ਲੁਧਿਆਣਾ ਦੇ ਗਿੱਲ ਹਲਕੇ ਤੋਂ ਸੈਂਕੜੇ ਲੋਕ ਕਾਂਗਰਸ, 'ਆਪ' ਅਤੇ ਸ਼ਿਵ ਸੈਨਾ ਨੂੰ ਛੱਡ ਕੇ ਭਾਜਪਾ 'ਚ ਹੋਏ ਸ਼ਾਮਲ
Tuesday, Jan 23, 2024 - 07:26 PM (IST)
ਲੁਧਿਆਣਾ- ਆਗਾਮੀ ਲੋਕ ਸਭਾ ਚੋਣਾਂ ਕਾਰਨ ਦੇਸ਼ ਭਰ ਦੀਆਂ ਸਿਆਸੀ ਪਾਰਟੀਆਂ 'ਚ ਫੇਰਬਦਲ ਦਾ ਸਿਲਸਿਲਾ ਲਗਾਤਾਰ ਜਾਰੀ ਹੈ।
ਇਸੇ ਦੌਰਾਨ ਅੱਜ ਲੁਧਿਆਣਾ ਵਿਖੇ ਸ. ਪਰਮਿੰਦਰ ਸਿੰਘ ਬਰਾੜ ਸੂਬਾ ਜਰਨਲ ਸਕੱਤਰ ਭਾਜਪਾ ਪੰਜਾਬ ਦੀ ਅਗਵਾਈ ਹੇਠ ਹਲਕਾ ਗਿੱਲ ਤੋਂ ਕਾਂਗਰਸ, ਆਮ ਆਦਮੀ ਪਾਰਟੀ ਅਤੇ ਸ਼ਿਵ ਸੈਨਾ ਪਾਰਟੀ ਛੱਡ ਕੇ ਸੈਂਕੜੇ ਲੋਕਾਂ ਨੇ ਭਾਜਪਾ ਦਾ ਪੱਲਾ ਫੜ ਲਿਆ।
ਇਸ ਦੌਰਾਨ ਗੱਲਬਾਤ ਕਰਦਿਆਂ ਪਰਮਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਇਨ੍ਹਾਂ ਸੈਂਕੜੇ ਲੋਕਾਂ ਵੱਲੋਂ ਇਹ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਵਿਕਾਸਸ਼ੀਲ ਨੀਤੀਆਂ ਤੋਂ ਖੁਸ਼ ਹੋ ਕੇ ਅਤੇ ਉਨ੍ਹਾਂ ਦੇ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਲਿਆ ਲਿਆ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8