ਘਰੇਲੂ ਝਗੜੇ ਤੋਂ ਪ੍ਰੇਸ਼ਾਨ ਵਿਆਹੁਤਾ ਨੇ ਕੀਤੀ ਖੁਦਕੁਸ਼ੀ

09/22/2019 1:01:47 AM

ਅਬੋਹਰ, (ਸੁਨੀਲ)— ਅਬੋਹਰ-ਹਨੂਮਾਨਗੜ੍ਹ ਰੋਡ 'ਤੇ ਬੱਲੂਆਣਾ ਵਿਧਾਨ ਸਭਾ ਖੇਤਰ ਦੇ ਪਿੰਡ ਖਾਟਵਾਂ ਵਾਸੀ ਤੇ ਸੈਦਾਂਵਾਲੀ 'ਚ ਇਕ ਵਿਆਹੁਤਾ ਔਰਤ ਵੱਲੋਂ ਬੀਤੇ ਦਿਨੀਂ ਜ਼ਹਿਰੀਲੀ ਚੀਜ਼ ਖਾਣ ਤੋਂ ਬਾਅਦ ਫਰੀਦਕੋਟ 'ਚ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਥਾਣਾ ਸਦਰ ਦੀ ਪੁਲਸ ਨੇ ਉਸ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾਉਂਦੇ ਹੋਏ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਬਿਮਲਾ ਪੁੱਤਰੀ ਰਾਮ ਸਿੰਘ ਦੀ ਮਾਤਾ ਕ੍ਰਿਸ਼ਨਾ ਦੇਵੀ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਦਾ ਵਿਆਹ ਕਰੀਬ 10 ਸਾਲ ਪਹਿਲਾਂ ਸੈਦਾਂਵਾਲੀ ਵਾਸੀ ਪ੍ਰੇਮ ਕੁਮਾਰ ਪੁੱਤਰ ਜਗਮਾਲ ਨਾਲ ਹੋਇਆ ਸੀ ਤੇ ਵਿਆਹ ਤੋਂ ਬਾਅਦ ਉਨ੍ਹਾਂ ਘਰ ਇਕ ਪੁੱਤਰ ਅਤੇ ਧੀ ਨੇ ਜਨਮ ਲਿਆ। ਹੁਣ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਦੇ ਘਰ 'ਚ ਕਿਸੇ ਕਾਰਨ ਝਗੜਾ ਰਹਿੰਦਾ ਸੀ। 17 ਸਤੰਬਰ ਨੂੰ ਵੀ ਉਨ੍ਹਾਂ ਦੇ ਘਰ ਘਰੇਲੂ ਝਗੜਾ ਹੋਇਆ, ਜਿਸ ਤੋਂ ਬਾਅਦ ਉਸ ਦੀ ਧੀ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ ਸੀ। ਜਿਸ ਤੋਂ ਬਾਅਦ ਉਸ ਦੀ ਹਾਲਤ ਵਿਗੜਣ 'ਤੇ ਉਸ ਨੂੰ ਸਰਕਾਰੀ ਹਸਪਤਾਲ ਲਿਜਾਇਆ ਗਿਆ ਤਾਂ ਉਸ ਨੂੰ ਇਥੋਂ ਫਰੀਦਕੋਟ ਰੈਫਰ ਕਰ ਦਿੱਤਾ ਗਿਆ, ਜਿਥੇ ਸ਼ੁਕਰਵਾਰ ਸਵੇਰੇ ਉਸ ਦੀ ਮੌਤ ਹੋ ਗਈ।
 

KamalJeet Singh

This news is Content Editor KamalJeet Singh