ਮਾਨਸਾ ਪੁਲਸ ਨੇ ਨਸ਼ੇ ਵਾਲੇ ਪਦਾਰਥਾਂ ਸਮੇਤ 7 ਨੂੰ ਕੀਤਾ ਕਾਬੂ

05/24/2022 11:24:24 AM

ਮਾਨਸਾ (ਸੰਦੀਪ ਮਿੱਤਲ) : ਜ਼ਿਲ੍ਹਾ ਪੁਲਸ ਵੱਲੋਂ ਵੱਖ-ਵੱਖ ਥਾਵਾਂ ਤੋਂ 7 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 52 ਬੋਤਲਾਂ ਸ਼ਰਾਬ ਸਮੇਤ 2 ਮੋੋਟਰਸਾਈਕਲ ਤੇ 1 ਸਕੂਟਰੀ, 35 ਲੀਟਰ ਲਾਹਣ ਅਤੇ 15 ਗ੍ਰਾਮ ਹੈਰੋਇਨ (ਚਿੱਟਾ) ਸਮੇਤ ਮੋੋਟਰਸਾਈਕਲ ਦੀ ਬਰਾਮਦਗੀ ਕੀਤੀ ਗਈ ਹੈ। ਜ਼ਿਲ੍ਹਾ ਪੁਲਸ ਮੁਖੀ ਗੌਰਵ ਤੂੂਰਾ ਨੇ ਦੱਸਿਆ ਕਿ ਐਂਟੀ ਨਾਰਕੋਟਿਕਸ ਸੈਲ ਮਾਨਸਾ ਦੇ ਇੰਚਾਰਜ ਥਾਣੇਦਾਰ ਹਰਭਜਨ ਸਿੰਘ ਸਮੇਤ ਪੁਲਸ ਪਾਰਟੀ ਵੱਲੋਂ ਗੁਰਭੇਜ ਸਿੰਘ ਉਰਫ ਭੇਜਾ ਪੁੱਤਰ ਦੁੱਲਾ ਸਿੰਘ ਵਾਸੀ ਜੁਵਾਹਰਕੇ ਨੂੰ ਮੋੋਟਰਸਾਈਕਲ ਸਮੇਤ ਕਾਬੂ ਕਰ ਕੇ ਉਸ ਪਾਸੋੋਂ 15 ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ ਹੋੋਣ ’ਤੇ ਉਸ ਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰ ਮੁਲਜ਼ਮ ਨੂੰ ਮਾਣਯੋੋਗ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਬਠਿੰਡਾ 'ਚ ਰਿਸ਼ਤੇ ਹੋਏ ਤਾਰ-ਤਾਰ, ਮਾਸੀ ਦਾ ਮੁੰਡਾ ਅੱਠਵੀਂ ਜਮਾਤ 'ਚ ਪੜ੍ਹਦੀ ਭੈਣ ਨੂੰ ਲੈ ਕੇ ਹੋਇਆ ਫ਼ਰਾਰ

ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਬਰੇਟਾ ਦੀ ਪੁਲਸ ਪਾਰਟੀ ਵੱਲੋੋਂ ਭੋੋਲਾ ਸਿੰਘ ਪੁੱਤਰ ਜੀਤ ਸਿੰਘ ਵਾਸੀ ਖੱਤਰੀਵਾਲਾ ਨੂੰ ਕਾਬੂ ਕਰ ਕੇ 35 ਲਿਟਰ ਲਾਹਣ ਬਰਾਮਦ ਕੀਤੀ ਗਈ। ਥਾਣਾ ਸਿਟੀ ਬੁਢਲਾਡਾ ਦੀ ਪੁਲਸ ਪਾਰਟੀ ਵੱਲੋੋਂ ਜਗਜੀਤ ਸਿੰਘ ਉਰਫ ਜੱਗਾ ਪੁੱਤਰ ਸੁਖਵਿੰਦਰ ਸਿੰਘ ਵਾਸੀ ਬੁਢਲਾਡਾ ਨੂੰ ਮੋੋਟਰਸਾਈਕਲ ਸਮੇਤ ਕਾਬੂ ਕਰ ਕੇ 15 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ ਗਈ। ਥਾਣਾ ਸਦਰ ਮਾਨਸਾ ਦੀ ਪੁਲਸ ਪਾਰਟੀ ਵੱਲੋੋਂ ਰਣਜੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਦੂਲੋੋਵਾਲ ਨੂੰ ਮੋੋਟਰਸਾਈਕਲ ਬੁਲਟ ਬਿਨਾ ਨੰਬਰੀ ਸਮੇਤ ਕਾਬੂ ਕਰ ਕੇ 12 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਹਰਿਆਣਾ ਬਰਾਮਦ ਕੀਤੀ ਗਈ।

PunjabKesari

ਇਸੇ ਤਰ੍ਹਾਂ ਥਾਣਾ ਸਿਟੀ-1 ਮਾਨਸਾ ਦੀ ਪੁਲਸ ਪਾਰਟੀ ਵੱਲੋੋਂ ਜਗਸੀਰ ਸਿੰਘ ਉਰਫ ਜੱਗਾ ਪੁੱਤਰ ਮਿੱਠੂ ਸਿੰਘ ਵਾਸੀ ਖੋੋਖਰ ਖੁਰਦ ਨੂੰ ਇਲੈਕਟ੍ਰਿਕ ਸਕੂਟਰੀ ਸਮੇਤ ਕਾਬੂ ਕਰ ਕੇ 11 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਆਬਕਾਰੀ ਸਟਾਫ ਮਾਨਸਾ ਦੀ ਪੁਲਸ ਪਾਰਟੀ ਵੱਲੋੋਂ ਰਣਧੀਰ ਸਿੰਘ ਪੁੱਤਰ ਭਾਨ ਸਿੰਘ ਵਾਸੀ ਖੋੋਖਰ ਖੁਰਦ ਨੂੰ ਕਾਬੂ ਕਰ ਕੇ 8 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ ਗਈ। ਥਾਣਾ ਬਰੇਟਾ ਦੀ ਪੁਲਸ ਪਾਰਟੀ ਵੱਲੋੋਂ ਦੀਨਾ ਸਿੰਘ ਪੁੱਤਰ ਚੰਦ ਸਿੰਘ ਵਾਸੀ ਮੰਡੇਰ ਨੂੰ ਕਾਬੂ ਕਰ ਕੇ 5 ਲੀਟਰ ਸ਼ਰਾਬ ਨਾਜਾਇਜ ਬਰਾਮਦ ਕੀਤੀ ਗਈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Meenakshi

News Editor

Related News