''ਮਾਨਸਾ ਪੁਲਿਸ ਨੇ ਅੰਤਰਰਾਜੀ ਲੁਟੇਰਾ ਗਿਰੋਹ ਦੇ 4 ਮੈਂਬਰ ਕੀਤੇ ਗ੍ਰਿਫਤਾਰ''

11/24/2020 11:55:01 PM

ਮਾਨਸਾ,(ਸੰਦੀਪ ਮਿੱਤਲ) : ਸਮਾਜ ਵਿਰੋਧੀ ਅਤੇ ਮਾੜੇ ਅਨਸਰਾਂ ਨੂੰ ਗ੍ਰਿਫਤਾਰ ਕਰਨ ਲਈ ਮਾਨਸਾ ਪੁਲਸ ਵੱਲੋਂ ਵਿਸੇਸ਼ ਮੁਹਿੰਮ ਤਹਿਤ (ਥਾਣਾ ਜੌੜਕੀਆਂ) ਅੰਤਰਰਾਜੀ ਲੁਟੇਰਾ ਗਿਰੋਹ ਦੇ 6 ਮੈਂਬਰਾਂ 'ਚੋਂ 4 ਮੈਂਬਰਾ ਨੂੰ ਮਾਰੂ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਸੁਰੇਂਦਰ ਲਾਂਬਾ ਨੇ ਦਿੱਤੀ। ਗ੍ਰਿਫਤਾਰ ਲੁਟੇਰਿਆਂ ਪਾਸੋਂ ਮੌਕੇ ਤੋਂ ਗੰਡਾਸੀ, ਕੁਹਾੜੀ, ਲੋਹਾ ਰਾਡ (ਪਾਈਪਨੁਮਾ) ਅਤੇ ਦਾਹ ਲੋਹਾ ਜਿਹੇ ਮਾਰੂ ਹਥਿਆਰਾਂ, ਤੋਂ ਇਲਾਵਾ ਮੋਟਰਸਾਈਕਲ ਅਤੇ ਟੱਚਸਕਰੀਨ ਮੋਬਾਇਲ ਫੋਨ ਵੀ ਤੋਂ ਬਰਾਮਦ ਕੀਤੇ ਗਏ ਹਨ। ਇਸ ਲੁਟੇਰਾ ਗਿਰੋਹ ਦੇ 2 ਮੈਂਬਰ ਜੋ ਵਾਰਦਾਤ ਦੀ ਰੇਕੀ ਕਰਨ ਲਈ ਪਹਿਲਾਂ ਹੀ ਮੌਕੇ ਤੋਂ ਫਰਾਰ ਹੋ ਸੀ, ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਇਹ ਸਫਲਤਾ ਮਾਨਸਾ ਪੁਲਸ ਵਲੋਂ ਜ਼ਿਲ੍ਹੇ ਅੰਦਰ ਦਿਨ/ਰਾਤ ਸਮੇਂ ਸਖਤ ਸੁਰੱਖਿਆਂ ਪ੍ਰਬੰਧਾਂ ਅਤੇ ਅਸਰਦਾਰ ਢੱਗ ਨਾਲ ਗਸ਼ਤਾਂ ਤੇ ਨਾਕਾਬੰਦੀਆਂ ਕਰਨ ਦੇ ਮੱਦੇਨਜ਼ਰ ਹਾਸਲ ਹੋਈ ਹੈ, ਜਿਸ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।

ਮਿਤੀ 22/11/2020 ਨੂੰ ਥਾਣਾ ਜੌੜਕੀਆਂ ਦੀ ਪੁਲਿਸ ਪਾਰਟੀ ਨੂੰ ਇਤਲਾਹ ਮਿਲੀ ਸੀ ਕਿ ਲੁੱਟਾਂ/ਖੋਹਾਂ ਕਰਨ ਵਾਲੇ ਅੰਤਰਰਾਜੀ ਗਿਰੋਹ ਦੇ 6 ਮੈਂਬਰ ਜਸਵਿੰਦਰ ਸਿੰਘ ਉਰਫ ਭੱਲਾ ਪੁੱਤਰ ਕੁਲਦੀਪ ਸਿੰਘ ਵਾਸੀ ਚਨਾਰਥਲ (ਬਠਿੰਡਾ), ਅਰਸ਼ਦੀਪ ਸਿੰਘ ਉਰਫ ਅਰਸ਼ੂ ਪੁੱਤਰ ਕਾਲਾ ਸਿੰਘ, ਮਨਪ੍ਰੀਤ ਸਿੰਘ ਉਰਫ ਘਾਚਾ ਪੁੱਤਰ ਕਾਕਾ ਸਿੰਘ, ਗੁਰਵਿੰਦਰ ਸਿੰਘ ਉਰਫ ਬੂਰਾ ਪੁੱਤਰ ਮਿੱਠੂ ਸਿੰਘ, ਮੰਗਾਂ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਮੌੜ ਚੜ੍ਹਤ ਸਿੰਘ ਵਾਲਾ (ਬਠਿੰਡਾ) ਅਤੇ ਲਖਵਿੰਦਰ ਸਿੰਘ ਉਰਫ ਮਿੰਦੀ ਪੁੱਤਰ ਜਾਨੀ ਸਿੰਘ ਵਾਸੀ ਜੋਧਪੁਰ ਪਾਖਰ (ਬਠਿੰਡਾ) ਜੋ ਭਾਖੜਾ ਨਹਿਰ ਦੇ ਪੁਲ ਨੇੜੇ ਖਤਾਨਾ ਵਿੱਚ ਦਰੱਖਤਾਂ ਦੇ ਝੁੰਡ ਵਿੱਚ ਪਿੱਡ ਜਗਤਗੜ ਬਾਂਦਰ 'ਚ ਬੈਠੇ ਲੁੱਟ-ਖੋਹ ਜਾਂ ਕਿਸੇ ਵੱਡੀ ਵਾਰਦਾਤ ਕਰਨ ਦੀ ਤਿਆਰੀ ਕਰ ਰਹੇ ਹਨ। ਜਿਨ੍ਹਾਂ ਵਿਰੁੱਧ ਮੁਕੱਦਮਾ ਨੰਬਰ 115 ਮਿਤੀ 22/11/2020 ਅ/ਧ 399,402,411 ਥਾਣਾ ਜੌੜਕੀਆਂ 'ਚ ਦਰਜ਼ ਰਜਿਸਟਰ ਕਰਾਇਆ ਗਿਆ। ਪੁਲਿਸ ਪਾਰਟੀ ਵਲੋਂ ਤੁਰੰਤ ਕਾਰਵਾਈ ਕਰਦੇ ਹੋਏ ਚਾਰੇ ਪਾਸਿਓਂ ਘੇਰਾ ਪਾ ਕੇ ਅੰਤਰਰਾਜੀ ਗਿਰੋਹ ਦੇ 4 ਮੈਬਰਾਂ ਜਸਵਿੰਦਰ ਸਿੰਘ ਉਰਫ ਭੱਲਾ ਪੁੱਤਰ ਕੁਲਦੀਪ ਸਿੰਘ ਵਾਸੀ ਚਨਾਰਥਲ (ਬਠਿੰਡਾ), ਅਰਸ਼ਦੀਪ ਸਿੰਘ ਉਰਫ ਅਰਸ਼ੂ ਪੁੱਤਰ ਕਾਲਾ ਸਿੰਘ, ਮਨਪ੍ਰੀਤ ਸਿੰਘ ਉਰਫ ਘਾਚਾ ਪੁੱਤਰ ਕਾਕਾ ਸਿੰਘ ਅਤੇ ਗੁਰਵਿੰਦਰ ਸਿੰਘ ਉਰਫ ਬੂਰਾ ਪੁੱਤਰ ਮਿੱਠੂ ਸਿੰਘ ਵਾਸੀ ਮੌੜ ਚੜ੍ਹਤ ਸਿੰਘ (ਬਠਿੰਡਾ) ਨੂੰ ਕਾਬੂ ਕੀਤਾ ਗਿਆ। ਉਕਤ ਮੁਲਜ਼ਮਾਂ ਵਿਰੁੱਧ ਪੰਜਾਬ ਅਤੇ ਹਰਿਆਣਾ 'ਚ ਜ਼ੁਰਮਾਂ ਅਤੇ ਨਸ਼ਿਆਂ ਆਦਿ ਦੇ 11 ਤੋਂ ਵੱਧ ਮੁਕੱਦਮੇ ਪਹਿਲਾਂ ਹੀ ਦਰਜ਼ ਹਨ।  ਰਹਿੰਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਯਤਨ ਜਾਰੀ ਹਨ, ਜਿਹਨਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਗ੍ਰਿਫਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ 'ਚ ਪੇਸ਼ ਕਰਕੇ 2 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਦੌਰਾਨੇ ਪੁਲਿਸ ਰਿਮਾਂਡ ਇਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਉਕਤ ਮੁਕੱਦਮਾ 'ਚ ਹੋਰ ਬਰਾਮਦਗੀ ਕਰਵਾਈ ਜਾਵੇਗੀ ਅਤੇ ਇਨ੍ਹਾਂ ਨੇ ਹੋਰ ਕਿਹੜੀਆਂ-ਕਿਹੜੀਆਂ ਵਾਰਦਾਤਾਂ ਕੀਤੀਆ ਹਨ ਅਤੇ ਕਿਥ- ਕਿਥੇ ਹੋਰ ਕਿੰਨੇ ਮੁਕੱਦਮੇ ਦਰਜ਼ ਹਨ ਅਤੇ ਹੁਣ ਉਹ ਕਿਹੜੀ ਵਾਰਦਾਤ ਕਰਨ ਦੀ ਤਾਂਕ 'ਚ ਸਨ, ਬਾਰੇ ਪਤਾ ਲਗਾਇਆ ਜਾਵੇਗਾ। ਇਸ ਮੌਕੇ ਐੱਸ.ਪੀ. ਕਪਿਲ ਦਿਗਵਿਜੈ, ਡੀ.ਐੱਸ.ਪੀ ਸੰਜੀਵ ਕੁਮਾਰ ਗੋਇਲ, ਐੱਸ.ਐੱਚ.ਓ ਸੁਰਜਨ ਸਿੰਘ ਜੋੜਕੀਆਂ ਤੋਂ ਇਲਾਵਾ ਹੋਰ ਵੀ ਮੌਜੂਦ ਸਨ।


Deepak Kumar

Content Editor

Related News