ਮੋਫਰ ਦੀ ਅਗਵਾਈ ''ਚ ਸ਼ਹੀਦ ਰਾਜੇਸ਼ ਕੁਮਾਰ ਦਾ ਪਰਿਵਾਰ ਡੀ. ਸੀ. ਨੂੰ ਮਿਲਿਆ

06/26/2020 12:30:59 AM

ਮਾਨਸਾ,(ਸੰਦੀਪ ਮਿੱਤਲ)- ਮਾਨਸਾ ਜ਼ਿਲ੍ਹੇ ਵਿੱਚ ਪੈਂਦੇ ਪਿੰਡ ਰਾਜਰਾਣਾ ਦੇ 2 ਮਈ ਨੂੰ ਸ਼੍ਰੀਨਗਰ ਨੇੜੇ ਹਿੰਦਵਾੜਾ ਵਿੱਚ ਹੋਏ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋਏ ਫੌਜੀ ਜਵਾਨ ਰਾਜੇਸ਼ ਕੁਮਾਰ ਦੇ ਪਰਿਵਾਰ ਵੱਲੋਂ ਯੂਥ ਕਾਂਗਰਸ ਦੇ ਸੂਬਾ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਦੀ ਅਗਵਾਈ ਵਿੱਚ ਜ਼ਿਲ੍ਹਾ ਡਿਪਟੀ ਕਮਿਸ਼ਨਰ ਮਹਿੰਦਰਪਾਲ ਗੁਪਤਾ ਨੂੰ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਸੋਂਪਦਿਆਂ ਹੋਇਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰ ਨੌਕਰੀ ਅਤੇ ਆਰਥਿਕ ਤੌਰ 'ਤੇ ਸੂਬੇ ਵੱਲੋਂ ਸ਼ਹੀਦ ਫੌਜੀ ਦੇ ਪਰਿਵਾਰ ਨੂੰ 50 ਲੱਖ ਰੁਪਏ ਸਹਾਇਤਾ ਵਜੋਂ ਦਿੱਤਾ ਜਾਵੇ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਨੇ ਕਿਹਾ ਕਿ ਸਰਹੱਦਾਂ 'ਤੇ ਸ਼ਹੀਦ ਹੋਣ ਵਾਲੇ ਫੌਜੀ ਜਵਾਨ ਦੇਸ਼ ਦਾ ਸਰਮਾਇਆ ਹੁੰਦੇ ਹਨ। ਸੂਬਾ ਅਤੇ ਕੇਂਦਰ ਸਰਕਾਰਾਂ ਵੱਲੋਂ ਇਨ੍ਹਾਂ ਨੂੰ ਬਣਦੇ ਹੱਕ ਪਹਿਲ ਦੇ ਅਧਾਰ 'ਤੇ ਦੇਣੇ ਚਾਹੀਦੇ ਹਨ ਕਿਉਂਕਿ ਇਹ ਫੌਜੀ ਜਵਾਨ ਆਪਣੀਆਂ ਜਾਨਾਂ ਨੂੰ ਖਤਰੇ ਵਿੱਚ ਪਾ ਕੇ ਸਰਹੱਦਾਂ ਦੀ ਰਾਖੀ ਕਰਦੇ ਹਨ ਅਤੇ ਆਪਾਂ ਸੁੱਖ ਦੀ ਨੀਂਦ ਘਰਾਂ ਵਿੱਚ ਸੋਂਦੇ ਹਾਂ ਜੋ ਕਿ ਇਨ੍ਹਾਂ ਦੀ ਬਦੌਲਤ ਹੀ ਹੈ। ਇਸ ਮੌਕੇ ਡੀ.ਸੀ ਮਾਨਸਾ ਨੇ ਵਫਦ ਨੂੰ ਵਿਸ਼ਵਾਸ਼ ਦਿਵਾਇਆ ਕਿ ਪਰਿਵਾਰ ਨੂੰ ਜਲਦੀ ਹੀ ਸਰਕਾਰ ਨੌਕਰੀ ਦਿੱਤੀ ਜਾਵੇ ਅਤੇ ਆਰਥਿਕ ਸਹਾਇਤਾ ਰਾਸ਼ੀ ਬਾਰੇ ਮੁੱਖ ਮੰਤਰੀ ਨੂੰ ਵਿਸ਼ੇਸ਼ ਤੌਰ ਤੇ ਲਿਖਿਆ ਜਾਵੇਗਾ। ਅਖੀਰ ਵਿੱਚ ਸ਼ਹੀਦ ਰਾਕੇਸ਼ ਕੁਮਾਰ ਦੇ ਪਿਤਾ ਰਾਮ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਹਲੇ ਤੱਕ 5 ਲੱਖ ਰੁਪਏ ਰਾਸ਼ੀ ਦਿੱਤੀ ਗਈ ਹੈ ਜੋ ਕਿ ਸਰਕਾਰ ਨਿਯਮਾਂ ਤਹਿਤ ਪਰਿਵਾਰ ਨੂੰ ਕੋਈ ਵੀ ਨੌਕਰੀ ਨਹੀਂ ਦਿੱਤੀ ਗਈ। ਇਸ ਮੌਕੇ ਵਫਦ ਵਿੱਚ ਸਰਪੰਚ ਅਜੀਤ ਸਿੰਘ ਕਰੰਡੀ, ਦਰਸ਼ਨ ਸਿੰਘ ਰਾਜਰਾਣਾ, ਸਰਪੰਚ ਜੋਗਿੰਦਰ ਕੌਰ ਰਾਜਰਾਣਾ, ਗੁਰਪ੍ਰੀਤ ਸਿੰਘ ਗੋਦਾਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਆਪਣੀਆਂ ਸੇਵਾਵਾਂ ਫੌਜ ਵਿੱਚ ਨਿਭਾਈਆਂ ਹਨ। ਇਸ ਲਈ ਪਹਿਲ ਦੇ ਅਧਾਰ ਤੇ ਹੁਣ ਤੱਕ ਸ਼ਹੀਦ ਹੋਏ ਫੌਜੀ ਜਵਾਨਾਂ ਦੇ ਪਰਿਵਾਰਾਂ ਨੂੰ ਬਣਦੇ ਹੱਕ ਦਿੱਤੇ ਜਾਣ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਫੌਜੀ ਜਵਾਨਾਂ ਵੱਲੋਂ ਨਿਭਾਈ ਜਾ ਰਹੀ ਸੇਵਾਵਾਂ ਬਾਰੇ ਖੁਦ ਜਾਣਕਾਰ ਹਨ।


Bharat Thapa

Content Editor

Related News