ਵਿਆਹੁਤਾ ਨੂੰ ਦਾਜ ਲਈ ਤੰਗ ਪਰੇਸ਼ਾਨ ਕਰਨ ਵਾਲੇ ਸਹੁਰਾ ਪਰਿਵਾਰ ਖ਼ਿਲਾਫ਼ ਮਾਮਲਾ ਦਰਜ

01/11/2021 4:20:47 PM

ਜ਼ੀਰਾ (ਗੁਰਮੇਲ ਸੇਖਵਾਂ): ਦਾਜ ਲਈ ਤੰਗ ਪਰੇਸ਼ਾਨ ਕਰਨ ਦੇ ਦੋਸ਼ ’ਚ ਥਾਣਾ ਜ਼ੀਰਾ ਦੀ ਪੁਲਸ ਨੇ ਵਿਆਹੁਤਾ ਦੇ ਸੁਹਰੇ ਪਰਿਵਾਰ ਦੇ 4 ਮੈਂਬਰਾਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਇਸਦੀ ਜਾਣਕਾਰੀ ਦਿੰਦੇ ਏ.ਐੱਸ.ਆਈ. ਚਰਨਜੀਤ ਸਿੰਘ ਨੇ ਦੱਸਿਆ ਕਿ ਪੁਲਸ ਅਧਿਕਾਰੀਆਂ ਨੂੰ ਦਿੱਤੀ ਸ਼ਿਕਾਇਤ ਅਤੇ ਬਿਆਨਾਂ ’ਚ ਵਿਆਹੁਤਾ ਅਮਨਪ੍ਰੀਤ ਕੌਰ ਪਤਨੀ ਸਤਨਾਮ ਸਿੰਘ ਪੁੱਤਰੀ ਸਵਰਨ ਸਿੰਘ ਵਾਸੀ ਬੇਟੂ ਕਦੀਮ ਨੇ ਦੱਸਿਆ ਕਿ ਉਸਦਾ ਵਿਆਹ ਸਤਨਾਮ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਕਟੋਰਾ ਦੇ ਨਾਲ 2019 ’ਚ ਹੋਇਆ ਸੀ। ਪੀੜਤ ਨੇ ਦੱਸਿਆ ਕਿ ਉਸਦਾ ਪਤੀ ਸਤਨਾਮ ਸਿੰਘ, ਸੁਹਰਾ ਬੂਟਾ ਸਿੰਘ, ਸੱਸ ਪਰਮਜੀਤ ਕੌਰ ਅਤੇ ਜੁਗਰਾਜ ਸਿੰਘ ਪੁੱਤਰ ਬੂਟਾ ਸਿੰਘ ਉਸਤੋਂ ਹੋਰ ਦਾਜ ਦੀ ਮੰਗ ਕਰਦੇ ਸਨ ਤੇ ਉਸ ਨੂੰ ਤੰਗ ਪਰੇਸ਼ਾਨ ਕਰਦੇ ਸਨ। ਪੁਲਸ ਵਲੋਂ ਮੁਕੱਦਮਾ ਦਰਜ ਕਰਕੇ ਨਾਮਜ਼ਦ ਲੋਕਾਂ ਖ਼ਿਲਾਫ਼ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਦਿੱਲੀ ਧਰਨੇ ਤੋਂ ਆਈ ਦੁਖਦਾਈ ਖ਼ਬਰ, ਟਿਕਰੀ ਬਾਰਡਰ ’ਤੇ ਇਕ ਹੋਰ ਕਿਸਾਨ ਨੇ ਤੋੜਿਆ ਦਮ


Baljeet Kaur

Content Editor

Related News