ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Thursday, Apr 14, 2022 - 01:42 AM (IST)

ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ (ਸਰਬਜੀਤ)-ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਉਥੇ ਹੀ ਇਲਾਹੀ ਬਾਣੀ ਦਾ ਆਨੰਦ ਵੀ ਮਾਣਿਆ। ਇਸ ਮੌਕੇ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਨੇ ਜਿੱਥੇ ਆਈ ਸੰਗਤ ਨੂੰ ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਉੱਥੇ ਹੀ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।

ਇਹ ਵੀ ਪੜ੍ਹੋ : ਭਗਵਾਨ ਮਹਾਵੀਰ ਜਯੰਤੀ ’ਤੇ ਅੱਜ ਪੰਜਾਬ ’ਚ ਮੀਟ ਤੇ ਆਂਡੇ ਦੀਆਂ ਦੁਕਾਨਾਂ ਰਹਿਣਗੀਆਂ ਬੰਦ

PunjabKesari

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਦੱਸਿਆ ਕਿ ਅੱਜ ਉਨ੍ਹਾਂ ਦੀ ਦੋਹਤੀ ਦੇ ਜਨਮ ਦਿਨ ਮੌਕੇ ਇਥੇ ਪਾਠ ਕਰਵਾਇਆ ਸੀ ਅਤੇ ਨਾਲ ਦੀ ਨਾਲ ਵਿਸਾਖੀ ਦੇ ਪਾਵਨ ਦਿਨ ਉਪਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਗੁਰੂ ਘਰ ਦਾ ਓਟ ਆਸਰਾ ਲੈਣ ਪਹੁੰਚੇ ਹਾ। ਉਨ੍ਹਾਂ ਕਿਹਾ ਕਿ ਵਾਹਿਗੁਰੂ ਸੰਸਾਰ ਭਰ ਤੇ ਆਪਣੀ ਮਿਹਰ ਦਾ ਹੱਥ ਰੱਖਣ।

ਇਹ ਵੀ ਪੜ੍ਹੋ : ਬਰੁਕਲਿਨ ਸਬਵੇ ਗੋਲੀਬਾਰੀ ਦਾ ਸ਼ੱਕੀ ਅਜੇ ਵੀ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News