ਵਿਆਹੁਤਾ ਨੂੰ ਕਥਿਤ ਰੂਪ ’ਚ ਦਹੇਜ ਲਈ ਤੰਗ ਕਰਨ ਦੇ ਦੋਸ਼ ’ਚ ਪਤੀ ਸਮੇਂ 5 ਲੋਕਾਂ ਖਿਲਾਫ਼ ਮਾਮਲਾ ਦਰਜ

01/10/2021 4:15:03 PM

ਫਿਰੋਜ਼ਪੁਰ (ਕੁਮਾਰ) - ਇਕ ਵਿਆਹੁਤਾ ਨੂੰ ਕਥਿਤ ਰੂਪ ਵਿਚ ਦਾਜ ਲਈ ਤੰਗ ਕਰਨ ਅਤੇ ਡਰਾਉਣ ਧਮਕਾਉਣ ਦੇ ਦੋਸ਼ ਵਿਚ ਪੁਲਸ ਨੇ ਵਿਆਹੁਤਾ ਦੇ ਪਤੀ ਅਤੇ ਸੋਹਰੇ ਪਰਿਵਾਰ ਦੇ 5 ਮੈਂਬਰਾਂ ਖ਼ਿਲਾਫ਼ ਥਾਣਾ ਮੱਲਾਂਵਾਲਾ ਵਿਚ ਆਈ.ਪੀ.ਸੀ. ਦੀ ਧਾਰਾ498-ਏ, 406,120-ਬੀ ਤਹਿਤ ਮੁਕੱਦਮਾ ਦਰਜ ਕੀਤਾ ਹੈ। ਏ.ਐੱਸ.ਆਈ. ਲਖਵਿੰਦਰ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਿਕਾਇਤਕਰਤਾ ਰਣਜੀਤ ਕੌਰ ਵਾਸੀ ਪਿੰਡ ਭਾਈ ਕਾ ਨੇ ਪੁਲਸ ਅਧਿਕਾਰੀਆਂ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿਚ ਦੱਸਿਆ ਕਿ ਉਸਦਾ ਵਿਆਹ ਸਾਲ 2016 ਵਿਚ ਹਰਮਨਪ੍ਰੀਤ ਸਿੰਘ ਪੁੱਤਰ ਹਰਦੀਪ ਸਿੰਘ ਨਾਲ ਹੋਇਆ ਸੀ। 

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਪਰਸ ’ਚ ਨਾ ਰੱਖੋ ਇਹ ਚੀਜ਼ਾਂ, ਹੋ ਸਕਦੀ ਹੈ ਪੈਸੇ ਦੀ ਕਿੱਲਤ

ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ

ਹਰਮਨਪ੍ਰੀਤ ਅਤੇ ਉਸਦੇ ਪਰਿਵਾਰਕ ਮੈਂਬਰ ਕੁਲਵਿੰਦਰਜੀਤ ਕੌਰ, ਲਵਪ੍ਰੀਤ ਕੌਰ, ਅਵਤਾਰ ਸਿੰਘ ਅਤੇ ਜਬਰਜੰਗ ਉਸਨੂੰ ਕਥਿਤ ਰੂਪ ਵਿਚ ਦਹੇਜ ਲਿਆਉਣ ਦੀ ਮੰਗ ਨੂੰ ਲੈ ਕੇ ਤੰਗ ਪਰੇਸ਼ਾਨ ਕਰਦੇ ਸਨ ਅਤੇ ਡਰਾਉਂਦੇ ਧਮਕਾਉਂਦੇ ਸਨ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਪੜਤਾਲ ਕਰਨ ਤੋਂ ਬਾਅਦ ਪੁਲਸ ਵੱਲੋਂ ਦਰਖਾਸਤ ਨੰ: 1386 ਪੀ.ਸੀ. ਦੇ ਅਧਾਰ ’ਤੇ ਨਾਮਜਦ ਲੋਕਾਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

ਪੜ੍ਹੋ ਇਹ ਵੀ ਖ਼ਬਰ - Health Alert : ਨਹਾਉਂਦੇ ਸਮੇਂ ਇਨ੍ਹਾਂ ਕਾਰਨਾਂ ਕਰਕੇ ਪੈ ਸਕਦੈ ‘ਦਿਲ ਦਾ ਦੌਰਾ’, ਇੰਝ ਰੱਖੋ ਖ਼ਾਸ ਧਿਆਨ

ਪੜ੍ਹੋ ਇਹ ਵੀ ਖ਼ਬਰ - Health Tips : ਸਰਦੀ ਦੇ ਮੌਸਮ ’ਚ ਕੀ ਤੁਸੀਂ ਹੀਟਰ ਜਾਂ ਬਲੋਅਰ ਦੀ ਕਰਦੇ ਹੋ ਵਰਤੋਂ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ


rajwinder kaur

Content Editor

Related News