ਭੇਤਭਰੀ ਹਾਲਤ ’ਚ ਵਿਆਹੁਤਾ ਦੀ ਮੌਤ

11/20/2019 1:16:44 AM

ਸਮਾਣਾ, (ਦਰਦ)- ਪਿੰਡ ਮਵੀ ਕਲਾਂ ਵਿਚ ਡੇਢ ਸਾਲ ਦੇ ਇਕ ਬੱਚੇ ਦੀ ਮਾਂ ਦੀ ਭੇਤਭਰੀ ਹਾਲਤ ਵਿਚ ਮੌਤ ਹੋ ਗਈ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਸਹੁਰੇ ਪਰਿਵਾਰ ’ਤੇ ਉਸ ਦਾ ਗਲ ਘੁੱਟ ਕੇ ਜਾਨੋਂ ਮਾਰਨ ਦਾ ਦੋਸ਼ ਲਾਇਆ ਹੈ। ਸਹੁਰੇ ਪਰਿਵਾਰ ਨੇ ਨੂੰਹ ਵੱਲੋਂ ਫਾਹ ਲੈ ਕੇ ਆਤਮ-ਹੱਤਿਆ ਕੀਤੇ ਜਾਣ ਦੀ ਗੱਲ ਆਖੀ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਸਿਵਲ ਹਸਪਤਾਲ ਸਮਾਣਾ ਵਿਖੇ ਗਗਨਦੀਪ ਕੌਰ (22) ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਪਰਿਵਾਰਕ ਮੈਂਬਰਾਂ ਦੇ ਨਾਲ ਪਹੁੰਚੇ ਮ੍ਰਿਤਕਾ ਦੇ ਪਿਤਾ ਮਲਕੀਤ ਸਿੰਘ ਨਿਵਾਸੀ ਪਿੰਡ ਰਾਧੇਰਾਨਾ ਨੇ ਦੱਸਿਆ ਕਿ 3 ਸਾਲ ਪਹਿਲਾਂ ਉਨ੍ਹਾਂ ਆਪਣੀ ਬੇਟੀ ਦਾ ਵਿਆਹ ਕੀਤਾ ਸੀ। ਇਸ ਸਬੰਧੀ ਸੂਚਨਾ ਮਿਲਣ ’ਤੇ ਪਹੁੰਚੇ ਡੀ. ਐੱਸ. ਪੀ. ਸਮਾਣਾ ਜਸਵੰਤ ਸਿੰਘ ਮਾਂਗਟ ਨੇ ਸਿਟੀ ਪੁਲਸ ਮੁਖੀ ਸਾਹਿਬ ਸਿੰਘ ਵਿਰਕ ਅਤੇ ਮਵੀ ਕਲਾਂ ਪੁਲਸ ਚੌਕੀ ਦੇ ਇੰਚਾਰਜ ਗੁਰਪ੍ਰੀਤ ਸਿੰਘ ਨਾਲ ਹਸਪਤਾਲ ਵਿਚ ਲਡ਼ਕੀ ਦੀ ਲਾਸ਼ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕਰਨ ਉਪਰੰਤ ਪਿੰਡ ਮਵੀ ਕਲਾਂ ਸਥਿਤ ਘਟਨਾ ਵਾਲੀ ਥਾਂ ’ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਮਾਮਲਾ ਦਰਜ ਕੀਤਾ ਜਾਵੇਗਾ। ਬੁੱਧਵਾਰ ਸਵੇਰੇ ਡਾਕਟਰਾਂ ਦਾ ਪੈਨਲ ਬਣਾ ਕੇ ਪੋਸਟਮਾਰਟਮ ਕਵਾਇਆ ਜਾਏਗਾ।


Bharat Thapa

Content Editor

Related News