ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਕੀਤਾ ਜਬਰ-ਜ਼ਿਨਾਹ
Monday, Jun 27, 2022 - 05:36 PM (IST)
ਲੁਧਿਆਣਾ (ਰਾਜ) : ਵਿਆਹ ਦਾ ਝਾਂਸਾ ਦੇ ਕੇ ਕੁੜੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਮੁਲਜ਼ਮ ਖ਼ਿਲਾਫ ਟਿੱਬਾ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਮੁਲਜ਼ਮ ਦਿੱਲੀ ਫਰੀਦਾਬਾਦ ਦਾ ਰਹਿਣ ਵਾਲਾ ਸੰਦੀਪ ਸ਼ਰਮਾ ਹੈ। ਮੁਲਜ਼ਮ ਅਜੇ ਫਰਾਰ ਹੈ। ਉਸ ਦੀ ਭਾਲ ਕੀਤੀ ਜਾ ਰਹੀ ਹੈ। ਪੀੜਤਾ ਨੇ ਪੁਲਸ ਨੂੰ ਸ਼ਿਕਾਇਤ ਵਿਚ ਦੱਸਿਆ ਕਿ ਉਹ ਮੁਲਜ਼ਮ ਸੰਦੀਪ ਸ਼ਰਮਾ ਦੇ ਸੈਂਟਰ ਵਿਖੇ ਕੰਪਿਊਟਰ ਡਿਜ਼ਾਈਨਿੰਗ ਦਾ ਕੋਰਸ ਕਰਨ ਲਈ ਜਾਂਦੀ ਸੀ। ਮੁਲਜ਼ਮ ਨਾਲ ਮੁਲਾਕਾਤ ਵੀ ਉਥੇ ਹੀ ਹੋਈ ਸੀ।
ਦੋਵਾਂ ਵਿਚ ਦੋਸਤੀ ਹੋ ਗਈ ਜਿਸ ਦੌਰਾਨ ਮੁਲਜ਼ਮ ਵੱਲੋਂ ਵਿਆਹ ਦਾ ਝਾਂਸਾ ਦੇ ਕੇ ਕਈ ਵਾਰ ਸੰਬੰਧ ਬਣਾਏ ਗਏ। ਜਦੋਂ ਉਸ ਨੇ ਮੁਲਜ਼ਮ ਨੂੰ ਵਿਆਹ ਲਈ ਕਿਹਾ ਤਾਂ ਮੁਲਜ਼ਮ ਨੇ ਸਾਫ ਮਨ੍ਹਾ ਕਰ ਦਿੱਤਾ ਅਤੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਕਿ ਇਸ ਸਬੰਧੀ ਕਿਸੇ ਨੂੰ ਕੁਝ ਨਾ ਦੱਸੇ। ਫਿਰ ਉਸ ਨੇ ਹਿੰਮਤ ਦਿਖਾ ਕੇ ਪਰਿਵਾਰ ਵਾਲਿਆਂ ਨਾਲ ਗੱਲ ਕੀਤੀ ਅਤੇ ਇਸ ਦੀ ਸ਼ਿਕਾਇਤ ਪੁਲਸ ਕੋਲ ਕੀਤੀ। ਜਾਂਚ ਅਧਿਕਾਰੀ ਏ.ਐੱਸ.ਆਈ. ਬਲਦੇਵ ਰਾਜ ਨੇ ਦੱਸਿਆ ਕਿ ਮੁਲਜ਼ਮ ਅਜੇ ਪੁਲਸ ਦੀ ਗ੍ਰਿਫਤ ਤੋਂ ਬਾਹਰ ਹੈ। ਉਸ ਦੀ ਭਾਲ ਵਿਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।