ਜ਼ਹਿਰੀਲੀ ਚੀਜ਼ ਖਾਣ ਨਾਲ ਵਿਆਹੁਤਾ ਦੀ ਮੌਤ, ਪਤੀ-ਪੁੱਤ ਖ਼ਿਲਾਫ਼ ਮਾਮਲਾ ਦਰਜ

03/26/2022 4:02:32 PM

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੇ ਪਿੰਡ ਦੂਲਾ ਸਿੰਘ ਵਾਲਾ ’ਚ ਇਕ ਵਿਆਹੁਤਾ ਔਰਤ ਦੀ ਜ਼ਹਿਰੀਲੀ ਚੀਜ਼ ਖਾਣ ਨਾਲ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਜਤਿੰਦਰ ਸਿੰਘ ਐੱਸ.ਐੱਚ.ਓ ਨੇ ਦੱਸਿਆ ਕਿ 24 ਮਾਰਚ 2022 ਨੂੰ ਸਰਬਜੀਤ ਕੌਰ (50 ਸਾਲ) ਪਤਨੀ ਜਤਿੰਦਰ ਸਿੰਘ ਦੀ ਜ਼ਹਿਰੀਲੀ ਚੀਜ਼ ਖਾਣ ਨਾਲ ਮੌਤ ਹੋ ਗਈ ਸੀ। ਇਸ ਸਬੰਧੀ ਪੁਲਸ ਨੇ ਮ੍ਰਿਤਕਾ ਦੇ ਭਰਾ ਅਮਰਜੀਤ ਸਿੰਘ ਦੇ ਬਿਆਨਾਂ ’ਤੇ 174 ਸੀ.ਆਰ.ਪੀ.ਸੀ. ਤਹਿਤ ਕਾਰਵਾਈ ਕੀਤੀ ਸੀ। ਉਨ੍ਹਾਂ ਦੱਸਿਆ ਕਿ ਜਾਂਚ ਤੋਂ ਬਾਅਦ ਹੁਣ ਇਹ ਗੱਲ ਸਾਹਮਣੇ ਆਈ ਹੈ ਕਿ ਮ੍ਰਿਤਕ ਸਰਬਜੀਤ ਕੌਰ ਨੇ ਆਪਣੇ ਪਤੀ ਜਤਿੰਦਰ ਸਿੰਘ ਅਤੇ ਲੜਕੇ ਯਾਦਵਿੰਦਰ ਸਿੰਘ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਖਾ ਲਈ ਸੀ, ਜਿਸ ਸਬੰਧੀ ਪੁਲਸ ਨੇ ਦੋਵੇਂ ਪਿਓ-ਪੁੱਤਰ ਦੇ ਖ਼ਿਲਾਫ਼ 306 ਆਈ.ਪੀ.ਸੀ. ਤਹਿਤ ਥਾਣਾ ਮੱਲਾਂਵਾਲਾ ਵਿਖੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ’ਤੇ ਪਹਿਲੇ ਦਿਨ ਰਿਪੋਰਟ ਹੋਏ ਪੁਰਾਣੇ ਮਾਮਲੇ, ਕਈ ਅਧਿਕਾਰੀ ਫਸੇ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


 

Anuradha

This news is Content Editor Anuradha