ਜ਼ਹਿਰੀਲੀ ਦਵਾਈ ਪੀ ਕੇ ਵਿਆਹੁਤਾ ਨੇ ਕੀਤੀ ਖੁਦਕੁਸ਼ੀ

04/05/2022 4:48:48 PM

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੇ ਪਿੰਡ ਚੂਹੜੀ ਵਾਲਾ ਦੇ ਇਲਾਕੇ ਵਿਚ 24 ਸਾਲਾ ਵਿਆਹੁਤਾ ਔਰਤ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ । ਇਸ ਘਟਨਾ ਸਬੰਧੀ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੇ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ’ਤੇ ਮ੍ਰਿਤਕਾ ਦੇ ਪਤੀ ਸਮੇਤ 4 ਲੋਕਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਪਵਨ ਕੁਮਾਰ ਨੇ ਦੱਸਿਆ ਕਿ ਸ਼ਿਕਾਇਤਕਰਤਾ ਮੁੱਦਈ ਬੁੱਧ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਕਾਲੂ ਅਰਾਈਆਂ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਹੈ ਕਿ ਉਸਦੀ ਲੜਕੀ ਛਿੰਦਰ ਕੌਰ (24 ਸਾਲ) ਦਾ ਵਿਆਹ ਕਰੀਬ 12-13 ਸਾਲ ਪਹਿਲਾਂ ਕਰਮਜੀਤ ਸਿੰਘ ਨਾਲ ਹੋਇਆ ਸੀ ਅਤੇ ਕਰਮਜੀਤ ਸਿੰਘ ਅਤੇ ਉਸਦੇ ਪਰਿਵਾਰਕ ਮੈਂਬਰ ਮਲਕੀਤ ਸਿੰਘ, ਅੱਕੋ ਬਾਈ ਅਤੇ ਬਲਵੀਰ ਸਿੰਘ ਉਸਦੀ ਲੜਕੀ ਸ਼ਿੰਦਰ ਕੌਰ ਦੀ ਬਿਨ੍ਹਾਂ ਵਜ੍ਹਾ ਕੁੱਟਮਾਰ ਕਰਦੇ ਸਨ।

ਇਹ ਵੀ ਪੜ੍ਹੋ : ਨਕੋਦਰ ਥਾਣੇ 'ਚ ਪਿੰਡ ਬਜੂਹਾ ਕਲਾਂ ਦੇ ਨੌਜਵਾਨ ਵੱਲੋਂ ਖ਼ੁਦਕੁਸ਼ੀ, ਪਰਿਵਾਰ ਨੇ ਪੁਲਸ 'ਤੇ ਗੰਭੀਰ ਇਲਜ਼ਾਮ

3 ਅਪ੍ਰੈਲ ਨੂੰ ਨਾਮਜ਼ਦ ਵਿਅਕਤੀਆਂ ਨੇ ਉਸਦੀ ਲੜਕੀ ਦੀ ਫਿਰ ਕੁੱਟਮਾਰ ਕੀਤੀ ਤਾਂ ਦੁਖੀ ਹੋ ਕੇ ਸ਼ਿੰਦਰ ਕੌਰ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਨਾਮਜ਼ਦ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਦਿੱਤੀ ਇੱਕ ਹੋਰ ਵੱਡੀ ਰਾਹਤ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Anuradha

Content Editor

Related News