ਹਾਊਸਿੰਗ ਬੋਰਡ ਕਾਲੋਨੀ ’ਚ ਸਕਾਰਪਿਓ ਤੇ ਮੋਟਰਸਕਾਈਲ ’ਤੇ ਆਏ ਨਕਾਬਪੋਸ਼ ਵਿਅਕਤੀਆਂ ਨੇ ਕੀਤੀ ਫਾਈਰਿੰਗ

04/23/2022 11:51:19 AM

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਸ਼ਹਿਰ ’ਚ ਹਾਊਸਿੰਗ ਬੋਰਡ ਕਾਲੋਨੀ ’ਚ ਅੱਜ ਸਵੇਰੇ ਹਥਿਆਰਬੰਦ ਨਕਾਬਪੋਸ਼ ਵਿਅਕਤੀਆਂ ਨੇ ਇਕ ਘਰ ਦੇ ਬਾਹਰ ਫਾਈਰਿੰਗ ਕੀਤੀ ਅਤੇ ਫਰਾਰ ਹੋ ਗਏ। ਲੋਕਾਂ ਨੇ ਦੱਸਿਆ ਕਿ ਹਾਊਸਿੰਗ ਬੋਰਡ ਕਾਲੋਨੀ ’ਚ ਕੁਝ ਨਕਾਬਪੋਸ਼ ਚਿੱਟੇ ਰੰਗ ਦੀ ਸਕਾਰਪਿਓ ਗੱਡੀ ਅਤੇ ਮੋਟਰਸਕਾਈਲ ’ਤੇ ਆਏ ਸਨ, ਜਿਨ੍ਹਾਂ ਕੋਲ ਰਾਈਫਲ, ਪਿਸਤੌਲ ਅਤੇ ਹੋਰ ਹਥਿਆਰ ਵੀ ਸਨ। ਇਨ੍ਹਾਂ ਹਥਿਆਰਬੰਦ ਵਿਅਕਤੀਆਂ ਨੇ ਸੁਰੇਸ਼ ਨਾਂ ਦੇ ਵਿਅਕਤੀ ਦੇ ਘਰ ਬਾਹਰ ਗੋਲੀਆਂ ਚਲਾਈਆਂ ਅਤੇ ਉਸਦੇ ਘਰ ਦੇ ਦਰਵਾਜ਼ੇ ਨੂੰ ਤੋੜਨ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ : ਦਾਜ ਦੀ ਬਲੀ ਚੜ੍ਹੀ ਇਕ ਹੋਰ ਧੀ : ਸਹੁਰਾ ਪਰਿਵਾਰ ਤੋਂ ਤੰਗ ਆਕੇ ਫਾਹਾ ਲਗਾ ਕੀਤੀ ਖ਼ੁਦਕੁਸ਼ੀ

ਇਹ ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਰੇ ’ਚ ਕੈਦ ਹੋ ਗਈ ਅਤੇ ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐੱਸ.ਪੀ. ਸਿਟੀ ਸਤਵਿੰਦਰ ਸਿੰਘ ਵਿਰਕ ਅਤੇ ਥਾਣਾ ਸਿਟੀ ਦੇ ਐੱਸ.ਐੱਚ.ਓ. ਇੰਸਪੈਕਟਰ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਸ ਮੌਕੇ ’ਤੇ ਪਹੁੰਚ ਗਈ। ਪੁਲਸ ਵਲੋਂ ਸੀ.ਸੀ.ਟੀ.ਵੀ. ਕੈਮਰੇ ਤੋਂ ਫੁਟੇਜ ਲਈ ਜਾ ਰਹੀ ਹੈ ਅਤੇ ਹਮਲਾਵਰ ਕੌਣ ਸੀ ਅਤੇ ਉਨ੍ਹਾਂ ਨੇ ਘਰ ਦੇ ਬਾਹਰ ਫਾਈਰਿੰਗ ਕਿਉਂ ਕੀਤੀ, ਇਸ ਸੰਬੰਧੀ ਪੁਲਸ ਜਾਂਚ ਕਰਵਾ ਰਹੀ ਹੈ। ਪੁਲਸ ਨੇ ਦਾਅਵਾ ਕੀਤਾ ਕਿ ਹਮਲਾਵਰਾਂ ਨੂੰ ਜਲਦੀ ਫੜ ਲਿਆ ਜਾਵੇਗਾ। 

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Anuradha

Content Editor

Related News