ਨਰਮਾ ਚੁਗ ਰਹੇ ਨੌਜਵਾਨ ਦੀ ਅਸਮਾਨੀ ਬਿਜਲੀ ਡਿੱਗਣ ਕਾਰਨ ਮੌਤ, 3 ਹੋਰ ਜਨਾਨੀਆਂ ਵੀ ਜ਼ਖ਼ਮੀ

11/16/2020 2:55:53 PM

ਮਾਨਸਾ (ਅਮਰਜੀਤ ਚਾਹਲ) - ਬੀਤੀ ਰਾਤ ਮਾਨਸਾ ਜ਼ਿਲ੍ਹੇ ’ਚ ਹਲਕਾ ਮੀਂਹ ਪੈਣ ਕਾਰਨ ਅਸਮਾਨੀ ਬਿੱਜਲੀ ਗੜਕ ਰਹੀ ਸੀ। ਉਥੇ ਹੀ ਦੂਜੇ ਪਾਸੇ ਮਾਨਸਾ ਜ਼ਿਲ੍ਹੇ ਦੇ ਪਿੰਡ ਮੀਆਂ ’ਚ ਨਰਮੇ ਦੇ ਖੇਤ ’ਚ ਅਚਾਨਕ ਬਿਜਲੀ ਡਿੱਗ ਗਈ, ਜਿਸ ਕਾਰਨ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਧੇਲਾਲ (25) ਵਜੋਂ ਹੋਈ ਹੈ। ਬਿਜਲੀ ਡਿੱਗਣ ਕਾਰਨ 3 ਹੋਰ ਜਨਾਨੀਆਂ ਗੰਭੀਰ ਤੌਰ ’ਤੇ ਜ਼ਖਮੀ ਹੋ ਗਈਆਂ, ਜਿਨ੍ਹਾਂ ਨੂੰ ਇਲਾਜ ਲਈ ਮਾਨਸਾ ਦੇ ਸਿਵਿਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। 

ਪੜ੍ਹੋ ਇਹ ਵੀ ਖਬਰ - ‘ਰੋਮਾਂਟਿਕ’ ਹੋਣ ਦੇ ਨਾਲ-ਨਾਲ ਜ਼ਿਆਦਾ ‘ਗੁੱਸੇ’ ਵਾਲੇ ਹੁੰਦੈ ਨੇ ਇਸ ਅੱਖਰ ਦੇ ਲੋਕ, ਜਾਣੋ ਹੋਰ ਕਈ ਗੱਲਾਂ

ਪੜ੍ਹੋ ਇਹ ਵੀ ਖਬਰ - ਧਨ ’ਚ ਵਾਧਾ ਅਤੇ ਪਰੇਸ਼ਾਨੀਆਂ ਤੋਂ ਮੁਕਤੀ ਪਾਉਣ ਲਈ ਐਤਵਾਰ ਨੂੰ ਕਰੋ ਇਹ ਖ਼ਾਸ ਉਪਾਅ 

ਪੱਤਰਕਾਰ ਨੂੰ ਜਾਣਕਾਰੀ ਦਿੰਦੇ ਹੋਏ ਡਾਕਟਰ ਨੇ ਦੱਸਿਆ ਕਿ ਬਿਜਲੀ ਡਿੱਗਣ ਕਾਰਨ ਉਨ੍ਹਾਂ ਕੋਲ 3 ਜਨਾਨੀਆਂ ਜਖਮੀ ਹਾਸਲ ’ਚ ਆਈਆਂ ਹਨ ਅਤੇ ਇਕ ਵਿਅਕਤੀ ਦੀ ਲਾਸ਼ ਉਨ੍ਹਾਂ ਕੋਲ ਆਈ ਹੈ। ਲਾਸ਼ ਨੂੰ ਉਨ੍ਹਾਂ ਨੇ ਪੋਸਟਮਾਰਟਮ ਲਈ ਭੇਜੇ ਦਿੱਤਾ। ਪਿੰਡ ਮੀਆਂ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹ ਘਟਨਾ ਸਥਾਨ ’ਤੇ ਮੌਜੂਦ ਸੀ। ਉਸ ਦੇ ਖੇਤ ’ਚ 15 ਦੇ ਕਰੀਬ ਨਰਮਾ ਚੁੱਗਣ ਦਾ ਕੰਮ ਕਰ ਰਹੇ ਸੀ। ਇਸ ਦੌਰਾਨ 25 ਸਾਲਾਂ ਨੌਜਵਾਨ ’ਤੇ ਅਚਾਨਕ ਅਸਮਾਨੀ ਬਿਜਲੀ ਡਿੱਗ ਗਈ, ਜਿਸ ਕਾਰਨ ਉਸ ਦੀ ਮੌਕੇ ’ਤੇ ਮੌਤ ਹੋ ਗਈ ਅਤੇ 3 ਹੋਰ ਜਨਾਨੀਆਂ ਵੀ ਜ਼ਖਮੀ ਹੋ ਗਈਆਂ। ਉਨ੍ਹਾਂ ਕਿਹਾ ਕਿ ਇਹ ਮਜ਼ਦੂਰ ਹਰ ਸਾਲ ਨਰਮਾ ਚੁੱਗਣ ਲਈ ਪੰਜਾਬ ਆਉਂਦੇ ਹਨ ਅਤੇ ਕੰਮ ਕਰਨ ਮਗਰੋਂ ਇਹ ਵਾਪਸ ਆਪਣੇ ਘਰਾਂ ਨੂੰ ਚਲੇ ਜਾਂਦੇ ਹਨ। 

ਪੜ੍ਹੋ ਇਹ ਵੀ ਖਬਰ - Health tips : ਜੇਕਰ ਤੁਸੀਂ ਅਤੇ ਤੁਹਾਡੇ ਬੱਚੇ ਮੂੰਹ ਖ਼ੋਲ੍ਹ ਕੇ ਸੌਂਦੇ ਹੋ ਤਾਂ ਹੋ ਜਾਓ ਸਾਵਧਾਨ


rajwinder kaur

Content Editor

Related News