ਨਸ਼ਿਆਂ ਦੇ ਤਸਕਰਾਂ ਨੂੰ ਕਿਸੇ ਵੀ ਕੀਮਤ ''ਤੇ ਬਖ਼ਸ਼ਿਆਂ ਨਹੀਂ ਜਾਵੇਗਾ : SSP ਭਾਰਗਵ

05/30/2020 1:09:15 AM

ਮਾਨਸਾ,(ਮਿੱਤਲ) : ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ 19 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 18 ਮੁਕੱਦਮੇ ਦਰਜ਼ ਕੀਤੇ ਹਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਪਾਸੋਂ 4025 ਨਸ਼ੀਲੀਆਂ ਗੋਲੀਆਂ ਸਮੇਤ ਕਾਰ, 425 ਲੀਟਰ ਲਾਹਣ, 1 ਚਾਲੂ ਭੱਠੀ ਅਤੇ 516 ਬੋਤਲਾਂ ਸ਼ਰਾਬ ਸਮੇਤ ਮੋਟਰਸਾਈਕਲ ਦੀ ਬਰਾਮਦਗੀ ਕੀਤੀ ਗਈ ਹੈ। ਐਸ. ਐਸ. ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਹੈਪੀ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਟੋਡਰਪੁਰ ਥਾਣਾ ਸਮਾਣਾ ਜ਼ਿਲਾ ਪਟਿਆਲਾ ਅਤੇ ਲੱਖੋ ਕੌਰ ਪਤਨੀ ਸੁੱਖਾ ਸਿੰਘ ਵਾਸੀ ਲੰਗੜੋਈ (ਜ਼ਿਲਾ ਪਟਿਆਲਾ) ਨੂੰ ਸਵਿੱਫਟ ਕਾਰ ਸਮੇਤ ਕਾਬੂ ਕਰਕੇ 4000 ਨਸ਼ੀਲੀਆਂ ਗੋਲੀਆਂ ਮਾਰਕਾ ਕਲੋਵੀਡੋਲ ਬਰਾਮਦ ਕਰਕੇ ਦੋਨਾਂ ਦੇ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕਰ ਲਿਆ ਗਿਆ ਹੈ।
ਡਾ. ਭਾਰਗਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਨੇ ਮੁੱਢਲੀ ਪੁੱਛਗਿੱਛ ਦੌਰਾਨ ਦੱਸਿਆ ਕਿ ਉਨ੍ਹਾਂ ਨੇ ਇਹ ਨਸ਼ੀਲੀਆਂ ਗੋਲੀਆਂ 10,000/-ਰੁਪਏ ਦੀਆਂ ਮੁੱਲ ਲਿਆਂਦੀਆ ਸੀ ਅਤੇ ਅੱਗੇ 20,000/-ਰੁਪਏ ਦੀਆਂ ਵੇਚ ਕੇ ਮੋਟੀ ਕਮਾਈ ਕਰਨੀ ਸੀ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਨ੍ਹਾਂ ਨੇ ਇਹ ਗੋਲੀਆਂ ਕਿੱਥੋ, ਕਿਸ ਪਾਸੋ ਲਿਆਂਦੀਆ ਸੀ ਅਤੇ ਅੱਗੇ ਕਿੱਥੇ ਵੇਚਣੀਆ ਸੀ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਬਚਿੱਤਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਬੋੜਾਵਾਲ ਨੂੰ ਕਾਬੂ ਕਰਕੇ 25 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਉਸ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕਾਰਵਾਈ ਕੀਤੀ ਗਈ ਹੈ।
ਐਸ.ਐਸ.ਪੀ. ਨੇ ਦੱਸਿਆ ਕਿ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ 'ਤੇ ਮੱਖਣ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਕੁਲਾਣਾ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕੀਤਾ ਗਿਆ। ਉਨ•ਾਂਦੱਸਿਆ ਕਿ ਪੁਲਿਸ  ਪਾਰਟੀ ਨੇ ਰੇਡ ਕਰਕੇ ਦੋਸ਼ੀ ਨੂੰ ਨਜਾਇਜ ਸ਼ਰਾਬ ਕਸੀਦ ਕਰਦਿਆ ਮੌਕੇ 'ਤੇ ਕਾਬੂ ਕਰਕੇ 1 ਚਾਲੂ ਭੱਠੀ, 180 ਲੀਟਰ ਲਾਹਣ ਅਤੇ 5 ਬੋਤਲਾਂ ਸ਼ਰਾਬ ਨਜਾਇਜ਼ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਜਗਸੀਰ ਸਿੰਘ ਪੁੱਤਰ ਲੀਲਾ ਸਿੰਘ ਵਾਸੀ ਮਾਖਾ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਜੁਗਰਾਜ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਮਾਖਾ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ।
ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਇਸੇ ਤਰ੍ਹਾਂ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ 'ਤੇ ਬਲਵੀਰ ਸਿੰਘ ਪੁੱਤਰ ਹਰਜੱਸ ਸਿੰਘ ਵਾਸੀ ਮਾਖਾ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਵਾ ਕੇ ਛਾਪੇਮਾਰੀ ਕਰਕੇ 50 ਲੀਟਰ ਲਾਹਣ ਬਰਾਮਦ ਕੀਤਾ ਪਰ ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੱਖਣ ਸਿੰਘ ਪੁੱਤਰ ਮੇਲਾ ਸਿੰਘ ਵਾਸੀ ਮਾਖਾ ਨੂੰ ਕਾਬੂ ਕਰਕੇ 40 ਲੀਟਰ ਲਾਹਣ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਬਿੰਦਰ ਸਿੰਘ ਪੁੱਤਰ ਜੀਤ ਸਿੰਘ ਵਾਸੀ ਮਾਖਾ ਨੂੰ ਕਾਬੂ ਕਰਕੇ 30 ਲੀਟਰ ਲਾਹਣ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਤਹਿਤ ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਆਤਮਾ ਸਿੰਘ ਪੁੱਤਰ ਜਿਊਣ ਸਿੰਘ ਵਾਸੀ ਨੰਦਗੜ ਨੂੰ ਕਾਬੂ ਕਰਕੇ 25 ਲੀਟਰ ਲਾਹਣ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ।

ਐਸ. ਐਸ. ਪੀ. ਡਾ. ਭਾਰਗਵ ਨੇ ਦੱਸਿਆ ਕਿ ਇਸੇ ਤਰ੍ਹਾਂ ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਬੱਗਾ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਜੋਗਾ ਨੂੰ ਕਾਬੂ ਕਰਕੇ 400 ਬੋਤਲਾਂ ਸ਼ਰਾਬ ਨਜਾਇਜ਼ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਜੋਗਿੰਦਰ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਜੋਗਾ ਨੂੰ ਕਾਬੂ ਕਰਕੇ 53 ਬੋਤਲਾਂ ਨਜਾਇਜ ਸ਼ਰਾਬ ਬਰਾਮਦ ਕਰਕੇ ਉਸ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ। ਇਸ ਤੋਂ ਇਲਾਵਾ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਜਸਵੀਰ ਸਿੰਘ ਬੀਰੂ ਪੁੱਤਰ ਕਾਲਾ ਸਿੰਘ ਵਾਸੀ ਬਰੇਟਾ ਨੂੰ ਕਾਬੂ ਕਰਕੇ 12 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਖਾਸਾ (ਪੰਜਾਬ) ਬਰਾਮਦ ਕਰਕੇ ਉਸ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਨਾਇਬ ਸਿੰਘ ਪੁੱਤਰ ਰੁਲਦੂ ਸਿੰਘ ਵਾਸੀ ਗੰੰਢੂ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ 11 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਸੋਮਾ ਸਿੰਘ ਪੁੱਤਰ ਸਿਹਾਰੀ ਸਿੰਘ ਵਾਸੀ ਅਤਲਾਂ ਕਲਾਂ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ਼ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਦਿਲਬਾਗ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ 9 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਕਰਮਾ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਕੁਲਾਣਾ ਨੂੰ ਕਾਬੂ ਕਰਕੇ 8 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ।
ਇਸ ਤੋਂ ਇਲਾਵਾ ਥਾਣਾ ਸਿਟੀ-2 ਮਾਨਸਾ ਦੀ ਪੁਲਿਸ ਪਾਰਟੀ ਨੇ ਰਾਜਿੰਦਰ ਸਿੰਘ ਰਾਜੂ ਪੁੱਤਰ ਹਰਦੇਵ ਸਿੰਘ ਵਾਸੀ ਠੂਠਿਆਵਾਲੀ ਅਤੇ ਬਲਜਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ 2 ਬੋਤਲਾਂ ਨਜਾਇਜ ਸ਼ਰਾਬ ਸਮੇਤ ਮੋਟਰਸਾਈਕਲ  ਬਰਾਮਦ ਕਰਕੇ ਉਨ੍ਹਾਂ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਕਾਲਾ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਲੱਖੀਵਾਲ ਨੂੰ ਕਾਬੂ ਕਰਕੇ 7 ਬੋਤਲਾਂ ਸ਼ਰਾਬ ਨਜਾਇਜ਼ ਬਰਾਮਦ ਕਰਕੇ ਉਸ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ। ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ ਅਤੇ ਨਸ਼ੇ ਦੇ ਤਸਕਰਾਂ ਨੂੰ ਕਿਸੇ ਵੀ ਕਿਸਮ 'ਤੇ ਬਖ਼ਸ਼ਿਆ ਨਹੀਂ ਜਾਵੇਗਾ।


Deepak Kumar

Content Editor

Related News