ਨੌਜਵਾਨਾਂ ਨੂੰ ਨਸ਼ੇ ਖ਼ਿਲਾਫ਼ ਜਾਗਰੂਕ ਕਰਨ ਲਈ ਮਾਨਸਾ ਪੁਲਸ ਦੀ ਨਿਵੇਕਲੀ ਪਹਿਲ, ਕਰਵਾਇਆ ਵਾਲੀਬਾਲ ਟੂਰਨਾਮੈਂਟ

Monday, Jun 24, 2024 - 09:36 PM (IST)

ਨੌਜਵਾਨਾਂ ਨੂੰ ਨਸ਼ੇ ਖ਼ਿਲਾਫ਼ ਜਾਗਰੂਕ ਕਰਨ ਲਈ ਮਾਨਸਾ ਪੁਲਸ ਦੀ ਨਿਵੇਕਲੀ ਪਹਿਲ, ਕਰਵਾਇਆ ਵਾਲੀਬਾਲ ਟੂਰਨਾਮੈਂਟ

ਮਾਨਸਾ (ਸੰਦੀਪ ਮਿੱਤਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਅਤੇ ਬਠਿੰਡਾ ਜ਼ੋਨ ਦੇ ਇੰਚਾਰਜ ਸੁਰਿੰਦਰਪਾਲ ਪਰਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰ ਕੇ ਖੇਡਾਂ ਨਾਲ ਜੋੜਣ ਦੇ ਲਈ ਜ਼ਿਲ੍ਹਾ ਪੁਲਸ ਕਪਤਾਨ ਡਾ. ਨਾਨਕ ਸਿੰਘ ਦੀ ਅਗਵਾਈ ਵਿੱਚ ਪੰਜਾਬ ਪੁਲਸ ਜ਼ਿਲ੍ਹਾ ਮਾਨਸਾ ਵੱਲੋਂ 25 ਜੂਨ ਨੂੰ ਸਵੇਰੇ 8 ਵਜੇ ਤੋਂ ਲੈ ਕੇ 11 ਵਜੇ ਤੱਕ ਸਰਕਾਰੀ ਨਹਿਰੂ ਕਾਲਜ ਮਾਨਸਾ ਵਿਖੇ ਵਾਲੀਬਾੱਲ ਟੂਰਨਾਮੈਂਟ ਕਰਵਾਏ ਜਾ ਰਹੇ ਹਨ। 

ਇਨ੍ਹਾਂ ਟੂਰਨਾਮੈਂਟਾਂ ਦਾ ਮਕਸਦ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਕਰਨਾ ਹੈ। ਮਾਨਸਾ ਪੁਲਸ ਵੱਲੋਂ ਪਹਿਲਾਂ ਵੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਟੂਰਨਾਮੈਂਟ ਖੇਡ ਮੁਕਾਬਲੇ ਕਰਵਾ ਕੇ ਨੌਜਵਾਨਾਂ ਨੂੰ ਸਨਮਾਨਿਤ ਕੀਤਾ ਜਾ ਚੁੱਕਿਆ ਹੈ। ਹੁਣ ਇਹ ਟੂਰਨਾਮੈਂਟ ਇਸੇ ਮਕਸਦ ਨੂੰ ਲੈ ਕੇ ਮੰਗਲਵਾਰ ਨੂੰ ਨਹਿਰੂ ਕਾਲਜ ਦੇ ਮੈਦਾਨ ਵਿੱਚ ਕਰਵਾਏ ਜਾ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਸ ਕਪਤਾਨ ਮਾਨਸਾ ਡਾ: ਨਾਨਕ ਸਿੰਘ ਨੇ ਦੱਸਿਆ ਕਿ ਨੌਜਵਾਨ ਦੇਸ਼ ਦਾ ਸਰਮਾਇਆ ਹੁੰਦੇ ਹਨ। 

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਅਸੀਂ ਦੇਸ਼ ਦੇ ਸੁਨਹਿਰੇ ਭਵਿੱਖ ਨਾਲ ਜੋੜ ਸਕਦੇ ਹਾਂ। ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਹੋਵੇਗੀ ਤਾਂ ਉਹ ਖੇਡਾਂ ਨਾਲ ਜੁੜਣਗੇ, ਪੜ੍ਹਾਈ ਵਿੱਚ ਮੱਲ੍ਹਾਂ ਮਾਰਨਗੇ ਅਤੇ ਖੇਡਾਂ ਵਿੱਚ ਵੀ ਪੜ੍ਹਾਈ ਦੇ ਨਾਲ ਉੱਚੇ ਮੁਕਾਮ ਹਾਸਿਲ ਕਰਕੇ ਪ੍ਰਾਪਤੀਆਂ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਟੂਰਨਾਮੈਂਟਾਂ ਵਿੱਚ ਨੌਜਵਾਨ ਵੱਧ ਤੋਂ ਵੱਧ ਹਿੱਸਾ ਲੈਣ ਅਤੇ ਟੂਰਨਾਮੈਂਟ ਨੂੰ ਦੇਖਣ ਲਈ ਉਤਸ਼ਾਹ ਦਿਖਾਉਣ। ਉਨ੍ਹਾਂ ਕਿਹਾ ਕਿ ਟੂਰਨਾਮੈਂਟਾਂ ਦਾ ਮਕਸਦ ਨੌਜਵਾਨਾਂ ਨੂੰ ਖੇਡਾਂ ਦੀ ਮਹੱਤਤਾ ਦੱਸਣ, ਨਸ਼ੇ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਉਣਾ ਹੈ ਕਿਉਂਕਿ ਨੌਜਵਾਨਾਂ ਨੇ ਹੀ ਅੱਗੇ ਜਾ ਕੇ ਦੇਸ਼ ਦਾ ਸਰਮਾਇਆ ਬਣਨਾ ਹੈ। 

ਇਹ ਵੀ ਪੜ੍ਹੋ- 5 ਸਾਲ, 41 ਪੇਪਰ ਲੀਕ ਦੇ ਮਾਮਲੇ, ਸੰਸਦ 'ਚ ਗੂੰਜੇਗਾ ਮੁੱਦਾ, ਸਰਕਾਰ ਨੂੰ ਚੈਨ ਨਾਲ ਨਹੀਂ ਬੈਠਣ ਦੇਵੇਗੀ ਵਿਰੋਧੀ ਧਿਰ!

ਸਾਡੇ ਨੌਜਵਾਨ ਨਰੋਈ ਸਿਹਤ ਵਾਲੇ ਹੋਣਗੇ ਤਾਂ ਖੇਡਾਂ ਦੇ ਬਲਬੂਤੇ ਉਹ ਉੱਚੀਆਂ ਪ੍ਰਾਪਤੀਆਂ ਹਾਸਿਲ ਕਰਨ ਦੇ ਨਾਲ-ਨਾਲ ਉੱਚੀਆਂ ਪਦਵੀਆਂ ਤੇ ਵੀ ਪਹੁੰਚ ਸਕਣਗੇ। ਖੇਡਾਂ ਦੇ ਬਲਬੂਤੇ ਅਨੇਕਾਂ ਨੌਜਵਾਨਾਂ ਨੇ ਵੱਡੀਆਂ-ਵੱਡੀਆਂ ਨੌਕਰੀਆਂ ਅਤੇ ਅਹੁਦੇ ਪ੍ਰਾਪਤ ਕੀਤੇ ਹਨ। ਨੌਜਵਾਨਾਂ ਨੂੰ ਨਸ਼ਿਆਂ ਦਾ ਵਿਰੋਧ ਕਰਕੇ ਸਮਾਜ ਵਿੱਚੋਂ ਇਸ ਕਲੰਕ ਨੂੰ ਮਿਟਾਉਣ ਲਈ ਸਹਿਯੋਗ ਕਰਨਾ ਚਾਹੀਦਾ ਹੈ ਅਤੇ ਖੇਡਾਂ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾ ਕੇ ਅੱਗੇ ਵਧਣਾ ਚਾਹੀਦਾ ਹੈ। 

ਐੱਸ.ਪੀ. (ਐੱਚ) ਜਸਕੀਰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁੱਖੀ ਡਾ: ਨਾਨਕ ਸਿੰਘ ਦੀ ਅਗਵਾਈ ਵਿੱਚ ਇਸ ਤੋਂ ਪਹਿਲਾਂ ਨਸ਼ਿਆਂ ਖਿਲਾਫ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿੱਚ ਜਿਲ੍ਹੇ ਦੇ ਨੋਜਵਾਨ ਲੜਕੇ, ਲੜਕੀਆਂ ਅਤੇ ਸ਼ਹਿਰ ਵਾਸੀਆਂ ਨੇ ਹਜਾਰਾਂ ਦੀ ਗਿਣਤੀ ਵਿੱਚ ਸ਼ਾਮਿਲ ਹੋ ਕੇ ਰੈਲੀ ਨੂੰ ਭਰਪੂਰ ਸਹਿਯੋਗ ਦਿੱਤਾ। ਉਨ੍ਹਾਂ ਇਹ ਵੀ ਦੱਸਿਆ ਕਿ ਜਾਗਰੂਕਤਾ ਰੈਲੀ ਤੋਂ ਇਲਾਵਾ ਪੇਂਟਿੰਗ ਮੁਕਾਬਲੇ ਕਰਵਾਏ ਗਏ ਅਤੇ ਪਿੰਡ ਭੈਣੀਬਾਘਾ ਵਿਖੇ ਨੌਜਵਾਨਾਂ ਦਾ ਵਾਲੀਬਾੱਲ ਟੂਰਨਾਮੈਂਟ ਕਰਵਾਇਆ ਗਿਆ। ਜਿਸ ਵਿੱਚ ਸਮੂਹ ਪਹੁੰਚੇ ਖਿਡਾਰੀਆਂ ਦਾ ਪੁਲਸ ਪ੍ਰਸ਼ਾਸ਼ਨ ਵੱਲੋਂ ਮਾਣ-ਸਨਮਾਨ ਕੀਤਾ ਗਿਆ ਤਾਂ ਜੋ ਨੋਜਵਾਨ ਪੀੜ੍ਹੀ ਸਾਡੇ ਦੇਸ਼ ਦਾ ਆਉਣ ਵਾਲਾ ਭਵਿੱਖ ਨਸ਼ਿਆਂ ਤੋਂ ਦੂਰ ਰਹਿ ਕੇ ਪੜ੍ਹਾਈ, ਖੇਡਾਂ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਮੱਲਾਂ ਮਾਰ ਸਕੇ। 

ਇਹ ਵੀ ਪੜ੍ਹੋ- ਰੂਹ ਕੰਬਾਊ ਵਾਰਦਾਤ : ਮਾਂ ਤੇ ਧੀ ਨੂੰ ਮਾਰ ਕੇ ਅਕਾਲੀ ਆਗੂ ਨੇ ਖ਼ੁਦ ਨੂੰ ਵੀ ਮਾਰੀ ਗੋਲ਼ੀ, ਪਾਲਤੂ ਕੁੱਤੇ ਨੂੰ ਵੀ ਨਾ ਬਖ਼ਸ਼ਿਆ

ਉੱਘੇ ਸਮਾਜ ਸੇਵੀ ਅਤੇ ਕਰਿਆਨਾ ਯੂਨੀਅਨ ਪੰਜਾਬ ਦੇ ਚੇਅਰਮੈਨ ਸੁਰੇਸ਼ ਨੰਦਗੜ੍ਹੀਆ, ਸਮਾਜ ਸੇਵੀ ਪ੍ਰਕਾਸ਼ ਚੰਦ ਕੁਲਰੀਆਂ, ਪੰਚਾਇਤ ਯੂਨੀਅਨ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਜਗਦੀਪ ਸਿੰਘ ਬੁਰਜ ਢਿੱਲਵਾਂ, ਉੱਘੇ ਸਮਾਜ ਸੇਵੀ ਮਿੱਠੂ ਰਾਮ ਮੋਫਰ ਨੇ ਕਿਹਾ ਹੈ ਕਿ ਮਾਨਸਾ ਪੁਲਸ ਦਾ ਇਹ ਵਾਲੀਬਾੱਲ ਟੂਰਨਾਮੈਂਟ ਕਰਵਾਉਣਾ ਇੱਕ ਸ਼ਲਾਘਾਯੋਗ ਕਦਮ ਹੈ। ਖੇਡਾਂ ਤੰਦਰੁਸਤੀ ਨਾਲ ਜੁੜੀਆਂ ਹੁੰਦੀਆਂ ਹਨ ਅਤੇ ਇੱਕ ਸੁਨੇਹਾ ਦਿੰਦੀਆਂ ਹਨ ਕਿ ਨੌਜਵਾਨ ਖੇਡਾਂ ਨੂੰ ਅਪਣਾਉਣ। ਉਨ੍ਹਾਂ ਕਿਹਾ ਕਿ ਐੱਸ.ਐੱਸ.ਪੀ ਡਾ: ਨਾਨਕ ਸਿੰਘ ਨੇ ਇਹ ਯਤਨ ਆਰੰਭ ਕਰਕੇ ਖੇਡਾਂ ਪ੍ਰਤੀ ਨੌਜਵਾਨਾਂ ਦੇ ਮਨਾਂ ਵਿੱਚ ਇੱਕ ਅਣਖ ਜਗਾਈ ਹੈ।

ਇਸ ਦਾ ਨਤੀਜਾ ਨੌਜਵਾਨ ਖੇਡਾਂ ਨਾਲ ਜੁੜ ਰਹੇ ਹਨ ਅਤੇ ਇਸ ਵਾਲੀਬਾੱਲ ਟੂਰਨਾਮੈਂਟ ਵਿੱਚ ਨੌਜਵਾਨਾਂ ਅਤੇ ਖਿਡਾਰੀਆਂ ਦੀ ਜੁੜਣ ਵਾਲੀ ਭੀੜ ਇੱਕ ਸੁਨੇਹਾ ਦੇ ਕੇ ਜਾਵੇਗੀ। ਉਪਰੋਕਤ ਆਗੂਆਂ ਨੇ ਕਿਹਾ ਕਿ ਪੁਲਸ ਵੱਲੋਂ ਨੌਜਵਾਨਾਂ ਅਤੇ ਜ਼ਿਲ੍ਹਾ ਵਾਸੀਆਂ ਨੂੰ ਜਾਗਰੂਕ ਕਰਨ ਲਈ ਪਿੰਡਾਂ, ਸ਼ਹਿਰਾਂ ਦੇ ਗਲੀ-ਮੁਹੱਲਿਆਂ ਵਿੱਚ ਨਸ਼ਿਆਂ ਖਿਲਾਫ ਸੈਮੀਨਾਰ, ਸਾਂਝ ਕੇਂਦਰਾਂ ਵੱਲੋਂ ਦਿੱਤੀਆਂ ਜਾਂਦੀਆਂ ਸਹੂਤਲਾਂ ਸੰਬੰਧੀ ਵੀ ਜਾਣਕਾਰੀ ਦਿੱਤੀ ਜਾਂਦੀ, ਸਾਈਬਾਰ ਅਪਰਾਧ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ, ਟ੍ਰੇਫਿਕ ਨਿਯਮਾਂ ਸੰਬੰਧੀ ਵੀ ਸਮੇਂ-ਸਮੇਂ ਤੇ ਸੈਮੀਨਾਰ ਕਰਕੇ ਜਾਗਰੂਕ ਕੀਤਾ ਜਾ ਰਿਹਾ ਹੈ ਜੋ ਕਿ ਇੱਕ ਸਲਾਂਘਾਯੋਗ ਕਦਮ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News