਮਿੱਤਲ)- ਪੰਜਾਬ ’ਚ ਅਨੇਕਾਂ ਸਾਵਧਾਨੀਆਂ ਵਰਤਣ ਦੇ ਬਾਵਜੂਦ ਵੀ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਜਿਸ ਤਹਿਤ ਅੱਜ ਮਾਨਸਾ ਜ਼ਿਲ੍ਹੇ ’ਚ 32 ਨਵੇਂ ਮਰੀਜ਼ ਸਾਹਮਣੇ ਆਏ ਹਨ। ਕੋਰੋਨਾ ਨਾਲ ਹੋ ਰਹੀਆਂ ਮੌਤਾਂ ਅਤੇ ਪਾਜ਼ੇਟਿਵ ਕੇਸਾਂ ਨੂੰ ਦੇਖਦੇ ਲੋਕਾਂ ’ਚ ਸਹਿਮ ਪਾਇਆ ਜਾ ਰਿਹਾ ਹੈ। ਜ਼ਿਲ੍ਹਾ ਪੁਲਸ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਮਹਾਮਾਰੀ ਤੋਂ ਸਿਹਤ ਸੁਰੱਖਿਆ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ।

ਕੋਰੋਨਾ ਸੈਂਪਲਿੰਗ ਟੀਮ ਦੇ ਜ਼ਿਲ੍ਹਾ ਇੰਚਾਰਜ ਡਾ. ਰਣਜੀਤ ਰਾਏ ਨੇ ਦੱਸਿਆ ਕਿ ਅੱਜ ਮਾਨਸਾ ਜ਼ਿਲ੍ਹੇ ’ਚ 32 ਨਵੇਂ ਮਰੀਜ਼ ਸਾਹਮਣੇ ਆਏ ਹਨ ਉਥੇ ਹੀ ਅੱਜ ਠੀਕ ਹੋਣ ’ਤੇ 3 ਮਰੀਜ਼ ਆਪਣੇ ਘਰ ਨੂੰ ਚਲੇ ਗਏ। ਸਿਹਤ ਵਿਭਾਗ ਵਲੋਂ ਰੋਜ਼ਾਨਾ ਕੀਤੀ ਜਾਂਦੀ ਸੈਂਪਲਿੰਗ ਤਹਿਤ ਅੱਜ 396 ਮਰੀਜ਼ਾਂ ਦੇ ਸੈਂਪਲ ਲਏ ਗਏ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਕੋਰੋਨਾ ਪਾਜ਼ੇਟਿਵ ਪਾਏ ਗਏ 2210 ਜਣਿਆਂ ’ਚੋਂ 2031 ਨਾਗਰਿਕ ਤੰਦਰੁਸਤ ਹੋ ਕੇ ਘਰ ਜਾ ਚੁੱਕੇ ਹਨ। ਜਦੋਂਕਿ ਹੁਣ ਤਕ ਕੋਰੋਨਾ ਕਾਰਨ ਮਾਨਸਾ ਜ਼ਿਲ੍ਹੇ ’ਚ 46 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਜ਼ਿਲ੍ਹਾ ਪੁਲਸ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਮਹਾਮਾਰੀ ਤੋਂ ਸਿਹਤ ਸੁਰੱਖਿਆ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ।

ਕੋਰੋਨਾ ਅਪਡੇਟ ਜ਼ਿਲਾ ਮਾਨਸਾ

ਕੁੱਲ ਕੇਸ-2210

ਐਕਵਿਟ ਕੇਸ-133

ਠੀਕ ਹੋਏ-2031

ਮੌਤਾਂ-46


author

Bharat Thapa

Content Editor

Related News