ਪਤੀ ਦੀ ਕੁੱਟ-ਮਾਰ ਤੋਂ ਦੁਖੀ ਵਿਆਹੁਤਾ ਨੇ ਕੀਤੀ ਖੁਦਕੁਸ਼ੀ

Wednesday, Aug 21, 2019 - 01:35 AM (IST)

ਪਤੀ ਦੀ ਕੁੱਟ-ਮਾਰ ਤੋਂ ਦੁਖੀ ਵਿਆਹੁਤਾ ਨੇ ਕੀਤੀ ਖੁਦਕੁਸ਼ੀ

ਲੁਧਿਆਣਾ (ਰਾਮ)— ਪਰਿਵਾਰਕ ਮੈਂਬਰਾਂ ਦੀ ਮਰਜ਼ੀ ਦੇ ਬਿਨਾਂ ਕੋਰਟ ਮੈਰਿਜ ਕਰਵਾਉਣ ਵਾਲੀ ਇਕ ਲੜਕੀ ਵੱਲੋਂ ਆਪਣੇ ਪ੍ਰੇਮੀ ਪਤੀ ਦੀ ਕਥਿਤ ਕੁੱਟ-ਮਾਰ ਤੋਂ ਤੰਗ ਆ ਕੇ ਕਥਿਤ ਤੌਰ 'ਤੇ ਫਾਹ ਲਾ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਦੇ ਬਾਅਦ ਥਾਣਾ ਜਮਾਲਪੁਰ ਦੀ ਪੁਲਸ ਨੇ ਮ੍ਰਿਤਕਾ ਦੀ ਮਾਂ ਦੇ ਬਿਆਨਾਂ 'ਤੇ ਉਨ੍ਹਾਂ ਦੇ ਜਵਾਈ ਖਿਲਾਫ ਮੁਕੱਦਮਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਆਰੰਭ ਕੀਤੀ ਹੈ। 
ਪਿੰਡ ਬੁੱਢੇਵਾਲ ਦੀ ਰਹਿਣ ਵਾਲੀ ਸਵਰਨਜੀਤ ਕੌਰ ਨੇ ਪੁਲਸ ਪਾਸ ਦਰਜ ਕਰਵਾਏ ਬਿਆਨਾਂ 'ਚ ਦੱਸਿਆ ਕਿ ਉਨ੍ਹਾਂ ਦੀ 21 ਸਾਲਾ ਲੜਕੀ ਨੇ 2017 'ਚ ਮਨਪ੍ਰੀਤ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਸਾਹਬਾਣਾ ਨਾਲ ਕੋਰਟ ਮੈਰਿਜ ਕਰਵਾਈ ਸੀ। ਵਿਆਹ ਤੋਂ ਕੁਝ ਸਮਾਂ ਬਾਅਦ ਹੀ ਮਨਪ੍ਰੀਤ ਉਨ੍ਹਾਂ ਦੀ ਲੜਕੀ ਨਾਲ ਕਥਿਤ ਤੌਰ 'ਤੇ ਕੁੱਟ-ਮਾਰ ਕਰਨ ਲੱਗਾ। ਜੋ ਅਕਸਰ ਹੀ ਉਨ੍ਹਾਂ ਦੀ ਲੜਕੀ ਨਾਲ ਕੁੱਟ-ਮਾਰ ਕਰ ਕੇ ਉਸ ਨੂੰ ਤੰਗ-ਪ੍ਰੇਸ਼ਾਨ ਕਰਦਾ ਸੀ। ਇਸੇ ਗੱਲ ਤੋਂ ਦੁਖੀ ਹੋ ਕੇ ਉਨ੍ਹਾਂ ਦੀ ਲੜਕੀ ਨੇ ਬੀਤੀ 18 ਅਗਸਤ ਨੂੰ ਆਪਣੇ ਘਰ 'ਚ ਹੀ ਕਥਿਤ ਤੌਰ 'ਤੇ ਫਾਹ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਥਾਣਾ ਜਮਾਲਪੁਰ ਦੀ ਪੁਲਸ ਨੇ ਮ੍ਰਿਤਕਾ ਦੀ ਮਾਤਾ ਦੇ ਬਿਆਨਾਂ 'ਤੇ ਮਨਪ੍ਰੀਤ ਨੂੰ ਨਾਮਜ਼ਦ ਕਰ ਕੇ ਉਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।


author

KamalJeet Singh

Content Editor

Related News