ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਭਰਜਾਈ ਖ਼ਿਲਾਫ਼ ਮਾਮਲਾ ਦਰਜ

05/15/2022 3:02:34 PM

ਫਿਰੋਜ਼ਪੁਰ (ਕੁਮਾਰ) : ਇਕ ਵਿਆਹੁਤਾ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਿਆਹੁਤਾ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ’ਚ ਥਾਣਾ ਸਿਟੀ ਦੀ ਪੁਲਸ ਨੇ ਰੀਤੂ ਪਤਨੀ ਗੁਰਵਿੰਦਰਪਾਲ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਇਸਦੀ ਜਾਣਕਾਰੀ ਦਿੰਦੇ ਏ.ਐੱਸ.ਆਈ ਕੁਲਦੀਪ ਸਿੰਘ ਨੇ ਦੱਸਿਆ ਕਿ ਮੁਦੱਈ ਵਿਵੇਕ ਪੁੱਤਰ ਸਵ: ਬਾਊ ਰਾਮ ਵਾਸੀ ਭਾਰਤ ਨਗਰ ਫਿਰੋਜ਼ਪੁਰ ਸ਼ਹਿਰ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੋਸ਼ ਲਗਾਇਆ ਕਿ ਉਸਦੀ ਭਰਜਾਈ ਰੀਤੂ ਦਾ ਚਾਲ ਚੱਲਣ ਠੀਕ ਨਹੀ ਸੀ ਤੇ ਉਸਦੇ ਭਰਾ ਨੇ ਰੀਤੂ ਨੂੰ ਕਾਫੀ ਸਮਝਾਇਆ, ਪਰ ਉਹ ਨਹੀ ਰੁਕੀ ਅਤੇ ਝਗੜਾ ਕਰਕੇ ਆਪਣੇ ਪੇਕੇ ਚਲੀ ਗਈ।

ਇਹ ਵੀ ਪੜ੍ਹੋ : ਬਠਿੰਡਾ ਦੇ ਥਰਮਲ ਪਲਾਂਟ ’ਚ ਧਮਾਕਾ ਹੋਣ ਨਾਲ 2 ਯੂਨਿਟ ਹੋਏ ਬੰਦ, ਡੂੰਘਾ ਹੋ ਸਕਦੈ ਬਿਜਲੀ ਸੰਕਟ

ਮੁਦੱਈ ਅਨੁਸਾਰ ਰੀਤੂ, ਉਸਦੀ ਪਤਨੀ ਪੂਜਾ ਰਾਣੀ ਨਾਲ ਝਗੜਾ ਕਰਦੀ ਰਹਿੰਦੀ ਸੀ ਤੇ ਉਸਨੂੰ ਤੰਗ ਪ੍ਰੇਸ਼ਾਨ ਕਰਿਆ ਕਰਦੀ ਸੀ, ਜਿਸਤੋਂ ਤੰਗ ਆ ਕੇ ਉਸਦੀ ਪਤਨੀ ਪੂਜਾ ਨੇ ਖੁਦਕੁਸ਼ੀ ਕਰ ਲਈ, ਜਿਸਨੂੰ ਇਲਾਜ ਲਈ ਸ਼ਹਿਰ ਦੇ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਮੁਦੱਈ ਦੀ ਪਤਨੀ ਵੱਲੋਂ ਰੀਤੂ ਦੇ ਖ਼ਿਲਾਫ਼ ਇਕ ਸੁਸਾਈਡ ਨੋਟ ਵੀ ਲਿਖਿਆ ਗਿਆ, ਜਿਸਦੇ ਅਧਾਰ ’ਤੇ ਪੁਲਸ ਵੱਲੋਂ ਰੀਤੂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਹੁਣ ਪਟਵਾਰੀਆਂ ਨੇ ਅਪਣਾਇਆ ‘ਇਕ ਤਨਖ਼ਾਹ, ਇਕ ਹਲਕਾ’ ਫਾਰਮੂਲਾ, ਪ੍ਰੇਸ਼ਾਨ ਹੋਣ ਲੱਗੇ ਲੋਕ


Meenakshi

News Editor

Related News