ਮਾਰਕੀਟ ਕਮੇਟੀ ਦੇ ਅਧਿਕਾਰੀਆਂ ਮੰਡੀ ’ਚ ਫਲਾਂ ਤੇ ਸਬਜ਼ੀਅਾਂ ਦੀ ਕੀਤੀ ਅਚਨਚੇਤ ਚੈਕਿੰਗ
Saturday, Nov 10, 2018 - 02:50 AM (IST)
ਜਲਾਲਾਬਾਦ, (ਬੰਟੀ, ਨਿਖੰਜ, ਬਜਾਜ, ਜਤਿੰਦਰ, ਟੀਨੂੰ, ਦੀਪਕ, ਸੇਤੀਆ)– ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ‘ਮਿਸ਼ਨ ਤੰਦਰੁਸਤ ਪੰਜਾਬ’ ਅਧੀਨ ਵੱਖ-ਵੱਖ ਵਿਭਾਗਾਂ ਵੱਲੋਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਜ਼ਿਲੇ ਅੰਦਰ ਹਰ ਮਨੁੱਖ ਦੀ ਸਿਹਤ ਨੂੰ ਧਿਆਨ ’ਚ ਰੱਖਦਿਆਂ ਖਾਣ-ਪੀਣ ਵਾਲੀਆਂ ਵਸਤਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਮਿਸ਼ਨ ਤਹਿਤ ਫਰੂਟ ਕੰਪਨੀਆਂ ਨੂੰ ਵੀ ਸਖਤ ਹਦਾਇਤ ਕੀਤੀ ਗਈ ਹੈ ਕਿ ਫਲਾਂ ਨੂੰ ਹਾਨੀਕਾਰਕ ਰਸਾਇਣਾਂ ਨਾਲ ਨਾ ਤਿਆਰ ਕੀਤਾ ਜਾਵੇ। ਜ਼ਿਲਾ ਮੰਡੀ ਅਫਸਰ ਮਨਜੀਤ ਸਿੰਘ ਨੇ ਦੱਸਿਆ ਕਿ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਵੱਲੋਂ ਮੰਡੀ ਜਲਾਲਾਬਾਦ ਵਿਖੇ ਅਚਾਨਕ ਫਲਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸੇਬ, ਅਨਾਰ, ਅੰਬ, ਸੰਤਰਾ, ਕੇਲਾ ਤੇ ਅੰਗੂਰ ਆਦਿ ਫਲਾਂ ਦੀ ਚੈਕਿੰਗ ਦੌਰਾਨ ਫਲਾਂ ਨੂੰ ਪਕਾਉਣ ਲਈ ਕਿਸੇ ਵੀ ਤਰ੍ਹਾਂ ਦੀ ਕੈਲਸ਼ੀਅਮ ਕਾਰਬਾਈਡ ਦੀ ਵਰਤੋਂ ਨਹੀਂ ਪਾਈ ਗਈ। ਚੈਕਿੰਗ ਦੌਰਾਨ ਅਧਿਕਾਰੀਆਂ ਵੱਲੋਂ ਫਲ ਵਿਕਰੇਤਾਵਾਂ ਨੂੰ ਹਾਨੀਕਾਰਕ ਮਸਾਲਿਆਂ ਨਾਲ ਤਿਆਰ ਕੀਤੇ ਫਲਾਂ ਦੇ ਦੁਰਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਦੌਰਾਨ ਆਮ ਲੋਕਾਂ ਦੀ ਸਿਹਤ ਨੂੰ ਧਿਆਨ ’ਚ ਰਖਦਿਆਂ ਫਲ ਤਿਆਰ ਕਰਨ ਤੇ ਸਟੋਰ ਕਰਨ ਵਾਲਿਆ ਤੋਂ ਇਲਾਵਾ ਰਸਾਇਣ ਨਾ ਵਰਤਣ, ਸਬਜ਼ੀਆਂ ਅਤੇ ਫਲ ਢਕ ਕੇ ਰੱਖਣ ਦੀ ਹਦਾਇਤ ਕੀਤੀ ਗਈ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਅਧਿਕਾਰੀ ਮੌਜੂਦ ਸਨ।
