ਵਿਆਹੁਤਾ ਦੀ ਭੇਤਭਰੀ ਹਾਲਤ ''ਚ ਮੌਤ, ਮਾਪਿਆਂ ਨੇ ਸਹੁਰਾ ਪਰਿਵਾਰ ''ਤੇ ਲਾਏ ਹੱਤਿਆ ਦੇ ਆਰੋਪ

02/25/2022 6:28:54 PM

ਫਰੀਦਕੋਟ (ਜਗਤਾਰ ਦੁਸਾਂਝ) : ਇਥੋਂ ਦੇ ਗੁਰੂ ਤੇਗ ਬਹਾਦਰ ਨਗਰ 'ਚ ਇਕ ਵਿਆਹੁਤਾ ਦੀ ਮੌਤ ਹੋਣ ਦੀ ਘਟਨਾ ਸਾਹਮਣੇ ਆਈ ਹੈ। ਲੜਕੀ ਦੇ ਪਰਿਵਾਰ ਵਾਲਿਆਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਲੜਕਾ ਪਰਿਵਾਰ ਦਾਜ ਲਈ ਤੰਗ ਕਰਦਾ ਸੀ, ਜਿਸ ਕਾਰਨ ਉਨ੍ਹਾਂ ਦੀ ਲੜਕੀ ਦੀ ਹੱਤਿਆ ਕੀਤੀ ਗਈ ਹੈ। ਦੂਜੇ ਪਾਸੇ ਲੜਕੇ ਵਾਲਿਆਂ ਦਾ ਕਹਿਣਾ ਹੈ ਕਿ ਲੜਕੀ ਨੇ ਸੁਸਾਈਡ ਕੀਤਾ ਹੈ। ਜ਼ਿਕਰਯੋਗ ਹੈ ਕਿ ਹਰਮਨਪ੍ਰੀਤ ਕੌਰ ਨਾਂ ਦੀ ਲੜਕੀ ਦਾ 3 ਸਾਲ ਪਹਿਲਾਂ ਫਰੀਦਕੋਟ ਦੇ ਗੁਰੂ ਤੇਗ ਬਹਾਦਰ ਨਗਰ 'ਚ ਰਹਿੰਦੇ ਲੜਕੇ ਨਾਲ ਵਿਆਹ ਹੋਇਆ ਸੀ ਤੇ ਉਨ੍ਹਾਂ ਦਾ ਕੈਨੇਡਾ ਦਾ ਵੀਜ਼ਾ ਲੱਗਾ ਹੋਇਆ ਸੀ ਪਰ ਕੈਨੇਡਾ ਜਾਣ ਤੋਂ ਪਹਿਲਾਂ ਹੀ ਇਹ ਘਟਨਾ ਵਾਪਰ ਗਈ। ਫਿਲਹਾਲ ਪੁਲਸ ਵੱਲੋਂ ਪੋਸਟਮਾਰਟਮ ਕਰਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਯੂਕ੍ਰੇਨ ’ਚ ਫਸੇ ਵਿਦਿਆਰਥੀਆਂ ਨੂੰ ਲੈ ਕੇ ਹਰਸਿਮਰਤ ਬਾਦਲ ਨੇ ਵਿਦੇਸ਼ ਮੰਤਰੀ ਨੂੰ ਕੀਤੀ ਇਹ ਅਪੀਲ

ਇਸ ਮੌਕੇ ਲੜਕੀ ਦੇ ਪਿਤਾ ਗੁਰਵਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਲੜਕੀ ਦਾ 3 ਸਾਲ ਪਹਿਲਾਂ ਵਿਆਹ ਹੋਇਆ ਸੀ। ਸਹੁਰਾ ਪਰਿਵਾਰ ਅਕਸਰ ਦਾਜ ਦੀ ਮੰਗ ਕਰਦਾ ਰਹਿੰਦਾ ਸੀ। ਉਨ੍ਹਾਂ ਵੱਲੋਂ 7 ਲੱਖ ਰੁਪਏ ਦਿੱਤੇ ਵੀ ਗਏ ਸਨ ਪਰ ਹੁਣ ਗੱਡੀ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਕਾਰਨ ਉਨ੍ਹਾਂ ਦੀ ਲੜਕੀ ਪ੍ਰੇਸ਼ਾਨ ਸੀ। ਉਨ੍ਹਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਦੀ ਲੜਕੀ ਦਾ ਗਲ਼ਾ ਘੁੱਟ ਕੇ ਹੱਤਿਆ ਕੀਤੀ ਗਈ ਹੈ ਤੇ ਉਸ ਨੂੰ ਆਤਮਹੱਤਿਆ ਦਾ ਰੂਪ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।

PunjabKesari

ਇਹ ਵੀ ਪੜ੍ਹੋ : ਦਾਜ ਦੀ ਮੰਗ ਤੋਂ ਪ੍ਰੇਸ਼ਾਨ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਪਤੀ ਤੇ ਸਹੁਰੇ ਖ਼ਿਲਾਫ਼ ਕੇਸ ਦਰਜ

ਇਸ ਮੌਕੇ ਮ੍ਰਿਤਕਾ ਦੇ ਮਾਮਾ ਸਹੁਰਾ ਤੇ ਮਾਮੀ ਸੱਸ ਨੇ ਦੱਸਿਆ ਕਿ ਇਹ ਲੜਕੀ ਉਨ੍ਹਾਂ ਦੀ ਧੀਆਂ ਵਰਗੀ ਸੀ ਪਰ ਪਤਾ ਨਹੀਂ ਕਿਸ ਕਾਰਨ ਇਹ ਭਾਣਾ ਵਾਪਰ ਗਿਆ। ਉਨ੍ਹਾਂ ਦੇ ਪਰਿਵਾਰ ਵੱਲੋਂ ਕਿਸੇ ਤਰ੍ਹਾਂ ਦੇ ਦਾਜ ਦੀ ਕੋਈ ਮੰਗ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪੁਲਸ ਕਾਰਵਾਈ ਕਰਕੇ ਸੱਚ ਸਾਹਮਣੇ ਲਿਆਵੇ। ਜਾਂਚ ਅਧਿਕਾਰੀ ਐੱਸ. ਆਈ. ਜਸਕਰਨ ਸਿੰਘ ਨੇ ਦੱਸਿਆ ਕਿ ਹਰਮਨਪ੍ਰੀਤ ਕੌਰ ਪੁੱਤਰੀ ਗੁਰਵਰਿੰਦਰ ਸਿੰਘ ਵਾਸੀ ਅੰਮ੍ਰਿਤਸਰ ਵੱਲੋਂ ਪੱਖੇ ਨਾਲ ਫਾਹਾ ਲੈ ਕੇ ਸੁਸਾਈਡ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜੋ ਫਰੀਦਕੋਟ ਦੇ ਗੁਰੂ ਤੇਗ ਬਹਾਦਰ ਨਗਰ 'ਚ ਵਿਆਹੀ ਹੋਈ ਸੀ। ਉਨ੍ਹਾਂ ਵੱਲੋਂ ਮਾਮਲਾ ਦਰਜ ਕਰਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਪਰਿਵਾਰਾਂ ਦੇ ਬਿਆਨ ਲਏ ਜਾ ਰਹੇ ਹਨ, ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : ਕੈਨੇਡਾ ਦੀ PR ਦਿਵਾਉਣ ਦੇ ਨਾਂ 'ਤੇ ਠੱਗੇ 60 ਲੱਖ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Anuradha

Content Editor

Related News