ਮਾਨਸਾ ਜਿਲ੍ਹੇ ''ਚ ਨਕੱਈ ਨੇ ਮੋਦੀ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ

09/22/2020 2:16:42 AM

ਮਾਨਸਾ,(ਮਿੱਤਲ) : ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਖੁੱਲ੍ਹਾ ਮੋਰਚਾ ਅੱਜ ਜਗਦੀਪ ਸਿੰਘ ਨਕੱਈ ਸਾਬਕਾ ਸੰਸਦੀ ਸਕੱਤਰ ਨੇ ਖੋਲ੍ਹ ਦਿੱਤਾ ਹੈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਕੱਈ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਕਿਸਾਨ ਅਤੇ ਦੇਸ਼ ਵਿਰੋਧੀ ਆਰਡੀਨੈਂਸ ਨੇ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਗਰੀਬ ਦੀ ਬਰਬਾਦੀ ਦਾ ਮੁੱਢ ਬੰਨ੍ਹ ਦਿੱਤਾ ਹੈ। ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਕਿਸਾਨੀ ਨੂੰ ਵੱਡੇ ਨੁਕਸਾਨ ਹੋਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰੀ ਵਜੀਰੀ ਵਿੱਚੋਂ ਅਸਤੀਫਾ ਦੇ ਕੇ ਸਲਾਂਘਾਯੋਗ ਕਦਮ ਪੁੱਟਿਆ ਹੈ।
ਅਕਾਲੀ ਦਲ ਖੁੱਲ੍ਹੇ ਤੌਰ 'ਤੇ ਗਰੀਬਾਂ, ਮਜ਼ਦੂਰਾਂ ਅਤੇ ਕਿਸਾਨਾਂ ਦੇ ਹੱਕਾਂ ਵਿੱਚ ਆ ਖੜ੍ਹਾ ਹੋਇਆ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਵੀ ਅਕਾਲੀ ਦਲ ਨਾਲ ਮਿਲ ਕੇ ਵਿਰੋਧ ਕਰਨਾ ਚਾਹੀਦਾ ਹੈ। ਜਿਲ੍ਹਾ ਸ਼ਹਿਰੀ ਪ੍ਰਧਾਨ ਜਥੇਦਾਰ ਪ੍ਰੇਮ ਕੁਮਾਰ ਅਰੋੜਾ ਅਤੇ ਜਿਲ੍ਹਾ ਦਿਹਾਤੀ ਪ੍ਰਧਾਨ ਜਥੇਦਾਰ ਗੁਰਮੇਲ ਸਿੰਘ ਫਫੜੇ ਨੇ ਕਿਹਾ ਕਿ ਇਹ ਆਰਡੀਨੈਂਸ ਆਉਣ ਨਾਲ ਹਰ ਛੋਟੇ ਮੋਟੇ ਕਾਰੋਬਾਰ ਤੇ ਵੱਡੇ ਵਪਾਰੀਆਂ ਅਤੇ ਕੰਪਨੀਆਂ ਦਾ ਕਬਜ਼ਾ ਹੋ ਜਾਵੇਗਾ। ਅਕਾਲੀ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਦੀ ਸਖਤ ਸ਼ਬਦਾਂ ਵਿੱਚ ਆਲੋਚਨਾ ਕੀਤੀ ਅਤੇ ਆਰਡੀਨੈਂਸ ਦੀਆਂ ਕਾਪੀਆਂ ਪਾੜ ਕੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਆਰਡੀਨੈਂਸ ਦਾ ਵਿਰੋਧ ਕੀਤਾ। ਇਸ ਮੌਕੇ ਪ੍ਰੇਮ ਕੁਮਾਰ ਅਰੋੜਾ, ਗੁਰਮੇਲ ਸਿੰਘ ਫਫੜੇ, ਜਰਨੈਲ ਸਿੰਘ ਹੋਡਲਾ, ਬਿੱਕਰ ਸਿੰਘ ਮੰਘਾਣੀਆਂ, ਮਾ: ਸੁਖਦੇਵ ਸਿੰਘ, ਬਲਜੀਤ ਸਿੰਘ ਅਤਲਾ, ਗੁਰਪ੍ਰੀਤ ਸਿੰਘ ਸਿੱਧੂ, ਸੁਰਜੀਤ ਸਿੰਘ ਕੋਟਲੱਲੂ, ਮੇਲਾ ਸਿੰਘ ਬੱਪੀਆਣਾ, ਲਾਡੀ ਦਲੇਲ ਸਿੰਘ ਵਾਲਾ, ਵਿਜੈ ਕੁਮਾਰ, ਸੁਖਦੇਵ ਸਿੰਘ, ਬਲਵਿੰਦਰ ਸਿੰਘ, ਪਾਲ ਸਿੰਘ, ਜਗਸੀਰ ਲੀਲਾ, ਮਲਕੀਤ ਸਿੰਘ, ਮਾ: ਜਨਕ ਸਿੰਘ, ਬਲਵੀਰ ਸਿੰਘ, ਸਤਨਾਮ ਸਿੰਘ, ਲਾਲੀ ਭੁੱਲਰ,ਰੂਬਲ ਭੀਖੀ, ਇਸਤਰੀ ਅਕਾਲੀ ਦਲ ਦੀ ਜਿਲ੍ਹਾ ਪ੍ਰਧਾਨ ਸਿਮਰਜੀਤ ਕੌਰ ਸਿੰਮੀ  ਆਦਿ ਹਾਜਰ ਸਨ।    





 


Deepak Kumar

Content Editor

Related News