ਟਾਂਕ ਕਸ਼ੱਤਰੀ ਸਭਾ ਦੀ ਮੀਟਿੰਗ ''ਚ ਭਵਨ ਦੇ ਨਿਰਮਾਣਾ ਸਬੰਧੀ ਕੀਤਾ ਵਿਚਾਰ-ਵਟਾਂਦਰਾ
Saturday, May 12, 2018 - 01:14 PM (IST)

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) - ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਦੀ ਵਰਕਿੰਗ ਕਮੇਟੀ ਅਹਿਮ ਮੀਟਿੰਗ ਸਭਾ ਦੇ ਪ੍ਰਧਾਨ ਕਰਤਾਰ ਸਿੰਘ ਪੁਰਬਾ ਦੀ ਪ੍ਰਧਾਨਗੀ ਹੇਠ ਸਥਾਨਕ ਕੱਚਾ ਥਾਂਦੇਵਾਲਾ ਰੋਡ ਸਥਿਤ ਬਾਬਾ ਨਾਮਦੇਵ ਭਵਨ ਵਿਖੇ ਹੋਈ। ਇਸ ਮੀਟਿੰਗ 'ਚ ਭਵਨ ਦੇ ਨਿਰਮਾਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਭਾ ਦੇ ਸਕੱਤਰ ਸੁਖਮੰਦਰ ਸਿੰਘ ਬੇਦੀ ਅਤੇ ਸਭਾ ਦੇ ਸਰਪ੍ਰਸਤ ਨਿਰੰਜਣ ਸਿੰਘ ਰੱਖਰਾ ਨੇ ਕਿਹਾ ਕਿ ਭਵਨ ਦਾ ਹੇਠਲਾ ਹਾਲ ਦੁਕਾਨਾਂ ਦੀ ਕੰਧ ਤੋੜ ਕੇ ਖੁੱਲਾ ਕਰਨ ਅਤੇ ਮੈਨ ਗੇਟ ਨੂੰ ਉੱਚਾ ਕਰਨ ਸਬੰਧੀ ਮਤੇ ਪਾਸ ਕੀਤੇ ਹਏ। ਇਸ ਦੇ ਨਾਲ ਹੀ ਉਨ੍ਹਾਂ ਫੈਸਲਾ ਕੀਤਾ ਕਿ ਭਵਨ ਦੇ ਅੰਦਰ ਸੱਜੇ ਪਾਸੇ ਵਾਲੀਆ ਪੌੜੀਆ ਤੋੜ ਕੇ ਰੈਪ ਬਨਾਇਆ ਜਾਵੇਗਾ ਤਾਂ ਜੋ ਬਜ਼ੁਰਗਾਂ ਨੂੰ ਉੱਪਰ ਬਣੇ ਦਰਬਾਰ ਸਾਹਿਬ ਵਿਖੇ ਦਰਸ਼ਨ ਕਰਨ 'ਚ ਕੋਈ ਮੁਸ਼ਕਿਲ ਪੇਸ਼ ਨਾ ਆ ਸਕੇ। ਭਵਨ ਵਿਚ ਪੀਣ ਵਾਲੇ ਪਾਣੀ ਦੀ ਕਿੱਲਤ ਸਬੰਧੀ ਗੱਲ ਕਰਦਿਆਂ ਸਭਾ ਦੇ ਕੈਸੀਅਰ ਦਰਸ਼ਨ ਸਿੰਘ ਮੱਲਣ ਨੇ ਕਿਹਾ ਕਿ ਪਿਛਲੇ ਦਿਨੀ ਮੱਛੀ ਮੋਟਰ ਲਾ ਕੇ ਆਈ ਪਾਣੀ ਦੀ ਘਾਟ ਨੂੰ ਪੂਰਾ ਕੀਤਾ ਗਿਆ ਸੀ।
ਇਸ ਮੀਟਿੰਗ 'ਚ ਸਭਾ ਵੱਲੋ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਵਿਖੇ ਕਮਰਾ ਬਣਾਉਣ ਲਈ ਘੁਮਾਣ ਸਾਹਿਬ ਜਾਣ ਦਾ ਪ੍ਰੋਗਰਾਮ ਬਣਾਇਆ ਗਿਆ। ਇਸ ਮੌਕੇ ਸਭਾ ਦੇ ਪ੍ਰਧਾਨ ਕਰਤਾਰ ਸਿੰਘ ਪੁਰਬਾ, ਸੈਕਟਰੀ ਸੁਖਮੰਦਰ ਸਿੰਘ ਬੇਦੀ, ਕੈਸ਼ੀਅਰ ਦਰਸ਼ਨ ਸਿੰਘ ਮੱਲਣ, ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਤੱਗੜ ਆਦਿ ਹਾਜ਼ਰ ਸਨ।