ਖੁਦਕੁਸ਼ੀ ਕਰਨ ਦੀ ਮੰਗ ਨੂੰ ਲੈ ਕੇ ਮੁਲਾਜ਼ਮਾਂ ਨੇ ਮੋਦੀ ਦੇ ਨਾਂ DC ਨੂੰ ਦਿੱਤਾ ਮੰਗ-ਪੱਤਰ

12/20/2019 5:44:47 PM

ਫਰੀਦਕੋਟ (ਜਗਤਾਰ) : ਫਰੀਦਕੋਟ ਸਥਿਤ ਬਾਬਾ ਫਰੀਦ ਯੂਨੀਵਰਸਿਟੀ ਦੇ ਕੰਟਰੈਕਟ ਮੁਲਾਜ਼ਮਾਂ ਵਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਹੜਤਾਲ ’ਤੇ ਬੈਠੇ ਮੁਲਾਜ਼ਮਾਂ ਨੇ ਅੱਜ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰਦੇ ਹੋਏ ਉਨ੍ਹਾਂ ਨੂੰ ਮੰਗ-ਪੱਤਰ ਦਿੱਤਾ, ਜਿਸ ’ਚ ਉਨ੍ਹਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਆਪਣੇ ਪਰਿਵਾਰ ਸਮੇਤ ਖੁਦਕੁਸ਼ੀ ਕਰਨ ਦੀ ਇਜਾਜ਼ਤ ਮੰਗੀ ਹੈ। 

ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਸੰਘਰਸ਼ ਕਮੇਟੀ ਦੇ ਆਗੂ ਗੁਰਇਕਬਾਲ ਸਿੰਘ ਨੇ ਕਿਹਾ ਕਿ ਅਸੀਂ ਪਿਛਲੇ 15 ਸਾਲਾ ਤੋਂ ਯੂਨੀਵਰਸਿਟੀ 'ਚ ਕੰਟਰੈਕਟ ਬੇਸ 'ਤੇ ਕੰਮ ਕਰ ਰਹੇ ਹਾਂ ਅਤੇ ਸਾਨੂੰ ਅੱਜੇ ਤੱਕ ਪੱਤਾ ਨਹੀਂ ਕੀਤਾ ਗਿਆ। ਅਸੀਂ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਕਈ ਵਾਰ ਸੰਘਰਸ਼ ਕੀਤਾ ਪਰ ਸਾਡੀ ਕਿਸੇ ਨੇ ਇਕ ਨਹੀਂ ਸੁਣੀ। ਇਸੇ ਲਈ ਅੱਜ ਅਸੀਂ ਸਾਰੇ ਮੁਲਾਜ਼ਮਾਂ ਨੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰਦੇ ਹੋਏ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਤੱਕ ਪੁੱਜਦਾ ਕਰਨ ਲਈ ਇਕ ਪੱਤਰ ਦਿੱਤਾ, ਜਿਸ 'ਚ ਉਨ੍ਹਾਂ ਖੁਦਕੁਸ਼ੀ ਕਰਨ ਦੀ ਇਜਾਜ਼ਤ ਮੰਗੀ ਹੈ। ਇਸ ਸਾਰੇ ਮਾਮਲੇ ਦੇ ਬਾਰੇ ਜਦੋਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਰਲਸ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਾਡੇ ਇੱਥੇ 270 ਦੇ ਕਰੀਬ ਮੁਲਾਜ਼ਮ ਕੰਟਰੈਕਟ ਬੇਸ 'ਤੇ ਕੰਮ ਕਰ ਰਹੇ ਹਨ। ਪਿਛਲੇ ਕਈ ਸਾਲਾਂ ਤੋਂ ਕੰਮ ਕਰੇ ਮੁਲਾਜ਼ਮਾਂ ਨੂੰ ਰੈਗੂਲਰ ਕਰ ਦਿੱਤਾ ਜਾਵੇਗਾ। 


 


rajwinder kaur

Content Editor

Related News