ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਵਿਆਹੁਤਾ ਨੇ ਕੀਤੀ ਖੁਦਕੁਸ਼ੀ

07/18/2019 10:55:25 PM

ਬੀਜਾ (ਬਿਪਨ)— ਪਿੰਡ ਬੀਜਾ ਵਿਖੇ ਪੇਕੇ ਘਰ ਰਹਿੰਦੀ ਵਿਆਹੁਤਾ ਵਲੋਂ ਆਪਣੇ ਘਰ ਦੀ ਛੱਤ ਦੇ ਪੱਖੇ ਨਾਲ ਫਾਹ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ।
ਜਾਣਕਾਰੀ ਅਨੁਸਾਰ ਕੋਟਾਂ ਪੁਲਸ ਚੌਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਜਗਜੀਵਨ ਰਾਮ ਨੇ ਦੱਸਿਆ ਕਿ ਸਕਸ਼ੀ (24) ਜਿਹੜੀ ਕਿ ਅਲੀਗੜ੍ਹ ਵਿਖੇ ਵਿਆਹੀ ਹੋਈ ਸੀ। ਪਿਛਲੇ ਛੇ ਮਹੀਨਿਆਂ ਤੋਂ ਪਿੰਡ ਬੀਜਾ ਵਿਖੇ ਆਪਣੇ ਪਿਤਾ ਪ੍ਰਦੀਪ ਤਿਵਾੜੀ ਕੋਲ ਰਹਿ ਰਹੀ ਸੀ । ਵੀਰਵਾਰ ਬਾਅਦ ਦੁਪਹਿਰ ਮਾਨਸਿਕ ਪਰੇਸ਼ਾਨੀ ਕਰਕੇ ਜਦੋਂ ਉਹ ਆਪਣੇ ਘਰ 'ਚ ਇੱਕਲੀ ਸੀ ਤਾਂ ਉਸ ਨੇ ਛੱਤ ਵਾਲੇ ਪੱਖੇ ਨਾਲ ਫਾਹ ਲਗਾ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਹੈ। ਕੋਟਾ ਪੁਲਸ ਚੌਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਜਗਜੀਵਨ ਰਾਮ ਨੇ ਪੁਲਸ ਪਾਰਟੀ ਸਮੇਤ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਖੰਨਾ ਦੇ ਸਿਵਲ ਹਸਪਤਾਲ ਵਿਖੇ ਰੱਖ ਦਿੱਤਾ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ।
 


KamalJeet Singh

Content Editor

Related News