ਮੰਤਰੀ ਮੀਤ ਹੇਅਰ ਨੇ ਸੂਬਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੀਆਂ ਦਿੱਤੀਆਂ ਵਧਾਈਆਂ
Saturday, Nov 11, 2023 - 06:17 PM (IST)

ਚੰਡੀਗੜ੍ਹ- ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੇ ਪਾਵਨ ਤੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ ਹੈ। ਮੀਤ ਹੇਅਰ ਨੇ ਆਪਣੇ ਸੰਦੇਸ਼ ਵਿੱਚ ਲੋਕਾਂ ਨੂੰ ਵਧਾਈ ਦੇ ਨਾਲ ਅਪੀਲ ਕਰਦਿਆਂ ਕਿਹਾ ਵਾਤਾਵਰਣ ਪੱਖੀ ਮਾਹੌਲ ਸਿਰਜਦਿਆਂ ਸੁਰੱਖਿਅਤ ਤੇ ਹਰੀ ਦੀਵਾਲੀ ਮਨਾਉਣੀ ਚਾਹੀਦੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਸ਼ਰੇਆਮ ਗੋਲ਼ੀਆਂ ਮਾਰ ਕੇ ਔਰਤ ਦਾ ਕਤਲ
ਕੈਬਨਿਟ ਮੰਤਰੀ ਨੇ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ਦੀ ਵੀ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ ਜੀ ਦੇ ਦਿਵਸ ਦੀਆਂ ਵੀ ਮੁਬਾਰਕਾਂ ਦਿੱਤੀਆਂ। ਮੀਤ ਹੇਅਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਤਿਉਹਾਰ ਪੰਜਾਬ ਅਤੇ ਭਾਰਤ ਦੇ ਲੋਕਾਂ ਲਈ ਖੁਸ਼ੀਆਂ, ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ। ਇਹ ਤਿਉਹਾਰ ਆਪਸੀ ਏਕਤਾ, ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੰਦੇ ਹਨ।
ਇਹ ਵੀ ਪੜ੍ਹੋ- ਦੀਨਾਨਗਰ ਵਿਖੇ ਖੇਤਾਂ 'ਚ ਕੰਮ ਕਰ ਰਹੇ ਵਿਅਕਤੀ ਨੂੰ ਕਾਲ ਨੇ ਪਾਇਆ ਘੇਰਾ, ਪਰਿਵਾਰ 'ਚ ਵਿਛੇ ਸੱਥਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8