ਮਾਨਸਾ ਪੁਲਸ ਦੀ ਨਸ਼ਿਆਂ ਖਿਲਾਫ਼ ਕਾਰਵਾਈ, ਨਸ਼ੇ ਵਾਲੇ ਪਦਾਰਥਾਂ ਸਣੇ 7 ਕਾਬੂ

08/10/2023 1:14:09 AM

ਮਾਨਸਾ (ਸੰਦੀਪ ਮਿੱਤਲ)-ਜ਼ਿਲ੍ਹਾ ਪੁਲਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਸ ਨੇ 7 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਹੈਰੋਇਨ, ਨਸ਼ੇ ਵਾਲੀਆਂ ਗੋਲੀਆਂ, ਨਸ਼ੇ ਵਾਲੀਆਂ ਸ਼ੀਸ਼ੀਆਂ, ਕੈਪਸੂਲ ਅਤੇ ਲਾਹਣ ਬਰਾਮਦ ਕੀਤੀ ਹੈ। ਜ਼ਿਲ੍ਹਾ ਪੁਲਸ ਮੁਖੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਪੁਲਸ ਨੇ ਨਸ਼ਾ ਸਮੱਗਲਰਾਂ ਖਿਲਾਫ਼ ਵੱਡਾ ਐਕਸ਼ਨ ਲੈਂਦੇ ਹੋਏ ਸਪੈਸ਼ਲ ਕਾਰਡਨ ਐਂਡ ਸਰਚ ਆਪ੍ਰੇਸ਼ਨ ਚਲਾਇਆ ਹੋਇਆ ਹੈ, ਜਿਸ ਤਹਿਤ ਜ਼ਿਲ੍ਹਾ ਮਾਨਸਾ ਅੰਦਰ ਦੇ ਵੱਖ-ਵੱਖ ਥਾਣਿਆਂ ਦੀਆਂ ਨਸ਼ਾ ਪ੍ਰਭਾਵਿਤ ਥਾਵਾਂ ’ਤੇ ਅਸਰਦਾਰ ਢੰਗ ਨਾਲ ਸਰਚ ਕੀਤੀ ਜਾ ਰਹੀ ਹੈ। ਇਸ ਸਪੈਸ਼ਲ ਸਰਚ ਆਪ੍ਰੇਸ਼ਨ ਦੌਰਾਨ 4 ਵਿਅਕਤੀਆਂ ਨੂੰ ਕਾਬੂ ਕਰਕੇ 20 ਗ੍ਰਾਮ ਹੈਰੋਇਨ (ਚਿੱਟਾ), 200 ਨਸ਼ੇ ਵਾਲੀਆਂ ਗੋਲੀਆਂ, 6 ਨਸ਼ੇ ਵਾਲੀਆਂ ਸ਼ੀਸ਼ੀਆਂ ਦੀ ਬਰਾਮਦਗੀ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇਵਾਲਾ ਨੂੰ ਲੈ ਕੇ ਸੰਸਦ ’ਚ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ, ਕਹੀ ਇਹ ਗੱਲ

1 ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 200 ਲੀਟਰ ਲਾਹਣ ਦੀ ਬਰਾਮਦਗੀ ਕੀਤੀ ਗਈ ਹੈ। ਇਸੇ ਤਰ੍ਹਾਂ 2 ਵਿਅਕਤੀਆਂ ਨੂੰ ਕਾਬੂ ਕਰਕੇ 290 ਸਿਗਨੇਚਰ ਕੈਪਸੂਲ ਦੀ ਬਰਾਮਦਗੀ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪੁਲਸ ਮੁਖੀ ਡਾ. ਨਾਨਕ ਸਿੰਘ ਨੇ ਕਿਹਾ ਕਿ ਨਸ਼ੇ ਤੋਂ ਪ੍ਰਭਾਵਿਤ ਜੇਕਰ ਕੋਈ ਵੀ ਵਿਅਕਤੀ ਨਸ਼ੇ ਛੱਡਣਾ ਚਾਹੁੰਦਾ ਹੈ ਤਾਂ ਉਹ ਬੇਝਿਜਕ ਹੋ ਕੇ ਪੁਲਸ ਕੋਲ ਆਵੇ, ਜਿਸ ਨੂੰ ਨਸ਼ਾ ਛੁਡਾਊ ਕੇਦਰ ਵਿਖੇ ਦਾਖ਼ਲ ਕਰਵਾ ਕੇ ਉਸ ਦਾ ਮੁਫ਼ਤ ਇਲਾਜ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ੇ ਦਾ ਆਦੀ ਵਿਅਕਤੀ ਜਲਦ ਹੀ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਂਦਾ ਹੈ, ਜਿਸ ਨੂੰ ਮੁੱਖ ਰੱਖਦਿਆਂ ਹਰ ਇਕ ਇਨਸਾਨ ਨੂੰ ਨਸ਼ਿਆਂ ਖਿਲਾਫ ਅਜਿਹੇ ਵਿਅਕਤੀ ਨੂੰ ਜਾਗਰੂਕ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਕਿ ਜ਼ਿਲ੍ਹੇ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ।

ਇਹ ਖ਼ਬਰ ਵੀ ਪੜ੍ਹੋ : ਮਹਾਮੁਕਾਬਲੇ ’ਚ ਭਾਰਤ ਨੇ ਪਾਕਿਸਤਾਨ ਨੂੰ 4-0 ਨਾਲ ਹਰਾਇਆ, ਟੂਰਨਾਮੈਂਟ ’ਚੋਂ ਕੀਤਾ ਬਾਹਰ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 

Manoj

This news is Content Editor Manoj