ਮਾਮੀ ਨੇ ਭਾਣਜੀ ਨੂੰ ਬੇਹੋਸ਼ ਕਰ ਕੇ ਕਰਵਾਇਆ ਜ਼ਬਰ-ਜਨਾਹ

03/14/2019 7:41:08 PM

ਮਾਨਸਾ, (ਜੱਸਲ)- ਮਾਨਸਾ ਜ਼ਿਲੇ ਦੇ ਇਕ ਪਿੰਡ ਵਿਖੇ ਰਿਸ਼ਤੇ 'ਚ ਲੱਗਦੀ ਮਾਮੀ ਵੱਲੋਂ ਆਪਣੀ ਹੀ ਭਾਣਜੀ ਨੂੰ ਬੇਹੋਸ਼ ਕਰ ਕੇ 2 ਵਿਅਕਤੀਆਂ ਰਾਹੀਂ ਉਸ ਦਾ ਜਬਰ-ਜ਼ਨਾਹ ਕਰਵਾਉਣ ਦਾ ਸਨਸਨੀਖੇਜ਼ ਮਾਮਲਾ ਸਾਹਮਣਾ ਆਇਆ ਹੈ। ਜਿਸ ਤਹਿਤ ਪੁਲਸ ਨੇ ਇਕ ਔਰਤ ਸਮੇਤ 3 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਕੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਜਦੋਂਕਿ ਪੀੜਤ ਲੜਕੀ ਦੀ ਮਾਮੀ ਅਜੇ ਫਰਾਰ ਹੈ। 
ਜਾਣਕਾਰੀ ਅਨੁਸਾਰ ਪੁਲਸ ਵੱਲੋਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦੇ ਨਾਲ-ਨਾਲ ਸਬੰਧਤ ਔਰਤ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਡੀ. ਐੱਸ. ਪੀ. ਸਰਦੂਲਗੜ੍ਹ ਸੰਜੀਵ ਕੁਮਾਰ ਗੋਇਲ ਨੇ ਦੱਸਿਆ ਕਿ ਆਪਣੇ ਨਾਨਕੇ ਘਰ ਰਹਿ ਰਹੀ ਨਾਬਾਲਗ ਲੜਕੀ ਨਾਲ ਉਸ ਦੀ ਮਾਮੀ ਦੀ ਮਦਦ ਨਾਲ 2 ਵਿਅਕਤੀਆਂ ਨੇ ਜਬਰ-ਜ਼ਨਾਹ ਕੀਤਾ ਹੈ। ਪੁਲਸ ਨੂੰ ਆਪਣੇ ਬਿਆਨ ਦਰਜ ਕਰਵਾਉਂਦਿਆ ਪੀੜਤ ਲੜਕੀ ਨੇ ਦੱਸਿਆ ਕਿ ਉਸ ਦੀ ਮਾਮੀ ਨੇ ਉਸ ਨੂੰ ਕੋਈ ਨਸ਼ੇ ਵਾਲੀ ਚੀਜ਼ ਦੇ ਕੇ ਬੇਹੋਸ਼ ਕਰ ਦਿੱਤਾ ਤੇ ਬਾਅਦ 'ਚ ਦੋ ਵਿਅਕਤੀਆਂ ਨੂੰ ਬੁਲਾ ਕੇ ਉਸ ਨਾਲ ਜਬਰ-ਜ਼ਨਾਹ ਕਰਵਾਇਆ ਤੇ ਉਸ ਦੀਆਂ ਅਸ਼ਲੀਲ ਫੋਟੋਆਂ ਤੇ ਵੀਡੀਓ ਬਣਾ ਲਈ। ਜੋ ਉਸ ਨੂੰ ਬਾਅਦ 'ਚ ਵੀ ਬਲੈਕਮੇਲ ਕਰਦੇ ਰਹੇ।
ਪੁਲਸ ਨੇ ਪੀੜਤਾ ਦੇ ਬਿਆਨਾਂ 'ਤੇ ਮਨਪ੍ਰੀਤ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਰਾਈਆ (ਤਲਵੰਡੀ ਸਾਬੋ), ਬਲਕਾਰ ਸਿੰਘ ਪੁੱਤਰ ਨਾਜਰ ਸਿੰਘ ਵਾਸੀ ਕਿਸ਼ਨਗੜ੍ਹ ਫਰਮਾਹੀ (ਮਾਨਸਾ) ਅਤੇ ਉਸ ਦੀ ਮਾਮੀ ਹਰਜੀਤ ਕੌਰ 'ਤੇ ਪਾਸਕੋ ਐਕਟ ਅਧੀਨ ਜਬਰ-ਜ਼ਨਾਹ ਦਾ ਮਾਮਲਾ ਦਰਜ ਕਰ ਲਿਆ ਹੈ। ਡੀ. ਐੱਸ. ਪੀ. ਸਰਦੂਲਗੜ੍ਹ ਦਾ ਕਹਿਣਾ ਹੈ ਕਿ ਪੁਲਸ ਇਸ ਮਾਮਲੇ ਵਿਚ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਤੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਜਦੋਂਕਿ ਮਾਮੀ ਹਰਜੀਤ ਕੌਰ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।


KamalJeet Singh

Content Editor

Related News