ਰੈਡੀਮੇਡ ਕੱਪੜਿਆਂ ਦੇ ਸ਼ੋਅਰੂਮ ’ਚ ਲੱਗੀ ਭਿਆਨਕ ਅੱਗ
Saturday, Oct 03, 2026 - 07:27 PM (IST)
ਭਦੌੜ (ਰਾਕੇਸ਼)-ਕਸਬਾ ਭਦੌੜ ਦੇ ਮੁਹੱਲਾ ਮਾਨਾਂ ਵਾਲਾ ਵਿਖੇ ਸਥਿਤ ਰੈਡੀਮੇਡ ਕੱਪੜਿਆਂ ਦੇ ਸ਼ੋਅਰੂਮ ’ਚ ਅੱਜ ਸਵੇਰੇ ਦੂਜੀ ਮੰਜ਼ਿਲ ’ਤੇ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਭਿਆਨਕ ਅੱਗ ਲੱਗ ਗਈ, ਜਿਸ ਨਾਲ ਲੱਖਾਂ ਰੁਪਏ ਦਾ ਮਾਲ ਸੜ ਕੇ ਸੁਆਹ ਹੋ ਗਿਆ। ਸ਼ੋਅਰੂਮ ਦੇ ਮਾਲਕ ਬਲਜਿੰਦਰ ਸਿੰਘ ਸੋਨੂੰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਵੇਰੇ ਕਰੀਬ ਸਾਢੇ ਦਸ ਵਜੇ ਉਨ੍ਹਾਂ ਨੂੰ ਦੂਜੀ ਮੰਜ਼ਿਲ ’ਚੋਂ ਧੂੰਆਂ ਨਿਕਲਦਾ ਵਿਖਾਈ ਦਿੱਤਾ। ਜਦੋਂ ਉਨ੍ਹਾਂ ਨੇ ਉੱਪਰ ਜਾ ਕੇ ਵੇਖਿਆ ਤਾਂ ਅੱਗ ਕਾਫ਼ੀ ਭੜਕ ਚੁੱਕੀ ਸੀ। ਇਸ ਦੀ ਸੂਚਨਾ ਤੁਰੰਤ ਥਾਣਾ ਭਦੌੜ ਦੀ ਪੁਲਸ ਨੂੰ ਦਿੱਤੀ ਗਈ।
ਸੂਚਨਾ ਮਿਲਦੇ ਹੀ ਪੁਲਸ ਪ੍ਰਸ਼ਾਸਨ ਅਤੇ ਸਥਾਨਕ ਲੋਕਾਂ ਨੇ ਇਕੱਠੇ ਹੋ ਕੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਸ਼ੁਰੂ ਕੀਤੀ। ਕੁਝ ਸਮੇਂ ਬਾਅਦ ਪਹੁੰਚੀਆਂ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਜਦੋਂ ਤੱਕ ਅੱਗ ’ਤੇ ਕਾਬੂ ਪਾਇਆ, ਉਦੋਂ ਤੱਕ 20 ਤੋਂ 25 ਲੱਖ ਰੁਪਏ ਦੇ ਕੱਪੜੇ ਸੜ ਕੇ ਸੁਆਹ ਹੋ ਚੁੱਕੇ ਸਨ। ਉਨ੍ਹਾਂ ਦੱਸਿਆ ਕਿ ਸਰਦੀਆਂ ਦਾ ਸੀਜ਼ਨ ਸ਼ੁਰੂ ਹੋਣ ਕਾਰਨ ਕੁਝ ਦਿਨ ਪਹਿਲਾਂ ਹੀ ਨਵੀਆਂ ਵਰਾਇਟੀਆਂ ਦਾ ਕੱਪੜਾ ਖ਼ਰੀਦਿਆ ਗਿਆ ਸੀ। ਉਨ੍ਹਾਂ ਕਿਹਾ ਕਿ ਕੱਪੜੇ ਦੇ ਨੁਕਸਾਨ ਤੋਂ ਇਲਾਵਾ ਇਮਾਰਤ ਅਤੇ ਫਿਟਿੰਗ ਦਾ ਵੀ ਵੱਡਾ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ: LPU ਮਾਮਲੇ 'ਚ ਇੰਫਲੂਐਂਸਰ ਜੇਮਸ ਦਹੀਆ ਦੀ ਵੀਡੀਓ ਆਈ ਸਾਹਮਣੇ! ਖੋਲ੍ਹੇ ਕਈ ਰਾਜ਼
ਸਥਾਨਕ ਲੋਕਾਂ ਤੇ ਦੁਕਾਨਦਾਰਾਂ ਨੇ ਕਿਹਾ ਕਿ ਜੇਕਰ ਭਦੌੜ ਵਿਖੇ ਫ਼ਾਇਰ ਬ੍ਰਿਗੇਡ ਦੀ ਗੱਡੀ ਮੌਜੂਦ ਹੁੰਦੀ ਤਾਂ ਸ਼ੋਅਰੂਮ ’ਚ ਹੋਏ ਲੱਖਾਂ ਰੁਪਏ ਦੇ ਨੁਕਸਾਨ ਨੂੰ ਕਾਫ਼ੀ ਹੱਦ ਤੱਕ ਬਚਾਇਆ ਜਾ ਸਕਦਾ ਸੀ। ਉਨ੍ਹਾਂ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਭਦੌੜ ’ਚ ਤੁਰੰਤ ਫ਼ਾਇਰ ਬ੍ਰਿਗੇਡ ਸਬ-ਸਟੇਸ਼ਨ ਸਥਾਪਤ ਕਰਕੇ ਗੱਡੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਭਵਿੱਖ ’ਚ ਅਜਿਹੇ ਹਾਦਸਿਆਂ ਦੌਰਾਨ ਦੁਕਾਨਦਾਰਾਂ ਦੇ ਆਰਥਿਕ ਨੁਕਸਾਨ ਨੂੰ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ: ਹਾਕੀ ਖਿਡਾਰੀ ਤੋਂ ਸਿਆਸਤ ਤੱਕ ਦਾ ਸਫ਼ਰ! ਨਵੇਂ ਪ੍ਰਧਾਨ ਬਣੇ ਪਰਗਟ ਸਿੰਘ ਦਾ ਜਾਣੋ ਪਿਛੋਕੜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
