ਮਾਸਟਰਮਾਈਂਡ ਹਰਮਨਪ੍ਰੀਤ ਨੇ ਬਣਾਇਆ ਸ਼ਰਾਬ ਵੇਚਣ ਦਾ ਨੈੱਟਵਰਕ, 300 ਲੋਕਾਂ ਨਾਲ ਕੀਤੀ ਕਰੋੜਾਂ ਦੀ ਧੋਖਾਧੜੀ
Sunday, Mar 24, 2024 - 02:04 PM (IST)
ਪਟਿਆਲਾ- ਪਟਿਆਲਾ ਦੇ ਪਿੰਡ ਤੇਈਪੁਰ ਵਿੱਚ ਜ਼ਹਿਰੀਲੀ ਸ਼ਰਾਬ ਦੀ ਫੈਕਟਰੀ ਚਲਾਉਣ ਵਾਲਾ 29 ਸਾਲਾ ਮੁਲਜ਼ਮ ਹਰਮਨਪ੍ਰੀਤ ਸਿੰਘ ਪਹਿਲਾਂ ਹੀ ਡਿਫਾਲਟਰ ਹੈ। ਇਸ ਮਾਮਲੇ ਦੇ ਮਾਸਟਰਮਾਈਂਡ ਨੇ ਤੇਈਪੁਰ ਅਤੇ ਮਤੌਲੀ ਦੇ 300 ਲੋਕਾਂ ਨਾਲ ਕਰੀਬ 3.5 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਹੈ। ਉਸ ਨੇ ਇਹ ਧੋਖਾਧੜੀ 2019 ਤੋਂ 2022 ਦੇ ਸਮੇਂ ਦੌਰਾਨ ਕੀਤੀ ਸੀ ਜਦੋਂ ਉਹ ਪਿੰਡ ਦੀ ਸਹਿਕਾਰੀ ਸਭਾ ਦਾ ਸਕੱਤਰ ਸੀ। ਲੋਕਾਂ ਨੂੰ ਵੱਡੇ ਲਾਭ ਦਿਵਾਉਣ ਦਾ ਝਾਂਸਾ ਦੇ ਕੇ ਉਸ ਨੇ ਸਹਿਕਾਰੀ ਸਭਾ 'ਚ ਜਮ੍ਹਾ ਕਰਵਾਉਣ ਦੇ ਨਾਂ 'ਤੇ ਪਿੰਡ ਵਾਸੀਆਂ ਨਾਲ ਧੋਖਾ ਕੀਤਾ ਅਤੇ ਪੈਸੇ ਜਮ੍ਹਾਂ ਕਰਵਾਉਣ ਦੀ ਬਜਾਏ ਹੜੱਪ ਲਏ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੀਆਂ ਕੁੜੀਆਂ ਨਾਲ ਜੁੜੀ ਅਹਿਮ ਖ਼ਬਰ, ਬਣਾਈ ਗਈ ਵਿਸ਼ੇਸ਼ ਨੀਤੀ
ਲੋਕਾਂ ਅਨੁਸਾਰ ਹਰਮਨਪ੍ਰੀਤ ਨੇ ਕਮੇਟੀ ਤੋਂ 8 ਲੱਖ ਰੁਪਏ ਹੜੱਪਣ ਲਈ ਆਪਣੇ ਅਗਵਾ ਹੋਣ ਦੀ ਝੂਠੀ ਕਹਾਣੀ ਬਣਾਈ ਸੀ, ਜਿਸ ਨੂੰ ਪਿੰਡ ਦੇ ਲੋਕਾਂ ਨੇ ਨਾਕਾਮ ਕਰ ਦਿੱਤਾ। ਇਸ ਤੋਂ ਬਾਅਦ ਅਗਵਾ ਕਰਨ ਅਤੇ 1 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਸੰਗਰੂਰ ਜੇਲ੍ਹ ਵਿੱਚ ਇੱਕ ਸਾਲ ਬਿਤਾਉਣ ਦੌਰਾਨ ਉਸ ਨੇ ਨਕਲੀ ਸ਼ਰਾਬ ਬਣਾਉਣ ਦਾ ਨੈੱਟਵਰਕ ਤਿਆਰ ਕੀਤਾ ਸੀ। ਤਿੰਨ ਮਹੀਨੇ ਪਹਿਲਾਂ ਜਦੋਂ ਤੋਂ ਉਹ ਜੇਲ੍ਹ ਤੋਂ ਰਿਹਾਅ ਹੋਇਆ ਸੀ, ਉਦੋਂ ਤੋਂ ਹੀ ਪਿੰਡ ਵਾਸੀ ਉਸ 'ਤੇ ਪੈਸੇ ਵਾਪਸ ਕਰਨ ਲਈ ਦਬਾਅ ਪਾ ਰਹੇ ਸਨ। ਇਸ 'ਤੇ ਉਸ ਨੇ ਸ਼ਰਾਬ ਤਸਕਰੀ ਦਾ ਸ਼ਾਰਟਕੱਟ ਚੁਣਿਆ।
ਇਹ ਵੀ ਪੜ੍ਹੋ : ਲਾਹੌਰ 'ਚ ਪਿਛਲੇ 80 ਦਿਨਾਂ ਵਿਚ ਵਾਪਰੀਆਂ 74 ਹਜ਼ਾਰ ਵਾਰਦਾਤਾਂ, 10 ਦਿਨਾਂ ਅੰਕੜਾ ਕਰੇਗਾ ਹੈਰਾਨ
ਸਹਿਕਾਰੀ ਸਭਾ ਨੇ 5 ਏਕੜ ਜ਼ਮੀਨ ਕੁਰਕ ਕੀਤੀ
ਹਰਮਨਪ੍ਰੀਤ ਦੇ ਪਰਿਵਾਰ ਵਿੱਚ ਉਸਦੀ ਬਜ਼ੁਰਗ ਦਾਦੀ, ਬੁੱਢੀ ਮਾਂ, ਪਤਨੀ ਅਤੇ ਇੱਕ 5 ਸਾਲ ਦਾ ਪੁੱਤਰ ਸ਼ਾਮਲ ਹੈ। ਇਹ ਸਾਰੇ ਪਿਛਲੇ ਪੰਜ ਦਿਨਾਂ ਤੋਂ ਰੂਪੋਸ਼ ਹਨ। ਉਸ ਕੋਲ 13 ਏਕੜ ਵਾਹੀਯੋਗ ਜ਼ਮੀਨ ਤੋਂ ਇਲਾਵਾ 400 ਵਰਗ ਗਜ਼ ਦਾ ਘਰ ਹੈ।ਪਿੰਡ ਦੇ ਇੱਕ ਵਿਅਕਤੀ ਨੇ ਆਪਣਾ ਨਾਂ ਨਾ ਛਾਪਣ ਦੀ ਸ਼ਰਤ ’ਤੇ ਦੱਸਿਆ ਕਿ ਉਸ ਦੀ ਕਰੀਬ 5 ਏਕੜ ਜ਼ਮੀਨ ਸਹਿਕਾਰੀ ਸਭਾ ਵੱਲੋਂ ਕੁਰਕ ਕੀਤੀ ਗਈ ਹੈ ਅਤੇ ਬਾਕੀ ਜ਼ਮੀਨ ਕਿਸੇ ਕੋਲ ਗਿਰਵੀ ਹੈ।
ਇਹ ਵੀ ਪੜ੍ਹੋ :ਪੈਟਰੋਲ ਪੰਪ ’ਤੇ 100 ਦੀ ਬਜਾਏ 90 ਅਤੇ 110 ਦਾ ਪਵਾਇਆ ਜਾਂਦੈ ਤੇਲ, ਜਾਣੋ ਕੀ ਹੈ ਕਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8