ਲਾਡੋਵਾਲ ਟੋਲ ਪਲਾਜ਼ਾ ਦੇ ਮੁੱਦੇ ’ਤੇ ਡਿਪਟੀ ਕਮਿਸ਼ਨਰ ਨਾਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਰਹੀ ਬੇਸਿੱਟਾ

Saturday, Jul 20, 2024 - 09:49 PM (IST)

ਲੁਧਿਆਣਾ (ਅਨਿਲ, ਸ਼ਿਵਮ)- ਨੈਸ਼ਨਲ ਹਾਈਵੇ ’ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ਨੂੰ ਕਿਸਾਨ ਜਥੇਬੰਦੀਆਂ ਵੱਲੋਂ 30 ਜੂਨ ਨੂੰ ਪੱਕੇ ਤੌਰ ’ਤੇ ਬੰਦ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਕਿਸਾਨ ਜਥੇਬੰਦੀਆਂ ਤੋਂ ਆਪਣੀਆਂ ਮੰਗਾਂ ਸਬੰਧੀ ਮੰਗ-ਪੱਤਰ ਲਿਆ ਅਤੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਅੱਗੇ ਰੱਖ ਕੇ ਜਲਦ ਤੋਂ ਜਲਦ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਇਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਗਈਆਂ ਪਰ ਕੋਈ ਹੱਲ ਨਹੀਂ ਹੋਇਆ। ਮੀਟਿੰਗਾਂ ’ਚ ਕਿਸਾਨਾਂ ਦੀਆਂ ਮੰਗਾਂ ’ਤੇ ਸਹਿਮਤੀ ਨਹੀਂ ਬਣ ਸਕੀ, ਜਿਸ ਕਾਰਨ ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਨੇ ਖੁਦ ਭਾਰਤੀ ਕਿਸਾਨ ਯੂਨੀਅਨ ਦੀਆਂ ਜਥੇਬੰਦੀਆਂ ਨਾਲ ਮੀਟਿੰਗ ਕੀਤੀ, ਇਸ ਮੀਟਿੰਗ ’ਚ ਜੁਆਇੰਟ ਪੁਲਸ ਕਮਿਸ਼ਨਰ ਜਸਕਰਨਜੀਤ ਸਿੰਘ ਤੇਜਾ, ਏ.ਡੀ.ਸੀ., ਐੱਸ.ਡੀ.ਐੱਮ. ਦੀਪਕ ਭਾਟੀਆ, ਏ.ਡੀ.ਸੀ.ਪੀ. ਸ਼ੁਭਮ ਅਗਰਵਾਲ, ਏ.ਸੀ.ਪੀ. ਵੈਸਟ ਮੁਰਾਦ ਜਸਬੀਰ ਸਿੰਘ, ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ, ਭਾਰਤੀ ਕਿਸਾਨ ਯੂਨੀਅਨ ਦੋਆਬਾ ਮਾਲਵਾ ਜ਼ੋਨ ਦੇ ਪ੍ਰਧਾਨ ਇੰਦਰਵੀਰ ਸਿੰਘ ਕਾਦੀਆਂ ਸਮੇਤ ਕਈ ਅਧਿਕਾਰੀ ਹਾਜ਼ਰ ਸਨ।

ਇਸ ਮੌਕੇ ਪੰਜਾਬ ਟੈਕਸੀ ਯੂਨੀਅਨ, ਪੰਜਾਬ ਟਰਾਂਸਪੋਰਟ ਯੂਨੀਅਨ ਦੇ ਸਾਹਿਤਕਾਰ ਕਿਸਾਨ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ, ਜਿਨ੍ਹਾਂ ਨੇ ਟੋਲ ਪਲਾਜ਼ਾ ਸਬੰਧੀ ਆਪਣੀਆਂ ਮੰਗਾਂ ਸਬੰਧੀ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ 20 ਦਿਨ ਬਾਅਦ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ ਅਤੇ ਸਾਡੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਟੋਲ ਪਲਾਜ਼ਾ ਬੰਦ ਰਹੇਗਾ। ਪ੍ਰਧਾਨ ਗਿੱਲ ਅਤੇ ਪ੍ਰਧਾਨ ਕਾਦੀਆਂ ਨੇ ਦੱਸਿਆ ਕਿ ਮੀਟਿੰਗ ’ਚ ਆਏ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨੂੰ ਇਹ ਵੀ ਨਹੀਂ ਪਤਾ ਕਿ ਟੋਲ ਪਲਾਜ਼ਾ ਦੇ ਰੇਟ ਕੀ ਹਨ।

ਇਹ ਵੀ ਪੜ੍ਹੋ- ਢਾਈ ਸਾਲਾ ਮਾਸੂਮ ਦਾ ਕਤਲ ਕਰ ਬਾਕਸ ਬੈੱਡ 'ਚ ਕਰ'ਤਾ ਸੀ ਬੰਦ, ਅਦਾਲਤ ਨੇ ਕਲਯੁਗੀ ਮਾਂ ਨੂੰ ਸੁਣਾਈ ਮਿਸਾਲੀ ਸਜ਼ਾ

ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀ ਮੀਟਿੰਗ ’ਚ ਆਉਣ। ਉਨ੍ਹਾਂ ਕਿਹਾ ਕਿ ਇਸ ਟੋਲ ਪਲਾਜ਼ਾ ਦੀ ਬੁਨਿਆਦ ਖ਼ਤਮ ਹੋ ਚੁੱਕੀ ਹੈ ਪਰ ਅੱਜ ਤੱਕ ਉਨ੍ਹਾਂ ਦਾ ਕੋਈ ਵੀ ਦਸਤਾਵੇਜ਼ ਨਹੀਂ ਦਿਖਾਇਆ ਗਿਆ ਕਿ ਇਹ ਟੋਲ ਪਲਾਜ਼ਾ ਕਿੰਨਾ ਚਿਰ ਚੱਲਣਾ ਸੀ। ਮੀਟਿੰਗ ਦੌਰਾਨ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਮੁੱਦੇ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ।

ਚਾਰ ਵਕੀਲਾਂ ਦਾ ਪੈਨਲ 23 ਨੂੰ ਹਾਈਕੋਰਟ ’ਚ ਇਸ ਮਾਮਲੇ ’ਤੇ ਬਹਿਸ ਕਰੇਗਾ : ਪ੍ਰਧਾਨ ਗਿੱਲ, ਪ੍ਰਧਾਨ ਕਾਦੀਆਂ
ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਅਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਮਾਲਵਾ ਜ਼ੋਨ ਦੇ ਪ੍ਰਧਾਨ ਇੰਦਰਵੀਰ ਸਿੰਘ ਕਾਦੀਆਂ ਨੇ ਦੱਸਿਆ ਕਿ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਹਾਈਕੋਰਟ ’ਚ ਦਾਇਰ ਕੀਤੇ ਟੋਲ ਪਲਾਜ਼ਾ ਸਬੰਧੀ ਕੇਸ ਦੀ ਅਗਲੀ ਤਰੀਕ 23 ਜੁਲਾਈ ਹੈ ਅਤੇ ਉਸੇ ਦਿਨ ਹੋਵੇਗੀ। ਕਿਸਾਨ ਯੂਨੀਅਨ ਦੇ ਚਾਰ ਵਕੀਲਾਂ ਦਾ ਪੈਨਲ ਖੁਦ ਇਸ ਮਾਮਲੇ ’ਚ ਸ਼ਾਮਲ ਹੋਵੇਗਾ ਅਤੇ ਹਾਈਕੋਰਟ ’ਚ ਆਪਣਾ ਪੱਖ ਰੱਖੇਗਾ ਤਾਂ ਕਿ ਟੋਲ ਪਲਾਜ਼ਾ ਦੀਆਂ ਸਾਰੀਆਂ ਕਮੀਆਂ ਨੂੰ ਉਜਾਗਰ ਕੀਤਾ ਜਾ ਸਕੇ।

ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰ ਰਿਹਾ : ਡੀ.ਸੀ. ਸਾਹਨੀ
ਜਦੋਂ ਇਸ ਸਬੰਧੀ ਲੁਧਿਆਣਾ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਲਗਾਤਾਰ ਨੈਸ਼ਨਲ ਹਾਈਵੇ ਅਥਾਰਟੀ ਨਾਲ ਗੱਲਬਾਤ ਕਰ ਰਿਹਾ ਹੈ ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਨੇ ਨੈਸ਼ਨਲ ਹਾਈਵੇ ਅਥਾਰਟੀ ਨੂੰ ਕਈ ਪੱਤਰ ਲਿਖੇ ਹਨ। ਡੀ.ਸੀ. ਸਾਹਨੀ ਨੇ ਕਿਹਾ ਕਿ ਕਿਸਾਨਾਂ ਦੇ ਮਸਲੇ ਜਲਦ ਤੋਂ ਜਲਦ ਹੱਲ ਕੀਤੇ ਜਾਣਗੇ।

ਇਹ ਵੀ ਪੜ੍ਹੋ- ਹਮਲੇ ਤੋਂ ਬਾਅਦ ਟਰੰਪ ਦਾ ਪਹਿਲਾ ਭਾਸ਼ਣ, ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕਿਹਾ 'Aliens', ਬੋਲੇ- ''ਉਹ ਖਾ ਜਾਣਗੇ ਤੁਹਾਨੂੰ''

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News