ਸੁਨਾਮ ਰੋਡ ''ਤੇ ਸਥਿਤ ਐਗਰੋ ਫੈਕਟਰੀ ''ਚ ਲੱਗੀ ਭਿਆਨਕ ਅੱਗ

Wednesday, Mar 25, 2026 - 11:20 PM (IST)

ਸੁਨਾਮ ਰੋਡ ''ਤੇ ਸਥਿਤ ਐਗਰੋ ਫੈਕਟਰੀ ''ਚ ਲੱਗੀ ਭਿਆਨਕ ਅੱਗ

​ਸੁਨਾਮ (ਰਵਿੰਦਰ) : ਸੰਗਰੂਰ ਦੇ ਸੁਨਾਮ ਰੋਡ ਸਥਿਤ 'ਗਹੀਰ ਐਗਰੋ ਇੰਡਸਟਰੀ' ਵਿੱਚ ਅੱਜ ਸ਼ਾਮ ਕਰੀਬ 8:00 ਵਜੇ ਅਚਾਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ, ਜੋ ਦੇਖਦੇ ਹੀ ਦੇਖਦੇ ਫੈਕਟਰੀ ਦੇ ਪੇਂਟ ਸ਼ਾਪ ਹਿੱਸੇ 'ਚ ਫੈਲ ਗਈ। ਫੈਕਟਰੀ ਦੇ ਮਾਲਕ ਸੁਰਜੀਤ ਸਿੰਘ ਨੇ ਦੱਸਿਆ ਕਿ ਛੁੱਟੀ ਦਾ ਸਮਾਂ ਹੋਣ ਕਾਰਨ ਜ਼ਿਆਦਾਤਰ ਮਜ਼ਦੂਰ ਘਰ ਜਾ ਚੁੱਕੇ ਸਨ, ਜਿਸ ਕਰਕੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਫੈਕਟਰੀ ਦੇ ਸਟਾਫ ਨੇ ਤੁਰੰਤ ਮੁਸਤੈਦੀ ਦਿਖਾਉਂਦੇ ਹੋਏ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ।

ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀ ਜਗਸੀਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਸੰਗਰੂਰ, ਸੁਨਾਮ ਅਤੇ ਲਹਿਰਾਗਾਗਾ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ। ਕਾਫੀ ਜੱਦੋ-ਜਹਿਦ ਤੋਂ ਬਾਅਦ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ ਹੈ। ਉਨ੍ਹਾਂ ਪੁਸ਼ਟੀ ਕੀਤੀ ਕਿ ਇਸ ਹਾਦਸੇ ਵਿੱਚ ਕਿਸੇ ਦੇ ਵੀ ਜ਼ਖਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News