ਹੁਣ ਮਾਸਕ ਨਾ ਪਾਉਣ ਵਾਲਿਆਂ ਅਤੇ ਜਨਤਕ ਥਾਵਾਂ ਤੇ ਥੁੱਕਣ ਵਾਲਿਆਂ ਦੀ ਖੈਰ ਨਹੀਂ

05/24/2020 1:12:51 PM

ਮਾਨਸਾ (ਮਿੱਤਲ): ਮਾਨਸਾ ਦੇ ਸੀਨੀਅਰ ਪੁਲਸ ਕਪਤਾਨ ਡਾ: ਨਰਿੰਦਰ ਭਾਰਗਵ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਟ੍ਰੈਫਿਕ ਪੁਲਸ ਵਲੋਂ ਟ੍ਰੈਫਿਕ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਾਲਾਨ ਕੱਟੇ ਜਾ ਰਹੇ ਹਨ ਤਾਂ ਕਿ ਟ੍ਰੈਫਿਕ 'ਚ ਕੋਈ ਵਿਘਨ ਨਾ ਪਵੇ। ਜ਼ਿਲ੍ਹਾ ਟ੍ਰੈਫਿਕ ਇੰਚਾਰਜ ਐੱਸ.ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੀ ਭਿਆਨਕ ਬੀਮਾਰੀ ਦੇ ਚੱਲਦਿਆਂ ਲਾਕਡਾਊਨ ਦੌਰਾਨ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪੁਲਸ ਮੁਖੀ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ ਵਾਹਨਾ ਦੇ ਅੱਜ ਚਾਲਾਨ ਕੱਟੇ ਜਾ ਰਹੇ ਹਨ ਅਤੇ ਮੁਹਿੰਮ ਜਾਰੀ ਰਹੇਗੀ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਹੁਣ ਤੱਕ ਮਾਸਕ ਨਾ ਪਾਉਣ ਵਾਲਿਆਂ ਦੇ 40 ਚਲਾਨ ਕਰਕੇ 8 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ, ਜਨਤਕ ਥਾਵਾਂ ਤੇ ਥੁੱਕਣ ਵਾਲਿਆਂ ਦੇ 10 ਚਾਲਾਨ ਕਰਕੇ 100 ਰੁਪਏ ਜੁਰਮਾਨਾ ਭਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਹੋਰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਵੀ ਚਾਲਾਨ ਕੀਤੇ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲਾਇਸੈਂਸ, ਆਰ.ਸੀ, ਬੀਮਾ ਦੇ ਨਾਲ-ਨਾਲ ਕਾਰ ਚਲਾਉਣ ਸਮੇਂ ਦੋ ਮਾਸਕ ਅਤੇ ਸੈਨੀਟਾਈਜ਼ਰ ਨਾਲ ਰੱਖਣ ਤਾਂ ਜੋ ਇਸ ਨਾਮੁਰਾਦ ਬੀਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਇਸ ਮੌਕੇ ਏ.ਐੱਸ.ਆਈ ਬਲਜੀਤ ਸਿੰਘ, ਏ.ਐੱਸ.ਆਈ ਮਾਲਵਿੰਦਰ ਸਿੰਘ, ਏ.ਐੱਸ.ਆਈ ਪ੍ਰਦੀਪ ਸਿੰਘ, ਸਿਪਾਹੀ ਰਮਨਦੀਪ ਸਿੰਘ ਵੀ ਮੌਜੂਦ ਸਨ।


Shyna

Content Editor

Related News