‘ਭਾਰਤ ਜੋੜੋ ਯਾਤਰਾ’ ਸਬੰਧੀ ਕਾਂਗਰਸੀ ਵਰਕਰਾਂ ਦੀ ਹੋਈ ਮੀਟਿੰਗ, ਸਾਬਕਾ ਮੰਤਰੀ ਸਿੰਗਲਾ ਨੇ ਕੀਤੀ ਸ਼ਿਰਕਤ
Thursday, Dec 29, 2022 - 06:58 PM (IST)
ਰਾਮਾਂ ਮੰਡੀ (ਪਰਮਜੀਤ) : ਰਾਮਾਂ ਮੰਡੀ ਦੀ ਐੱਸ.ਐੱਸ.ਡੀ. ਧਰਮਸ਼ਾਲਾ 'ਚ ਕਾਂਗਰਸੀ ਵਰਕਰਾਂ ਦੀ ਮੀਟਿੰਗ 'ਭਾਰਤ ਜੋੜੋ ਯਾਤਰਾ' ਦੀ ਆਮਦ ਸਬੰਧੀ ਹਲਕਾ ਤਲਵੰਡੀ ਸਾਬੋ ਕਾਂਗਰਸ ਮੁੱਖ ਸੇਵਾਦਾਰ ਅਤੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਖੁਸ਼ਬਾਜ ਸਿੰਘ ਜਟਾਣਾ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਵੱਡੀ ਗਿਣਤੀ 'ਚ ਕਾਂਗਰਸੀ ਵਰਕਰਾਂ ਨੇ ਭਾਗ ਲਿਆ। ਇਸ ਮੌਕੇ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।
ਇਹ ਵੀ ਪੜ੍ਹੋ : 82 ਸਾਲਾ ਬਜ਼ੁਰਗ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪਰਿਵਾਰ ਨੇ ਕੀਤੀ ਇਹ ਮੰਗ
ਮੀਟਿੰਗ ਨੂੰ ਸੰਬੋਧਨ ਕਰਦਿਆਂ ਖੁਸ਼ਬਾਜ ਸਿੰਘ ਜਟਾਣਾ ਨੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਭਾਰਤ ਜੋੜੋ ਯਾਤਰਾ ਤੋਂ ਭਾਜਪਾ ਸਰਕਾਰ ਯਾਤਰਾ ਨੂੰ ਰੋਕਣ ਲਈ ਘਟੀਆ ਹੱਥਕੰਡੇ ਵਰਤ ਰਹੀ ਹੈ। ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 10 ਜਨਵਰੀ ਨੂੰ ਸ਼ੰਭੂ ਬਾਰਡਰ ਰਾਹੀਂ ਪੰਜਾਬ ਵਿੱਚ ਦਾਖਲ ਹੋਵੇਗੀ, ਜਿਸ ਦੇ ਸਵਾਗਤ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ।
ਇਹ ਵੀ ਪੜ੍ਹੋ : PU ’ਚ ਕੋਰੋਨਾ ਨੇ ਦਿੱਤੀ ਦਸਤਕ, ਨਿਊਯਾਰਕ ਤੋਂ ਵਾਪਸ ਆਇਆ ਰਿਸਰਚ ਸਕਾਲਰ ਪਾਜ਼ੇਟਿਵ
ਇਸ ਮੌਕੇ ਰਣਜੀਤ ਸਿੰਘ ਸੰਧੂ ਪੀਏ, ਲਖਵਿੰਦਰ ਸਿੰਘ ਲੱਕੀ ਜ਼ਿਲ੍ਹਾ ਯੂਥ ਦਿਹਾਤੀ ਪ੍ਰਧਾਨ, ਦਰਸ਼ਨ ਸਿੰਘ ਸੰਧੂ ਬਲਾਕ ਪ੍ਰਧਾਨ, ਕ੍ਰਿਸ਼ਨ ਕੁਮਾਰ ਕਾਲਾ ਪ੍ਰਧਾਨ ਨਗਰ ਕੌਂਸਲ, ਕੌਂਸਲਰ ਤੇਲੂ ਰਾਮ ਲਹਿਰੀ, ਭੋਲੀ ਚੱਠਾ, ਜਸਕਰਨ ਸਿੰਘ ਗੁਰੂਸਰ, ਕ੍ਰਿਸ਼ਨ ਲਾਲ ਭਾਗੀਵਾਂਦਰ, ਅਸ਼ੋਕ ਸਿੰਗਲਾ, ਸੁਖਜੀਤ ਸਿੰਘ ਬੰਟੀ ਚੇਅਰਮੈਨ, ਕੌਂਸਲਰ ਸਰਬਜੀਤ ਸਿੰਘ ਢਿੱਲੋਂ, ਸਰਪੰਚ ਰਜਿੰਦਰ ਸਿੰਘ, ਹਰਤੇਜ ਸਿੰਘ ਮੱਲਵਾਲਾ, ਸੰਦੀਪ ਸਿੰਘ ਪੂਨੀਆ, ਸਰਪੰਚ ਅੰਗਰੇਜ਼ ਸਿੰਘ ਪੱਕਾ, ਸਰਪੰਚ ਬਲਵਿੰਦਰ ਸਿੰਘ ਮਲਕਾਣਾ, ਹਰਚੇਤ ਸਿੰਘ ਸਰਪੰਚ ਸੇਖੂ ਆਦਿ ਹਾਜ਼ਰ ਸਨ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।