ਪ੍ਰਸ਼ਾਸਨ ਝੁੱਕਿਆ, ਮਾਤਾ ਗੁਰਮੇਲ ਕੌਰ ਦੇ ਪਰਿਵਾਰ ਨੂੰ ਦਿੱਤਾ ਮੁਆਵਜ਼ਾ

12/17/2020 10:44:08 AM

ਭਵਾਨੀਗੜ੍ਹ (ਵਿਕਾਸ, ਕਾਂਸਲ): ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਈ ਕਿਸਾਨ ਬੀਬੀ ਗੁਰਮੇਲ ਕੌਰ ਘਰਾਚੋਂ ਦੇ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਐੱਸ. ਡੀ. ਐੱਮ. ਦਫ਼ਤਰ ਭਵਾਨੀਗੜ੍ਹ ਵਿਖੇ ਲਾਏ ਦਿਨ ਰਾਤ ਦੇ ਪੱਕੇ ਮੋਰਚੇ ਦੇ ਦੂਜੇ ਦਿਨ ਹੀ ਪ੍ਰਸ਼ਾਸਨ ਨੇ ਕਿਸਾਨ ਜਥੇਬੰਦੀ ਅੱਗੇ ਗੋਡੇ ਟੇਕ ਦਿੱਤੇ।ਇਸ ਦੌਰਾਨ ਐੱਸ.ਡੀ.ਐੱਮ. ਭਵਾਨੀਗੜ੍ਹ ਡਾ. ਕਰਮਜੀਤ ਸਿੰਘ ਨੇ 5 ਲੱਖ ਰੁਪਏ ਦਾ ਚੈੱਕ ਗੁਰਮੇਲ ਕੌਰ ਦੇ ਪਰਿਵਾਰ ਨੂੰ ਸੌਂਪਦਿਆਂ ਕਿਹਾ ਕਿ ਜਥੇਬੰਦੀ ਦੀ ਮੰਗ ਅਨੁਸਾਰ ਬਾਕੀ 5 ਲੱਖ ਰੁਪਏ ਅਤੇ ਕਰਜ਼ਾ ਮੁਆਫ਼ੀ ਸਮੇਤ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਸਬੰਧੀ ਪ੍ਰਪੋਜਲ ਬਣਾ ਕੇ ਪੰਜਾਬ ਸਰਕਾਰ ਨੂੰ ਭੇਜੀ ਗਈ ਹੈ।

ਇਹ ਵੀ ਪੜ੍ਹੋ: ਸੰਤ ਰਾਮ ਸਿੰਘ ਜੀ ਦੀ ਘਟਨਾ 'ਤੇ ਬੋਲੇ ਜਥੇਦਾਰ ਹਰਪ੍ਰੀਤ ਸਿੰਘ, ਕੇਂਦਰ ਸਰਕਾਰ ਨੂੰ ਦਿੱਤੀ ਇਹ ਨਸੀਹਤ

ਇਸ ਮੌਕੇ ਡੀ.ਐੱਸ.ਪੀ. ਕੁਲਦੀਪ ਸਿੰਘ ਵਿਰਕ, ਡੀ.ਐੱਸ.ਪੀ. ਭਵਾਨੀਗੜ੍ਹ ਸੁਖਰਾਜ ਸਿੰਘ ਘੁੰਮਣ, ਐੱਸ.ਐੱਚ.ਓ. ਭਵਾਨੀਗੜ੍ਹ ਗੁਰਦੀਪ ਸਿੰਘ ਸੰਧੂ ਵੀ ਹਾਜ਼ਰ ਸਨ। ਉੱਧਰ , ਦੂਜੇ ਪਾਸੇ ਜਥੇਬੰਦੀ ਦੀ ਆਗੂਆਂ ਨੇ ਧਰਨਾ ਸਮਾਪਤ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਪਿਛਲੇ 9 ਦਿਨਾਂ ਤੋਂ ਮਾਤਾ ਗੁਰਮੇਲ ਕੌਰ ਦੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਪਈ ਮ੍ਰਿਤਕ ਦੇਹ ਦਾ ਵੀਰਵਾਰ ਨੂੰ ਪੋਸਟਮਾਰਟਮ ਕਰਵਾਉਣ ਉਪਰੰਤ ਦੁਪਹਿਰ 11 ਵਜੇ ਚਾਂਦ ਪੱਤੀ ਘਰਾਚੋਂ ਸ਼ਮਸ਼ਾਨਘਾਟ ਵਿਖੇ ਸਸਕਾਰ ਕੀਤਾ ਜਾਵੇਗਾ।ਇਸ ਮੌਕੇ ਯੂਨੀਅਨ ਦੇ ਜ਼ਿਲਾ ਪ੍ਰਚਾਰਕ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਭੇਜੇ ਪ੍ਰਪੋਜਲ ਨੂੰ ਜੇਕਰ ਪੰਜਾਬ ਸਰਕਾਰ ਨਹੀਂ ਮੰਨਦੀ ਤਾਂ ਜਥੇਬੰਦੀ ਸਖਤ ਐਕਸ਼ਨ ਲੈਣ ਲਈ ਮਜਬੂਰ ਹੋਵੇਗੀ।ਇਸ ਮੌਕੇ ਬਲਾਕ ਆਗੂ ਹਰਜਿੰਦਰ ਸਿੰਘ ਘਰਾਚੋਂ, ਰਘਵੀਰ ਸਿੰਘ ਘਰਾਚੋਂ, ਗੁਰਦੇਵ ਸਿੰਘ ਆਲੋਅਰਖ, ਸੁਖਵਿੰਦਰ ਸਿੰਘ ਬਲਿਆਲ, ਲਾਡੀ ਬਖੋਪੀਰ, ਰਣਜੀਤ ਕੌਰ ਘਰਾਚੋਂ, ਬੇਅੰਤ ਕੌਰ, ਅਮਰਜੀਤ ਕੌਰ, ਨੇਬ ਸਿੰਘ ਤੇ ਰਾਜ ਸਿੰਘ ਸਮੇਤ ਵੱਡੀ ਗਿਣਤੀ ’ਚ ਕਿਸਾਨ ਹਾਜ਼ਰ ਸਨ।

ਇਹ ਵੀ ਪੜ੍ਹੋ: ਮਾਤਮ 'ਚ ਬਦਲੀਆਂ ਖ਼ੁਸ਼ੀਆਂ, ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ


Shyna

Content Editor

Related News