ਮਾਨਸਾ ਜ਼ਿਲ੍ਹੇ ਨੂੰ 100% ਨਸ਼ਾ ਮੁਕਤ ਕੀਤਾ ਜਾਵੇਗਾ: SSP ਭਾਰਗਵ

02/19/2020 9:52:13 PM

ਮਾਨਸਾ (ਮਿੱਤਲ)- ਡਾ: ਨਰਿੰਦਰ ਭਾਰਗਵ, ਸੀਨੀਅਰ ਕਪਤਾਨ ਪੁਲਸ ਮਾਨਸਾ ਵੱਲੋ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆ ਪ੍ਰਤੀ Zero Tolerance ਦੀ ਨੀਤੀ ਅਪਨਾਈ ਗਈ ਹੈ।ਜਿਸ ਤਹਿਤ ਮਾਨਯੋਗ ਡਾਇਰੈਕਟਰ ਜਨਰਲ ਪੁਲਸ ਪੰਜਾਬ, ਚੰਡੀਗੜ੍ਹ ਅਤੇ ਮਾਨਯੋਗ ਐਡੀਸ਼ਨਲ ਡਾਇਰੈਕਟਰ ਜਨਰਲ ਪੁਲਸ, ਐਸਟੀਐਫ. ਪੰਜਾਬ ਜੀ ਦੀਆਂ Guidelines ਅਨੁਸਾਰ ਜ਼ਿਲਾ ਅੰਦਰ ਨਸ਼ਿਆ ਦੀ ਮੁਕੰਮਲ ਰੋਕਥਾਮ ਸਬੰਧੀ ਡਰੱਗ ਸਮੱਗਲਰਾਂ ਅਤੇ ਡਰੱਗ ਪੈਡਲਰਾ ਖਿਲਾਫ ਵਿਸੇਸ਼ ਮੁਹਿੰਮ ਚਲਾਈ ਗਈ ਹੈ| ਪੈਰੋਲ ਅਤੇ ਜਮਾਨਤ ਤੇ ਆਏ ਵਿਆਕਤੀਆਂ ਵਿਰੁੱਧ ਕੜੀ ਨਿਗਰਾਨੀ ਰੱਖ ਕੇ ਉਹਨਾਂ ਦੀਆ ਗਤੀਵਿੱਧੀਆਂ ਨੂੰ ਵਾਚਿਆ ਜਾ ਰਿਹਾ ਹੈ| ਇਸ ਮੁਹਿੰਮ ਦੀ ਲੜੀ ਵਿੱਚ ਜ਼ਿਲਾ ਅੰਦਰ ਸਪੈਸ਼ਲ ਨਾਕਾਬੰਦੀਆ ਅਤੇ ਗਸ਼ਤਾ ਸੁਰੂ ਕਰਕੇ ਹੇਠ ਲਿਖੇ ਅਨੁਸਾਰ ਬਰਾਮਦਗੀ ਕਰਵਾਈ ਗਈ ਹੈ।
1. ਮੁਕੱਦਮਾ ਨੰ:38/2020 ਅ/ਧ 18,25/61/85 ਐਨ.ਡੀ.ਪੀ.ਐਸ. ਐਕਟ ਥਾਣਾ ਸਰਦੂਲਗੜ|ਬਰਾਮਦਗੀ: 3 ਕਿਲੋਗ੍ਰਾਮ ਅਫੀਮ ਸਮੇਤ ਮੋਟਰਸਾਈਕਲ ਪਲਟੀਨਾ ਨੰ:ਪੀਬੀ.31ਐਸ-1821 ਦੋਸੀ:  ਅਮਰੀਕ ਸਿੰਘ (33 ਸਾਲ) ਪੁੱਤਰ ਨਾਜਰ ਸਿੰਘ ਵਾਸੀ ਮੀਰਪੁਰ ਖੁਰਦ  (ਗ੍ਰਿਫਤਾਰ)
 ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਮਿਤੀ 17-02-2020 ਨੂੰ ਦੌਰਾਨੇ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਬਾਹੱਦ ਪਿੰਡ ਭਗਵਾਨਪੁਰ ਹੀਂਗਣਾ ਉਕਤ ਦੋਸ਼ੀ ਨੂੰ ਕਾਬੂ ਕਰਕੇ ਉਸ ਪਾਸੋਂ 3 ਕਿਲੋਗ੍ਰਾਮ ਅਫੀਮ ਬਰਾਮਦ ਹੋਣ ਤੇ ਉਕਤ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ। ਜਿਸਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਉਹ ਇਹ ਅਫੀਮ 3 ਲੱਖ 50 ਹਜਾਰ ਰੁਪਏ ਦੀ ਮੁੱਲ ਲੈ ਕੇ ਆਇਆ ਸੀ ਅਤੇ ਅੱਗੇ 5 ਲੱਖ 50 ਹਜਾਰ ਰੁਪਏ ਤੋਂ ਵੱਧ ਦੀ ਵੇਚ ਕੇ ਮੋਟੀ ਕਮਾਈ ਕਰਨੀ ਸੀ। ਜਿਸਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ। ਜਿਸ ਪਾਸੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕਰਕੇ ਪਤਾ ਲਗਾਇਆ ਜਾਵੇਗਾ ਕਿ ਉਹ ਕਿੱਥੋ, ਕਿਸ ਵਿਆਕਤੀ ਪਾਸੋ ਲੈ ਕੇ ਆਇਆ ਸੀ, ਕਿੱਥੇ ਸਪਲਾਈ ਕਰਨੀ ਸੀ ਅਤੇ ਇਹ ਧੰਦਾ ਕਦੋ ਤੋ ਚਲਾਇਆ ਹੋਇਆ ਸੀ ਜਿਸਦੀ ਪੁੱਛਗਿੱਛ ਉਪਰੰਤ ਮੁਕੱਦਮਾ ਵਿੱਚ ਹੋਰ ਪ੍ਰਗਤੀ ਕੀਤੀ ਜਾਵੇਗੀ।|
2. ਮੁਕੱਦਮਾ ਨੰ:31/2020 ਅ/ਧ 61/1/14 ਆਬਕਾਰੀ ਐਕਟ ਥਾਣਾ ਝੁਨੀਰ|ਬਰਾਮਦਗੀ: 120 ਬੋਤਲਾਂ ਸ.ਰਾਬ ਠੇਕਾ ਦੇਸੀ ਮਾਰਕਾ ਸ.ਹਿਨਾਈ, ਹਰਿਆਣਾ ਦੋਸੀ:  ਵਿਨੇ ਕੁਮਾਰ ਪੁੱਤਰ ਕਰਮ ਚੰਦ ਵਾਸੀ ਫੱਤਾ ਮਾਲੋਕਾ (ਗ੍ਰਿਫਤਾਰ) ਥਾਣਾ ਝੁਨੀਰ ਦੀ ਪੁਲਿਸ ਪਾਰਟੀ ਵੱਲੋਂ ਦੌਰਾਨੇ ਗਸ਼ਤ ਬਾਹੱਦ ਪਿੰਡ ਫੱਤਾ ਮਾਲੋਕਾ ਉਕਤ ਦੋਸ਼ੀ ਨੂੰ ਕਾਬੂ ਕਰਕੇ 120 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਹੋਣ ਤੇ ਉਕਤ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ। ਗ੍ਰਿਫਤਾਰ ਦੋਸ਼ੀ ਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਉਸਨੇ ਇਹ ਸ਼ਰਾਬ ਹਰਿਆਣਾ ਪ੍ਰਾਂਤ ਵਿੱਚੋ 800/-ਰੁਪਏ ਪ੍ਰਤੀ ਪੇਟੀ ਦੇ ਹਿਸਾਬ ਨਾਲ ਮੁੱਲ ਲਿਆਂਦੀ ਸੀ ਅਤੇ ਅੱਗੇ 1500/-ਰੁਪਏ ਪ੍ਰਤੀ ਪੇਟੀ ਦੇ ਹਿਸਾਬ ਨਾਲ ਵੇਚਣੀ ਸੀ। ਗ੍ਰਿਫਤਾਰ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਕਿੱਥੋ, ਕਿਸ ਪਾਸੋ ਲੈ ਕੇ ਆਇਆ ਸੀ ਅਤੇ ਅੱਗੇ ਕਿੱਥੇ ਵੇਚਣੀ ਸੀ|

3. ਮੁਕੱਦਮਾ ਨੰ:19/2020 ਅ/ਧ 61,78(2)/1/14 ਆਬਕਾਰੀ ਐਕਟ ਥਾਣਾ ਸਦਰ ਬੁਢਲਾਡਾ|ਬਰਾਮਦਗੀ: 42 ਬੋਤਲਾਂ ਸ.ਰਾਬ ਠੇਕਾ ਅੰਗਰੇਜੀ ਮਾਰਕਾ ਕਿੰਗ ਗੋਲਡ, ਚੰਡੀਗੜ੍ਹ ਸਮੇਤ ਪੀ.ਆਰ.ਟੀ.ਸੀ. ਬੱਸ ਨੰ:ਪੀਬੀ.31ਪੀ-5018 ਦੋਸੀ:  ਦਲਜੀਤ ਸਿੰਘ ਉਰਫ ਸੋਨੂੰ ਪੁੱਤਰ ਗੁਰਨਾਮ ਸਿੰਘ ਵਾਸੀ ਸੈਦੇਵਾਲਾ (ਗ੍ਰਿਫਤਾਰ) ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਦੌਰਾਨੇ ਗਸ਼ਤ ਮੁਖਬਰੀ ਮਿਲਣ ਤੇ ਬਾਹੱਦ ਪਿੰਡ ਬੱਛੋਆਣਾ ਉਕਤ ਦੋਸ਼ੀ ਨੂੰ ਪੀ.ਆਰ.ਟੀ.ਸੀ. ਬੱਸ ਨੰ:ਪੀਬੀ.31ਪੀ-5018 ਸਮੇਤ ਕਾਬੂ ਕਰਕੇ 42 ਬੋਤਲਾਂ ਸ਼ਰਾਬ ਠੇਕਾ ਅੰਗਰੇਜੀ ਮਾਰਕਾ ਕਿੰਗ ਗੋਲਡ (ਚੰਡੀਗੜ੍ਹ) ਬਰਾਮਦ ਹੋਣ ਤੇ ਉਕਤ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ। ਇਹ ਦੋਸ਼ੀ ਪੀ.ਆਰ.ਟੀ.ਸੀ. ਬੁਢਲਾਡਾ ਡਿੱਪੂ ਵਿੱਚ ਡਰਾਇਵਰ ਲੱਗਾ ਹੋਇਆ ਹੈ ਅਤੇ ਇਸ ਬੱਸ ਬੁਢਲਾਡਾ-ਮੋਹਾਲੀ ਰੂਟ ਤੇ ਚੱਲਦੀ ਹੈ। ਦੋਸ਼ੀ ਨੇ ਚੰਡੀਗੜ੍ਹ ਤੋਂ ਸਸਤੇ ਭਾਅ ਤੇ ਅੰਗਰੇਜੀ ਸ਼ਰਾਬ ਲਿਆ ਕੇ ਅੱਗੇ ਮਹਿੰਗੇ ਭਾਅ ਵੇਚਣੀ ਸੀ। ਜਿਸਨੂੰ ਅਦਾਲਤ ਵਿੱਚ ਪੇਸ਼ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਸਨੇ ਇਹ ਧੰਦਾ ਕਦੋਂ ਤੋਂ ਚਲਾਇਆ ਹੋਇਆ ਸੀ ਅਤੇ ਅੱਗੇ ਕਿੱਥੇ ਵੇਚਣੀ ਸੀ।|

4. ਮੁਕੱਦਮਾ ਨੰ:31/2020 ਅ/ਧ 61/1/14 ਆਬਕਾਰੀ ਐਕਟ ਥਾਣਾ ਭੀਖੀ|ਬਰਾਮਦਗੀ: 13 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ, ਹਰਿਆਣਾ ਦੋਸੀ: ਜਸਮੇਲ ਕੌਰ ਪਤਨੀ ਸੁਰਜੀਤ ਸਿੰਘ ਵਾਸੀ ਖੀਵਾ ਖੁਰਦ (ਗ੍ਰਿਫਤਾਰ)

5. ਮੁਕੱਦਮਾ ਨੰ:15/2020 ਅ/ਧ 61/1/14 ਆਬਕਾਰੀ ਐਕਟ ਥਾਣਾ ਜੌੜਕੀਆਂ|ਬਰਾਮਦਗੀ: 9 ਬੋਤਲਾਂ ਸ਼ਰਾਬ ਠੇਕਾ ਦੇਸੀ, ਹਰਿਆਣਾ ਦੋਸੀ:  ਸੁਖਵਿੰਦਰ ਸਿੰਘ ਉਰਫ ਲਾਲਾ ਪੁੱਤਰ ਦਰਸ.ਨ ਸਿੰਘ ਵਾਸੀ ਕੁਸ਼ਲਾ (ਗ੍ਰਿਫਤਾਰ)

6. ਮੁਕੱਦਮਾ ਨੰ:20/2020 ਅ/ਧ 61/1/14 ਆਬਕਾਰੀ ਐਕਟ ਥਾਣਾ ਸਦਰ ਬੁਢਲਾਡਾ|ਬਰਾਮਦਗੀ: 8 ਬੋਤਲਾਂ ਸ਼ਰਾਬ ਨਜਾਇਜ ਦੋਸੀ: ਮਲਕੀਤ ਸਿੰਘ ਪੁੱਤਰ ਸੱਜਣ ਸਿੰਘ ਵਾਸੀ ਦੋਦੜਾ (ਗ੍ਰਿਫਤਾਰ)

7. ਮੁਕੱਦਮਾ ਨੰ:50/2020 ਅ/ਧ 61/1/14 ਆਬਕਾਰੀ ਐਕਟ ਥਾਣਾ ਸਦਰ ਮਾਨਸਾ|ਬਰਾਮਦਗੀ: 50 ਲੀਟਰ ਲਾਹਣ ਦੋਸੀ: ਅਮਰਜੀਤ ਕੌਰ ਪਤਨੀ ਭੋਲਾ ਸਿੰਘ ਵਾਸੀ ਦੂਲੋਵਾਲ (ਗ੍ਰਿਫਤਾਰ)

8. ਮੁਕੱਦਮਾ ਨੰ:12/2020 ਅ/ਧ 18/61/85 ਐਨ.ਡੀ.ਪੀ.ਐਸ. ਐਕਟ ਥਾਣਾ ਜੋਗਾ ਬਰਾਮਦਗੀ: 100 ਗ੍ਰਾਮ ਅਫੀਮ ਦੋਸੀ:  1).ਮਨਿੰਦਰ ਸਿੰਘ ਪੁੱਤਰ ਰਾਜਿੰਦਰ ਸਿੰਘ ਵਾਸੀ ਮਾਨਸਾ (ਗ੍ਰਿਫਤਾਰ)
 2).ਜਗਸੀਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਮਾਨਸਾ (ਗ੍ਰਿਫਤਾਰ)

9. ਮੁਕੱਦਮਾ ਨੰ:32/2020 ਅ/ਧ 22/61/85 ਐਨ.ਡੀ.ਪੀ.ਐਸ. ਐਕਟ ਥਾਣਾ ਝੁਨੀਰ|ਬਰਾਮਦਗੀ: 50 ਨਸ.ੀਲੀਆ ਗੋਲੀਆਂ ਮਾਰਕਾ ਐਲਪ੍ਰਾਸੇਫ ਦੋਸੀ:  1).ਸੁਰਜੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਝੁਨੀਰ (ਗ੍ਰਿਫਤਾਰ) ਅਖੀਰ ਵਿੱਚ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਦੱਸਿਆ ਗਿਆ ਕਿ ਜ਼ਿਲਾ ਅੰਦਰ ਨਸ਼ਿਆ ਦੀ ਮੁਕੰਮਲ ਰੋਕਥਾਮ ਕਰਕੇ ਜ਼ਿਲਾ ਨੂੰ 100% ਡਰੱਗ ਫਰੀ ਕੀਤਾ ਜਾਵੇਗਾ|ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।


Bharat Thapa

Content Editor

Related News