ਵਿਆਹ ਦਾ ਝਾਂਸਾ ਦੇ 24 ਸਾਲਾ ਲੜਕੀ ਨਾਲ ਕਰਦਾ ਰਿਹਾ ਜਬਰ-ਜ਼ਨਾਹ
Tuesday, Sep 10, 2019 - 08:18 PM (IST)

ਪਟਿਆਲਾ, (ਬਲਜਿੰਦਰ)- ਵਿਆਹ ਦਾ ਝਾਂਸਾ ਦੇ ਕੇ ਜਬਰ-ਜ਼ਨਾਹ ਕਰਨ ਵਾਲੇ ਖਿਲਾਫ ਥਾਣਾ ਵੂਮੈਨ ਸੈੱਲ ਦੀ ਪੁਲਸ ਨੇ ਹਰਪ੍ਰੀਤ ਸਿੰਘ ਵਾਸੀ ਧੀਰੂ ਨਗਰ ਖਿਲਾਫ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ 24 ਸਾਲਾ ਲੜਕੀ ਦੀ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਉਸ ਦਾ ਕਹਿਣਾ ਹੈ ਕਿ ਦੋਸ਼ੀ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸਬੰਧ ਬਣਾਉਂਦਾ ਰਿਹਾ। ਬਾਅਦ 'ਚ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। ਥਾਣਾ ਵੂਮੈਨ ਸੈੱਲ ਦੀ ਪੁਲਸ ਨੇ ਉਕਤ ਸ਼ਿਕਾਇਤ ਦੇ ਆਧਾਰ 'ਤੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।