ਵਿਆਹ ਤੋਂ ਬਾਅਦ ਵਧੇ ਖਰਚੇ, ਪੈਸਿਆਂ ਦੇ ਲਾਲਚ ’ਚ ਲੁੱਟਣੇ ਸ਼ੁਰੂ ਕਰ ਦਿੱਤੇ ਮੋਬਾਇਲ
Tuesday, Feb 07, 2023 - 04:41 PM (IST)

ਸਮਰਾਲਾ (ਗਰਗ, ਬੰਗੜ) : ਸਥਾਨਕ ਪੁਲਸ ਨੇ ਆਮ ਲੋਕਾਂ ਵਿਸ਼ੇਸ਼ ਕਰਕੇ ਮਜ਼ਦੂਰਾਂ ਤੋਂ ਮੋਬਾਇਲ ਫੋਨ ਖੋਹਣ ਦੀਆਂ ਵਾਰਦਾਤਾਂ ਕਰਨ ਵਾਲੇ ਵਿਅਕਤੀ ਹਰਦੀਪ ਸਿੰਘ ਉਰਫ ਮਨੀ ਹਾਲ ਵਾਸੀ ਕਮਲ ਕਲੋਨੀ ਸਮਰਾਲਾ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਉਸ ਕੋਲੋਂ ਲੋਕਾਂ ਤੋਂ ਖੋਹੇ ਹੋਏ 12 ਮੋਬਾਇਲ ਬਰਾਮਦ ਕੀਤੇ ਹਨ।
ਕਥਿਤ ਦੋਸ਼ੀ ਨੇ ਦੱਸਿਆ ਕਿ ਉਸ ਨੇ ਹਾਲ ਹੀ ਵਿਚ ਵਿਆਹ ਕਰਵਾਇਆ ਸੀ, ਜਿਸ ਕਾਰਨ ਉਸ ਦੇ ਖਰਚੇ ਵੱਧ ਗਏ ਅਤੇ ਉਹ ਇਨ੍ਹਾਂ ਖਰਚਿਆਂ ਦੀ ਪੂਰਤੀ ਲਈ ਉਹ ਮੋਬਾਇਲ ਲੁੱਟਣ ਦੇ ਰਾਹ ਪੈ ਗਿਆ। ਪੁਲਸ ਨੇ ਦੋਸ਼ੀ ਵਿਰੁੱਧ ਕੇਸ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।